Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਰੂਪਨਗਰ ਪੁਲਿਸ ਵੱਲੋਂ ਚਾਈਨਾ ਡੋਰ ਖਿਲਾਫ਼ ਕਾਰਵਾਈ ਕਰਦਿਆਂ 150 ਰੋਲਾਂ ਦੀ ਖੇਪ ਕੀਤੀ ਬਰਾਮਦ

ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰ ਰਹੇ ਲੋਕਾਂ ਤੇ ਵੀ ਕੀਤੀ ਜਾਵੇਗੀ ਕਾਰਵਾਈ - ਐੱਸਐੱਚਓ ਪਵਨ ਚੌਧਰੀ

Crime News Punjab, Punjab Police, Police, Crime News, Ropar Police, Ropar, Rupnagar, Rupnagar Police, Rupnagar Police, Chinese Manjha, Kite Flying Ban, Environment Protection Act, Wildlife Protection Act, Basant Panchami, Chinese Manjha Seizure

Web Admin

Web Admin

5 Dariya News

ਰੂਪਨਗਰ , 01 Feb 2025

Last updated on: Feb 01, 2025, 00:00 IST

ਰੂਪਨਗਰ ਪੁਲਿਸ ਚਾਈਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਖਤੀ ਨਾਲ ਕਾਰਵਾਈ ਕਰਦੀ ਹੋਈ ਦਿਖਾਈ ਦੇ ਰਹੀ ਹੈ ਤੇ ਅੱਜ ਲਗਭਗ 150 ਦੇ ਕਰੀਬ ਰੋਲਾਂ ਦੀ ਖੇਪ ਰੂਪਨਗਰ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਥਾਣਾ ਸਿਟੀ ਰੂਪਨਗਰ ਸ਼੍ਰੀ ਪਵਨ ਚੌਧਰੀ ਨੇ ਦੱਸਿਆ ਕਿ 4 ਲੋਕਾਂ ਨੂੰ ਚਾਈਨਾ ਡੋਰ ਸਮੇਤ ਕਾਬੂ ਕੀਤਾ ਹੈ ਜਿਨ੍ਹਾਂ ਵਿੱਚ ਜਗਦੀਸ਼ ਵਸਨੀਕ ਕਾਲਜ ਰੋਡ ਰੋਪੜ, ਮੌਂਟੀ ਵਾਸੀ ਮੁਹੱਲਾ ਫੂਲ ਚੱਕਰ ਰੂਪਨਗਰ, ਭਜਨ ਸਿੰਘ ਵਾਸੀ ਬਹਿਰਾਮਪੁਰ ਕਲੋਨੀ ਸਿੰਘ ਭਗਵੰਤਪੁਰ ਅਤੇ ਭੋਲਾ ਵਾਸੀ ਪਿਆਰਾ ਸਿੰਘ ਕਲੋਨੀ ਰੂਪਨਗਰ ਨੂੰ ਡੋਰ ਸਮੇਤ ਗ੍ਰਿਫਤਾਰ ਕੀਤਾ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਖਿਲਾਫ਼ ਵਾਤਵਰਨ ਸੁਰੱਖਿਆ ਐਕਟ ਤੇ ਜੰਗਲੀ ਜੀਵ ਸੁਰੱਖਿਆ ਐਕਟ ਤੇ ਹੋਰ ਧਰਾਵਾਂ ਸ਼ਾਮਿਲ ਕਰਕੇ ਗੈਰ ਜਮਾਨਤੀ ਧਾਰਾਵਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਬਸੰਤ ਵਾਲੇ ਦਿਨ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰ ਰਹੇ ਲੋਕਾਂ ਤੇ ਵੀ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਅੱਜ ਬਸੰਤ ਦੇ ਤਿਉਹਾਰ ਦੇ ਮੱਦਨਜ਼ਰ ਸਿਟੀ ਪੁਲਿਸ ਵੱਲੋਂ 8 ਦੇ ਲਗਭਗ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ ਅਤੇ ਡਰੋਨ ਦੇ ਨਾਲ ਵੀ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਤੇ ਨਜ਼ਰ ਰੱਖੀ ਜਾਵੇਗੀ।

ਸ਼੍ਰੀ ਪਵਨ ਚੌਧਰੀ ਨੇ ਦੱਸਿਆ ਕਿ ਹੁਣ ਤੱਕ ਰੂਪਨਗਰ ਪੁਲਿਸ ਵੱਲੋਂ 350 ਦੇ ਕਰੀਬ ਚਾਈਨਾ ਡੋਰ ਦੇ ਗੱਟੂ ਪੁਲਿਸ ਵੱਲੋਂ ਫੜਕੇ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ। ਥਾਣਾ ਸਿਟੀ ਐਸਐਚਓ ਪਵਨ ਕੁਮਾਰ ਨੇ ਕਿਹਾ ਕਿ ਇਹ ਡੋਰ ਕਾਫੀ ਮਜ਼ਬੂਤ ਅਤੇ ਤੇਜ਼ਧਾਰ ਹੁੰਦੀ ਹੈ ਜਿਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ, ਉਗਲਾਂ ਅਤੇ ਕੰਨ ਕੱਟੇ ਜਾਣ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਇਸ ਡੋਰ ਦੇ ਨਾਲ ਸੜਕ ਹਾਦਸੇ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। 

ਇਸ ਦੇ ਨਾਲ ਹੀ ਜੀਵ ਜੰਤੂਆਂ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਚਾਈਨਾ ਡੋਰ ਸਿਰਫ਼ ਇਨਸਾਨਾਂ ਲਈ ਹੀ ਖਤਰਨਾਕ ਨਹੀਂ ਸਗੋਂ ਕਿ ਪੰਛੀਆਂ ਲਈ ਵੀ ਬਹੁਤ ਜ਼ਿਆਦਾ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਇਸਦੀ ਲਪੇਟ ਵਿੱਚ ਆ ਕੇ ਪੰਛੀਆਂ ਦੇ ਖੰਭ ਕੱਟੇ ਜਾਂਦੇ ਹਨ ਤੇ ਹੋਰ ਵੀ ਬਹੁਤ ਜਿਆਦਾ ਪੰਛਿਆਂ ਦਾ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਚਾਈਨਾ ਡੋਰ ਵੇਚਦਾ ਦਾ ਵਰਤੋਂ ਕਰਦਾ ਹੈ ਤਾਂ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਉਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police , Rupnagar Police , Chinese Manjha , Kite Flying Ban , Environment Protection Act , Wildlife Protection Act , Basant Panchami , Chinese Manjha Seizure

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD