Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵਿਜੀਲੈਂਸ ਬਿਊਰੋ ਨੇ ਹੁਸ਼ਿਆਰਪੁਰ ਵਿੱਚ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Punjab State Power Corporation Ltd, PSPCL, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 01 Feb 2025

Last updated on: Feb 01, 2025, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਡਿਵੀਜ਼ਨ ਦਫ਼ਤਰ, ਮੁਕੇਰੀਆਂ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਲਖਵੀਰ ਸਿੰਘ ਵਾਸੀ ਜਗਤ ਐਵੇਨਿਊ, ਪਿੰਡ ਹਰਦੋਥਲਾ, ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਡਿਪਟੀ ਚੀਫ ਇੰਜੀਨੀਅਰ ਨੇ ਉਸਨੂੰ ਆਪਣੇ ਦਫ਼ਤਰ ਬੁਲਾਇਆ ਅਤੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਹ ਰਕਮ ਮੁਲਜ਼ਮ ਲਾਈਨਮੈਨ ਕੇਵਲ ਸ਼ਰਮਾ ਨੂੰ ਸੌਂਪਣ ਲਈ ਕਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਹੁਸ਼ਿਆਰਪੁਰ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Punjab State Power Corporation Ltd , PSPCL , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD