Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਗੁਰਦਾਸਪੁਰ ਵਿਖੇ ਰਾਜ-ਪੱਧਰੀ ਪੰਜਾਬੀ ਸਾਹਿਤਕ ਸੰਮੇਲਨ ਅਤੇ ਸਨਮਾਨ ਸਮਾਰੋ

Bal Mukand Sharma, AAP, Aam Aadmi Party, Aam Aadmi Party Punjab, AAP Punjab, Oma Shankar Gupta, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਕਾਦੀਆਂ (ਬਟਾਲਾ) , 01 Feb 2025

Last updated on: Feb 01, 2025, 00:00 IST

ਸੂਬਾ ਇਕਾਈ ਜਗਤ ਪੰਜਾਬੀ ਸਭਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਾਂਝੇ ਯਤਨਾਂ ਨਾਲ਼ ਸੇਂਟ ਵਾਰੀਅਰਜ਼ ਸਕੂਲ ਕਾਦੀਆਂ ਵਿਖੇ ਰਾਜ-ਪੱਧਰੀ ਸਾਹਿਤਕ ਸੰਮੇਲਨ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆI ਇਸ ਸੰਮੇਲਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਤੋਂ ਇਲਾਵਾ 12 ਜ਼ਿਲ੍ਹਿਆਂ ਤੋਂ ਮਾਂ-ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲ਼ੇ ਲਗਭਗ 80 ਦੇ ਕਰੀਬ ਸਾਹਿਤਕਾਰ, ਕਹਾਣੀਕਾਰ, ਕਵੀ, ਗਾਇਕ, ਫ਼ਿਲਮੀ ਅਦਾਕਾਰ, ਅਦਾਕਾਰ, ਨਿਰਦੇਸ਼ਕ, ਅਧਿਆਪਕ ਸਾਹਿਬਾਨ ਅਤੇ ਮਾਂ-ਬੋਲੀ ਪੰਜਾਬੀ ਨੂੰ ਪ੍ਰਫੁਲਿਤ ਕਰਨ ਵਾਲ਼ੀਆਂ ਸੰਸਥਾਵਾਂ ਦੇ ਮੁਖੀਆਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਟੇਟ ਅਵਾਰਡ ਨਾਲ਼ ਸਨਮਾਨਿਤ 12 ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

ਇਸ ਮੌਕੇ ਮੁੱਖ ਮਹਿਮਾਨ ਸ੍ਰੀ ਬਾਲ ਮੁਕੰਦ ਸ਼ਰਮਾ, ਚੇਅਰਮੈਨ ਸਟੇਟ ਫੂਡ ਕਮਿਸ਼ਨ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਹਰਜਿੰਦਰ ਸਿੰਘ ਬੇਦੀ ਨੇ ਸਨਮਾਨ ਪੱਤਰ ਅਤੇ ਪੰਜਾਬੀ ਵਰਨਮਾਲਾ ਵਾਲ਼ੇ ਸ਼ਾਲ ਭੇਟ ਕਰ ਕੇ ਮਾਂ-ਬੋਲੀ ਪੰਜਾਬੀ ਪ੍ਰੇਮੀਆਂ ਨੂੰ ਸਨਮਾਨਿਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ ਗਈI ਸ਼ਬਦ ਗਾਇਨ ਉਪਰੰਤ ਸੇਂਟ ਵਾਰੀਅਰਜ਼ ਸਕੂਲ ਦੇ ਪ੍ਰਿੰਸੀਪਲ ਪਰਮਵੀਰ ਸਿੰਘ ਨੇ ਸਕੂਲ ਦੇ ਇਤਿਹਾਸ ਅਤੇ ਪੰਜਾਬੀ ਮਾਂ-ਬੋਲੀ 'ਤੇ ਆਪਣੇ ਵਿਚਾਰ ਪ੍ਰਗਟ ਕੀਤੇ।

ਮੁੱਖ ਮਹਿਮਾਨ ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ, ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਹਰ ਪੰਜਾਬੀ ਦਾ ਫ਼ਰਜ਼ ਹੈ ਕਿ ਮਾਂ-ਬੋਲੀ ਪੰਜਾਬੀ ਦਾ ਸਨਮਾਨ ਕਰਦਾ ਰਹੇ, ਉਹਨਾਂ ਨੇ ਜਗਤ ਪੰਜਾਬੀ ਸਭਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ, ਪ੍ਰਧਾਨ ਸਰਦੂਲ ਸਿੰਘ ਥਿਆੜਾ ਅਤੇ ਸੂਬਾ ਪ੍ਰਧਾਨ ਪੰਜਾਬ ਮੁਕੇਸ਼ ਵਰਮਾ ਨੂੰ ਮਾਂ-ਬੋਲੀ ਪੰਜਾਬੀ ਦੇ ਸੱਚੇ ਸੇਵਕ ਦੱਸਦਿਆਂ ਉਹਨਾਂ ਵੱਲੋਂ ਮਾਂ-ਬੋਲੀ ਪੰਜਾਬੀ ਦੀ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਦੀ ਖੂਬ ਸ਼ਲਾਘਾ ਕੀਤੀ। 

ਉਨਾਂ ਕਿਹਾ ਕਿ ਮਾਂ-ਬੋਲੀ ਪੰਜਾਬੀ ਭਵਿੱਖ ਵਿੱਚ ਵੀ ਸਾਡੇ ਲੇਖਕਾਂ ਦੀਆਂ ਲਿਖਤਾਂ ਅਤੇ ਕਿਤਾਬਾਂ ਦੇ ਮਾਧਿਅਮ ਰਾਹੀਂ ਹਮੇਸ਼ਾਂ ਜਿਉਂਦੀ ਰਹੇਗੀ। ਉਹਨਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਨੂੰ ਪੰਜਾਬ ਵਿੱਚ ਪੂਰੀ ਤਰ੍ਹਾਂ ਲਾਗੂ ਕਰਨ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਮਾਂ-ਬੋਲੀ ਪੰਜਾਬੀ ਚੌਕ ਦਾ ਨਿਰਮਾਣ ਕੀਤਾ ਹੈ। ਉਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੂਰਾ ਮੰਤਰੀ-ਮੰਡਲ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੰਮ ਕਰ ਰਿਹਾ ਹੈ।

ਉਨਾਂ ਨੇ ਸੇਂਟ ਵਾਰੀਅਰਜ਼ ਸਕੂਲ ਦੇ ਪ੍ਰਬੰਧਕਾਂ ਦੇ ਵਧੀਆਂ ਪ੍ਰਬੰਧਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁਕੇਸ਼ ਵਰਮਾ ਦੀ ਅਗਵਾਈ ਵਿੱਚ ਕੰਮ ਕਰ ਰਹੀ ਜਗਤ ਪੰਜਾਬੀ ਸਭਾ ਦੇ ਸਮੂਹ ਮੈਂਬਰਾਂ ਨੂੰ ਇੱਕ ਸਫ਼ਲ ਪ੍ਰੋਗਰਾਮ ਕਰਵਾਉਣ ਲਈ ਵਧਾਈ ਵੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਂ-ਬੋਲੀ ਪੰਜਾਬੀ ਦੇ ਪ੍ਰਸਾਰ/ਪ੍ਰਚਾਰ ਲਈ ਜਗਤ ਪੰਜਾਬੀ ਸਭਾ ਵੱਲੋਂ ਕੀਤੇ ਜਾ ਨਿਰੰਤਰ ਉਪਰਾਲਿਆਂ ਲਈ ਉਹਨਾਂ ਦਾ ਸਨਮਾਨ ਕਰਨਾ ਬਣਦਾ ਹੈ ਤਾਂ ਕਿ ਸੰਸਥਾ ਭਵਿੱਖ ਵਿੱਚ ਵੀ ਸਾਡੇ ਬੱਚਿਆਂ ਅਤੇ ਸਮਾਜਿਕ ਭਾਈਚਾਰੇ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਅਤੇ ਪੰਜਾਬੀ ਭਾਸ਼ਾ ਨਾਲ਼ ਪਿਆਰ ਪੈਦਾ ਕਰਨ ਦੇ ਉਪਰਾਲੇ ਕਰਦੇ ਰਹਿਣ।

ਇਸ ਮੌਕੇ 'ਤੇ ਸੰਬੋਧਨ ਕਰਦਿਆਂ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਪੰਜਾਬ ਸਰਕਾਰ ਮਾਂ ਬੋਲੀ ਪੰਜਾਬੀ ਪ੍ਰਤੀ ਬਹੁਤ ਗੰਭੀਰ ਹੈ ਅਤੇ ਇਸ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ । ਇਸੇ ਲੜੀ ਤਹਿਤ ਗੁਰਦਾਸਪੁਰ ਵਿਖੇ ਪੰਜਾਬੀ ਮਾਂ ਬੋਲੀ ਚੌਂਕ ਦਾ ਉਦਘਾਟਨ ਕੀਤਾ ਗਿਆ ਹੈ। ਜਗਤ ਪੰਜਾਬੀ ਸਭਾ ਦੇ ਸੂਬਾ ਪ੍ਰਧਾਨ ਮੁਕੇਸ਼ ਵਰਮਾ ਨੇ ਕਿਹਾ ਕਿ ਦੂਜੀਆਂ ਭਾਸ਼ਾਵਾਂ ਸਿੱਖਣਾ ਕੋਈ ਗੁਨਾਹ ਨਹੀਂ ਹੈ, ਪਰ ਆਪਣੀ ਮਾਂ ਬੋਲੀ ਪੰਜਾਬੀ ਨੂੰ ਨਜ਼ਰ ਅੰਦਾਜ਼ ਕਰਨਾ ਮਾਂ-ਬੋਲੀ ਨਾਲ ਗੱਦਾਰੀ ਹੈ। 

ਇਸ ਮੌਕੇ ਚੇਅਰਮੈਨ ਜਗਤ ਪੰਜਾਬੀ ਸਭਾ ਕੈਨੇਡਾ ਅਜੈਬ ਸਿੰਘ ਚੱਠਾ, ਸੂਬਾ ਪ੍ਰਧਾਨ ਮੁਕੇਸ਼ ਵਰਮਾ, ਪ੍ਰਸਿੱਧ ਕਵੀ ਹਰੀ ਸਿੰਘ ਜਾਚਕ, ਸਟੇਟ ਰਿਸੋਰਸ ਪਰਸਨ ਪੰਜਾਬੀ ਗੁਰਪ੍ਰੀਤ ਸਿੰਘ ਰੂਪਰਾ, ਸਟੇਟ ਅਵਾਰਡੀ ਜਗਤਾਰ ਸਿੰਘ ਸੋਖੀ, ਨੈਸ਼ਨਲ ਐਵਾਰਡੀ ਪਰਮਜੀਤ ਸਿੰਘ ਕਲਸੀ, ਪ੍ਰਸਿੱਧ ਗਾਇਕ ਅਨੋਖ ਔਜਲਾ, ਜਸਵਿੰਦਰ ਸਿੰਘ ਜਲਾਲ ਅਤੇ ਰਮਨ ਸੰਧੂ ਨੇ ਵੀ ਮਾਂ-ਬੋਲੀ ਪੰਜਾਬੀ ਦੀ ਪ੍ਰਫੁਲਿਤਾ ਲਈ ਆਪਣੇ ਵਿਚਾਰ ਪੇਸ਼ ਕੀਤੇ ਅਤੇ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਕਰਵਾਉਂਦੇ ਰਹਿਣ 'ਤੇ ਜ਼ੋਰ ਦਿੱਤਾ। ਸਮਾਗਮ ਦੇ ਅੰਤ ਵਿੱਚ ਜਗਤ ਪੰਜਾਬੀ ਸਭਾ ਸੂਬਾ ਦੇ ਪ੍ਰਧਾਨ ਮੁਕੇਸ਼ ਵਰਮਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਿਕਾ ਦੀ ਭੂਮਿਕਾ ਰਾਜਬੀਰ ਕੌਰ ਘੁਮਾਣ ਅਤੇ ਜੋਗਿਤਾ ਸ਼ਰਮਾ ਜੌੜੀਆਂ ਕਲਾਂ ਨੇ ਬਾਖੂਬੀ ਨਿਭਾਈ।

ਇਸ ਸਮਾਗਮ ਵਿੱਚ ਸਨਮਾਨਿਤ ਹੋਣ ਵਾਲ਼ੇ 12 ਜ਼ਿਲ੍ਹਿਆਂ ਦੇ ਵਿਸ਼ੇਸ਼ ਮਹਿਮਾਨਾਂ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਚੀਫ ਕੋਲੈਬੋਰੇਟਰ ਹਰੀ ਸਿੰਘ ਜਾਚਕ, ਗਾਇਕ ਅਨੋਖ ਔਜਲਾ, ਨਿਰਦੇਸ਼ਕ ਅਤੇ ਅਦਾਕਾਰ ਰੰਗ ਹਰਜਿੰਦਰ ਫ਼ਰੀਦਕੋਟ, ਪ੍ਰਵੀਨ ਸੰਧੂ ਪ੍ਰਧਾਨ ਪੀ. ਐੱਸ.ਆਰਟਸ ਐਂਡ ਕਲਚਰਲ ਸਾਹਿਤ ਸੋਸਾਇਟੀ ਚੰਡੀਗੜ੍ਹ, ਅਦਾਕਾਰ ਗਗਨਦੀਪ ਸਿੰਘ ਫ਼ਰੀਦਕੋਟ, ਸਟੇਟ ਅਵਾਰਡੀ ਗੁਰਪ੍ਰੀਤ ਸਿੰਘ ਰੂਪਰਾ, ਸਟੇਟ ਅਵਾਰਡੀ ਡਾ. ਇੰਦਰਪ੍ਰੀਤ ਸਿੰਘ ਧਾਮੀ, ਸਟੇਟ ਅਵਾਰਡੀ ਜਗਤਾਰ ਸਿੰਘ ਸੋਖੀ, ਸਾਹਿਤਕਾਰ ਸਿਮਰਨ ਧਾਲੀਵਾਲ, ਸਾਹਿਤਕਾਰ ਰਮਨ ਸੰਧੂ, ਪਰਮਿੰਦਰ ਕੌਰ ਇੰਚਾਰਜ ਪੰਜਾਬੀ ਭਾਸ਼ਾ ਵਿਕਾਸ ਸੈੱਲ ਪੰਜਾਬ ਸਕੂਲ ਸਿੱਖਿਆ ਬੋਰਡ, ਜਸਵਿੰਦਰ ਸਿੰਘ ਜਲਾਲ, ਬੀ.ਐੱਨ.ਓ. ਨਵਦੀਪ ਸ਼ਰਮਾ, ਬੀ.ਐੱਨ.ਓ. ਵਿਜੈ ਕੁਮਾਰ, ਪਰਜਿੰਦਰ ਕੌਰ ਕਲੇਰ, ਕਾਲਾ ਸਿੰਘ ਅੱਖਰਕਾਰ, ਸੁਖਮੰਦਰ ਕੌਰ, ਰੁਪਿੰਦਰ ਕੌਰ, ਨੈਸ਼ਨਲ ਅਵਾਰਡੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ, ਡੀ.ਐੱਸ.ਐੱਮ. ਪ੍ਰਿੰਸੀਪਲ ਮਨਜੀਤ ਸਿੰਘ ਸੰਧੂ, ਸਟੇਟ ਅਵਾਰਡੀ ਸੁਰਿੰਦਰ ਮੋਹਨ, ਸਟੇਟ ਅਵਾਰਡੀ ਅਜੈ ਕੁਮਾਰ, ਪਰਮਿੰਦਰ ਸਿੰਘ ਸੈਣੀ, ਜ਼ਿਲ੍ਹਾ ਪੰਜਾਬੀ ਸਭਾ ਦੇ ਪ੍ਰਧਾਨ ਪੁਸ਼ਪਾ ਦੇਵੀ, ਪ੍ਰਿੰਸੀਪਲ ਸੁਨੀਤਾ ਕੌਸਲ, ਪ੍ਰਿੰਸੀਪਲ ਸੁਨੀਤਾ ਸ਼ਰਮਾ, ਪ੍ਰਿੰਸੀਪਲ ਪਰਮਵੀਰ ਸਿੰਘ, ਡਾ. ਰਮਨਦੀਪ ਸਿੰਘ ਦੀਪ, ਐੱਸ.ਐੱਮ.ਓ. ਡਾ.ਵਰਿੰਦਰ ਮੋਹਨ, ਪ੍ਰੋਫੈਸਰ ਡਾ. ਤਕਦੀਰ, ਡਾ. ਸਤਿੰਦਰ ਕੌਰ ਕਾਹਲੋ, ਸੁਖਵਿੰਦਰ ਸਿੰਘ, ਜਗਜੀਤ ਸਿੰਘ ਖਹਿਰਾ, ਸੋਮੇਸ਼ ਚੋਪੜਾ, ਕਸ਼ਮੀਰ ਸਿੰਘ ਵਾਹਲਾ, ਪਵਨ ਕੁਮਾਰ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਭਾਟੀਆ, ਰਮਾ ਕੁਮਾਰੀ, ਰਣਜੀਤ ਕੌਰ ਬਾਜਵਾ, ਰਣਜੀਤ ਕੌਰ ਭੰਗਵਾਂ, ਪ੍ਰਭਜੋਤ, ਪ੍ਰੀਤੀ, ਸ਼ੈਲਜਾ ਕੁਮਾਰੀ, ਰਾਜਬੀਰ ਕੌਰ ਘੁਮਾਣ, ਹਰਪ੍ਰੀਤ ਕੌਰ, ਅੱਖਰਕਾਰ ਜਸਪਾਲ ਸਿੰਘ, ਚਿੱਤਰਕਾਰ ਸਤਬੀਰ ਬਾਵਾ, ਸਟੇਟ ਅਵਾਰਡੀ ਗੁਰਮੀਤ ਬਾਜਵਾ, ਗਗਨਦੀਪ ਸਿੰਘ ਇਲਾਵਾ ਹੋਰ ਵੀ ਮਾਂ-ਬੋਲੀ ਪ੍ਰੇਮੀਆਂ ਅਤੇ ਸੰਸਥਾ ਵਿੱਚ ਵਧੀਆ ਕਾਰਗੁਜ਼ਾਰੀ ਵਾਲ਼ੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। 

ਸਮਾਗਮ ਦੇ ਅੰਤ ਵਿੱਚ ਜਗਤ ਪੰਜਾਬੀ ਸਭਾ ਦੀ ਸੂਬਾ ਇਕਾਈ ਵੱਲੋਂ ਮੁੱਖ ਮਹਿਮਾਨ ਬਾਲ ਮੁਕੰਦ ਸ਼ਰਮਾ, ਮੈਡਮ ਕੰਚਨ ਸ਼ਰਮਾ, ਚੇਅਰਮੈਨ ਅਜੈਬ ਸਿੰਘ ਚੱਠਾ, ਪ੍ਰਧਾਨ ਸਰਦੂਲ ਸਿੰਘ ਥਿਆੜਾ, ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ, ਚੇਅਰਮੈਨ ਸੱਜਣ ਸਿੰਘ ਧੰਦਲ, ਡਾਇਰੈਕਟਰ ਸਰਵਣ ਸਿੰਘ ਧੰਦਲ ਅਤੇ ਪੀ.ਆਰ.ਐੱਸ.ਓ. ਰਣਜੀਤ ਕੌਰ ਨੂੰ ਯਾਦਗਾਰੀ ਚਿੰਨ੍ਹ ਅਤੇ ਸ਼ਾਲ ਭੇਟ ਕੀਤੇ ਅਤੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਵੀ ਕੀਤਾ।

 

Tags: Bal Mukand Sharma , AAP , Aam Aadmi Party , Aam Aadmi Party Punjab , AAP Punjab , Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD