Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

ਸਿੰਗਾਪੁਰ ਦੌਰੇ ਦਾ ਉਦੇਸ਼ ਸੂਬੇ ਦੇ ਵਿਦਿਅਕ ਖੇਤਰ ਵਿੱਚ ਸਕਾਰਾਤਮਕ ਪ੍ਰਭਾਵ ਪੈਦਾ ਕਰਨਾ: ਹਰਜੋਤ ਸਿੰਘ ਬੈਂਸ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 02 Feb 2025

Last updated on: Feb 02, 2025, 00:00 IST

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ-ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈੱਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਸਿਖਲਾਈ ਲੈ ਚੁੱਕੇ ਹਨ। 

ਇਸ ਪ੍ਰੋਗਰਾਮ ਤਹਿਤ ਹੁਣ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਇਸ ਸਾਲ ਮਾਰਚ ਵਿੱਚ ਸਿੰਗਾਪੁਰ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ 'ਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਨ ਲਈ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਵਿਖੇ ਇੱਕ "ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.)" ਸਥਾਪਤ ਕੀਤਾ ਗਿਆ ਹੈ।

ਇਸ ਟ੍ਰੇਨਿੰਗ ਲਈ ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 53 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਉਹਨਾਂ ਕੋਲ ਘੱਟੋ-ਘੱਟ ਸਤੰਬਰ 2025 ਤੱਕ ਵੈਧ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਦੇ ਖਿਲਾਫ਼ ਕੋਈ ਚਾਰਜਸ਼ੀਟ, ਜਾਂਚ ਜਾਂ ਅਪਰਾਧਿਕ ਕੇਸ ਲੰਬਿਤ ਨਹੀਂ ਹੋਣਾ ਚਾਹੀਦਾ। 

ਇਹਨਾਂ ਮੁਢਲੀਆਂ ਸ਼ਰਤਾਂ ਨੂੰ ਪੂਰਾ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਗੇੜ ਵਿੱਚ ਸ਼ਾਮਲ ਹੋਣਗੇ, ਜਿੱਥੇ ਉਨ੍ਹਾਂ ਦੀ ਚੋਣ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ, ਜੋ ਵਿਦਿਅਕ ਯੋਗਤਾ, ਤਜ਼ਰਬੇ, ਏ.ਸੀ.ਆਰ. ਅਤੇ ਐਵਾਰਡਾਂ ਦੇ ਆਧਾਰ ‘ਤੇ ਹੋਵੇਗੀ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਿੰਸੀਪਲਾਂ ਲਈ ਸਿੰਗਾਪੁਰ ਦਾ ਦੌਰਾ ਉਹਨਾਂ ਨੂੰ ਇੱਕ ਵਿਆਪਕ ਸਿਖਲਾਈ ਅਨੁਭਵ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ ਜੋ ਉਹਨਾਂ ਦੇ ਲੀਡਰਸ਼ਿਪ ਅਤੇ ਵਿਦਿਅਕ ਹੁਨਰਾਂ ਵਿੱਚ ਵਾਧਾ ਕਰਨ 'ਤੇ ਕੇਂਦਰਿਤ ਹੈ। 

ਉਨ੍ਹਾਂ ਕਿਹਾ ਕਿ ਸਿੰਗਾਪੁਰ ਵਿੱਚ ਆਪਣੇ ਦੌਰੇ ਦੌਰਾਨ, ਉਹ ਵੱਖ-ਵੱਖ ਵਰਕਸ਼ਾਪਾਂ, ਸੈਮੀਨਾਰਾਂ ਅਤੇ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ ਜੋ ਉਹਨਾਂ ਨੂੰ ਸਿੰਗਾਪੁਰ ਦੇ ਸਕੂਲਾਂ ਵਿੱਚ ਆਪਣਾਈਆਂ ਜਾਣ ਵਾਲੀਆਂ ਉੱਨਤ ਅਧਿਆਪਨ ਤਕਨੀਕਾਂ ਅਤੇ ਵਿਦਿਅਕ ਅਭਿਆਸਾਂ ਦੀ ਜਾਣਕਾਰੀ ਪ੍ਰਦਾਨ ਕਰਨਗੇ। ਸ੍ਰੀ ਬੈਂਸ ਨੇ ਕਿਹਾ ਕਿ ਇਹ ਦੌਰਾ ਪ੍ਰਿੰਸੀਪਲਾਂ ਨੂੰ ਨਿਰੰਤਰ ਸਿੱਖਣ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਈ ਉਤਸ਼ਾਹਿਤ ਕਰੇਗਾ, ਜਿਸ ਨਾਲ ਉਹ ਆਪਣੇ ਸਕੂਲਾਂ ਵਿੱਚ ਨਵੀਨਤਾਕਾਰੀ ਵਿਧੀਆਂ ਅਤੇ ਰਣਨੀਤੀਆਂ ਨੂੰ ਅਪਣਾ ਸਕਦੇ ਹਨ। 

ਉਨ੍ਹਾਂ ਕਿਹਾ ਕਿ ਆਪਣੇ ਤਜ਼ਰਬਿਆਂ ਅਤੇ ਵਿਚਾਰਾਂ ਨੂੰ ਸਾਂਝਾ ਕਰਕੇ ਉਹ ਸੂਬੇ ਦੇ ਸਕੂਲਾਂ ਵਿੱਚ ਸਿੱਖਣ ਦੇ ਇੱਕ ਸਹਿਯੋਗੀ ਮਾਹੌਲ ਨੂੰ ਸਿਰਜਣ ਵਿੱਚ ਮਦਦ ਕਰਨਗੇ। ਇਸ ਨਾਲ ਪ੍ਰਣਾਲੀਗਤ ਪ੍ਰਭਾਵ ਪਵੇਗਾ ਅਤੇ ਸਕੂਲਾਂ ਵਿੱਚ ਅੰਤਰ-ਸਿਖਲਾਈ, ਉੱਚ ਪ੍ਰੇਰਣਾ ਅਤੇ ਅਧਿਆਪਨ-ਸਿਖਲਾਈ ਪ੍ਰਕਿਰਿਆਵਾਂ ਵਿੱਚ ਵੀ ਸੁਧਾਰ ਹੋਵੇਗਾ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD