Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਮ ਆਦਮੀ ਪਾਰਟੀ ਦੇ ਰਾਮਪਾਲ ਉੱਪਲ ਬਣੇ ਫਗਵਾੜਾ ਦੇ ਨਵੇਂ ਮੇਅਰ

ਤੇਜਪਾਲ ਬਸਰਾ ਸੀਨੀਅਰ ਡਿਪਟੀ ਮੇਅਰ ਅਤੇ ਵਿਪਨ ਕ੍ਰਿਸ਼ਨ ਡਿਪਟੀ ਮੇਅਰ ਬਣੇ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Phagwara Municipal Corporation, Rampal Uppal, Municipal Elections, Tejpal Basra, Vipan Krishna, Dr. Raj Kumar Chabbewal, Dr. Sunny Ahluwalia, Phagwara Mayor, Municipal Corporation Elections

Web Admin

Web Admin

5 Dariya News

ਫਗਵਾੜਾ , 01 Feb 2025

Last updated on: Feb 01, 2025, 00:00 IST

ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਫਗਵਾੜਾ ਨਗਰ ਨਿਗਮ ਵਿੱਚ ਵੀ ਆਪਣਾ ਮੇਅਰ ਬਣਾ ਲਿਆ ਹੈ। 'ਆਪ' ਦੇ ਰਾਮਪਾਲ ਉੱਪਲ ਨੂੰ ਫਗਵਾੜਾ ਦਾ ਨਵਾਂ ਮੇਅਰ ਚੁਣਿਆ ਗਿਆ ਹੈ। ਤੇਜਪਾਲ ਬਸਰਾ ਸੀਨੀਅਰ ਡਿਪਟੀ ਮੇਅਰ ਅਤੇ ਵਿਪਨ ਕ੍ਰਿਸ਼ਨ ਡਿਪਟੀ ਮੇਅਰ ਬਣੇ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇੱਥੋਂ ਦੇ ਕੌਂਸਲਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਫਗਵਾੜਾ ਦੇ ਵਿਕਾਸ ਨੂੰ ਪਹਿਲ ਦਿੱਤੀ ਅਤੇ ਆਮ ਆਦਮੀ ਪਾਰਟੀ ਦਾ ਮੇਅਰ ਬਣਾਇਆ। 

'ਆਪ' ਦਾ ਮੇਅਰ ਚੁਣੇ ਜਾਣ ਤੋਂ ਬਾਅਦ ਅਮਨ ਅਰੋੜਾ ਨੇ ਪਾਰਟੀ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਅਤੇ 'ਆਪ' ਆਗੂ ਡਾ. ਸੰਨੀ ਆਹਲੂਵਾਲੀਆ ਅਤੇ ਹੋਰ ਆਗੂਆਂ ਨਾਲ ਫਗਵਾੜਾ 'ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਪਾਰਟੀ ਦੀ ਉਚ ਲੀਡਰਸ਼ਿਪ ਅਤੇ ਸਥਾਨਕ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਅੱਜ ਇੱਥੇ ਸਾਨੂੰ ਇਤਿਹਾਸਕ ਜਿੱਤ ਮਿਲੀ ਹੈ।

ਅਰੋੜਾ ਨੇ ਕਿਹਾ ਕਿ ਹਾਲ ਹੀ 'ਚ ਹੋਈਆਂ 46 ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ 'ਚ 41 ਥਾਵਾਂ 'ਤੇ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਿਆ ਹੈ ਅਤੇ ਬਾਕੀ ਰਹਿੰਦੇ ਮੇਅਰ ਚੋਣਾਂ 'ਚ ਵੀ ਕੌਂਸਲਰਾਂ ਨੇ ਆਪਣੇ ਸ਼ਹਿਰ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦਾ ਮੇਅਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਮੇਅਰ ਦੀ ਚੋਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ 'ਤੇ ਕਰਵਾਈ ਗਈ ਹੈ। ਇਹ ਚੋਣ ਸੇਵਾਮੁਕਤ ਜੱਜ ਜਸਟਿਸ ਹਰਬੰਸ ਲਾਲ ਦੀ ਨਿਗਰਾਨੀ ਹੇਠ ਕਰਵਾਈ ਗਈ। 

ਇਸ ਤੋਂ ਪਹਿਲਾਂ ਜਦੋਂ ਅੰਮ੍ਰਿਤਸਰ ਵਿੱਚ ਮੇਅਰ ਦੀ ਚੋਣ ਹੋਈ ਸੀ ਤਾਂ ਕਾਂਗਰਸ ਪਾਰਟੀ ਨੇ ਕਾਫੀ ਹੰਗਾਮਾ ਅਤੇ ਡਰਾਮਾ ਕੀਤਾ ਸੀ ਪਰ ਹਾਈ ਕੋਰਟ ਨੇ ਉਨ੍ਹਾਂ ਦੀ ਅਪੀਲ ਰੱਦ ਕਰ ਦਿੱਤੀ ਸੀ। ਕਾਂਗਰਸ ਪਾਰਟੀ ਨੂੰ ਪੂਰੇ ਪੰਜਾਬ ਵਿੱਚ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਇਸ ਤੋਂ ਉਹ ਪ੍ਰੇਸ਼ਾਨ ਹਨ।ਅਰੋੜਾ ਨੇ ਫਗਵਾੜਾ ਵਾਸੀਆਂ ਨੂੰ ਕਿਹਾ "ਮੈਂ ਫਗਵਾੜਾ ਵਾਸੀਆਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਹੁਣ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਫਗਵਾੜਾ ਦਾ ਵਿਕਾਸ ਕਰਨਾ ਸਾਡੀ ਜ਼ਿੰਮੇਵਾਰੀ ਹੈ। 

ਮੈਂ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਇਹ ਸੋਚ ਕੇ ਨਿਰਾਸ਼ ਨਾ ਹੋਣ ਕਿ ਸਾਡੀ ਪਾਰਟੀ ਦਾ ਮੇਅਰ ਨਹੀਂ ਹੈ ਤਾਂ ਸਾਡੇ ਕੰਮ ਕਿਵੇਂ ਹੋਣਗੇ। ਅਸੀਂ ਸਾਰਿਆਂ ਲਈ ਵਿਕਾਸ ਵਿੱਚ ਵਿਸ਼ਵਾਸ਼ ਰੱਖਦੇ ਹਾਂ।"ਅਰੋੜਾ ਨੇ ਕਿਹਾ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਫਗਵਾੜਾ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਪੰਜ ਗਾਰੰਟੀਆਂ 'ਤੇ ਕੰਮ ਕੱਲ੍ਹ ਤੋਂ ਹੀ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਪੈੰਡਿਂਗ ਪਏ ਕੰਮਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।  ਅਸੀਂ ਫਗਵਾੜਾ ਦੇ ਵਿਕਾਸ ਲਈ ਵਚਨਬੱਧ ਹਾਂ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Phagwara Municipal Corporation , Rampal Uppal , Municipal Elections , Tejpal Basra , Vipan Krishna , Dr. Raj Kumar Chabbewal , Dr. Sunny Ahluwalia , Phagwara Mayor , Municipal Corporation Elections

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD