Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਗੁਰਮੀਤ ਸਿੰਘ ਖੁੱਡੀਆਂ ਨੇ ਸਤਿਗੁਰੂ ਰਾਮ ਸਿੰਘ ਜੀ ਨੂੰ 209ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਂਜਲੀ ਭੇਟ ਕੀਤੀ

ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਸਤਿਗੁਰੂ ਰਾਮ ਸਿੰਘ ਜੀ ਦੀ ਵਿਚਾਰਧਾਰਾ ਨੂੰ ਅਪਣਾਉਣ ਦੀ ਕੀਤੀ ਅਪੀਲ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Satguru Ram Singh Ji, 209th Parkash Purb

Web Admin

Web Admin

5 Dariya News

ਭੈਣੀ ਸਾਹਿਬ (ਲੁਧਿਆਣਾ) , 02 Feb 2025

Last updated on: Feb 02, 2025, 00:00 IST

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਞਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਨਾਮਧਾਰੀ ਸੰਪਰਦਾ ਦੇ ਸੰਸਥਾਪਕ ਸਤਿਗੁਰੂ ਰਾਮ ਸਿੰਘ ਜੀ ਨੇ ਆਜ਼ਾਦੀ ਸੰਗਰਾਮ ਵਿੱਚ ਮੁੱਖ ਭੂਮਿਕਾ ਨਿਭਾਈ ਅਤੇ ਬ੍ਰਿਟਿਸ਼ ਸ਼ਾਸਨ ਵਿਰੁੱਧ ਨਾ ਮਿਲਵਰਤਣ ਅੰਦੋਲਨ ਨੂੰ ਹਥਿਆਰ ਵਜੋਂ ਵਰਤਿਆ ਸੀ, ਇਸ ਤੋਂ ਇਲਾਵਾ ਉਨ੍ਹਾਂ ਦੇ ਜੀਵਨ ਅਤੇ ਦਰਸ਼ਨ ਨੇ ਸਮਾਜ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਵਿੱਚ ਮਦਦ ਕੀਤੀ।

ਸਤਿਗੁਰੂ ਰਾਮ ਸਿੰਘ ਜੀ ਦੇ 209ਵੇਂ ਪ੍ਰਕਾਸ਼ ਪੁਰਬ ਮੌਕੇ ਭੈਣੀ ਸਾਹਿਬ ਵਿਖੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ  ਕੈਬਨਿਟ ਮੰਤਰੀ ਨੇ ਦੱਸਿਆ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਞਿਢੇ ਗਏ ਨਾ ਮਿਲਵਰਤਣ ਅੰਦੋਲਨ ਤੋਂ ਬਾਅਦ, ਲੋਕ ਬ੍ਰਿਟਿਸ਼ ਸਰਕਾਰ ਵਿਰੁੱਧ ਲਾਮਬੰਦ ਹੋਏ ਅਤੇ ਬ੍ਰਿਟਿਸ਼ ਸਰਕਾਰ ਦੀਆਂ ਸੇਵਾਵਾਂ/ਸਹੂਲਤਾਂ ਅਤੇ ਸਾਮਾਨ ਦਾ ਬਾਈਕਾਟ ਕੀਤਾ। 

ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਪ੍ਰਚਾਰੇ ਗਏ ਆਦਰਸ਼ਾਂ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਹੋਰ ਉੱਘੇ ਆਜ਼ਾਦੀ ਘੁਲਾਟੀਆਂ ਨੇ ਵੀ ਅਪਣਾਇਆ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਦੀ ਅਗਵਾਈ ਹੇਠ ਕੂਕਾ ਸ਼ਹੀਦਾਂ ਵੱਲੋਂ ਕੀਤੀਆਂ ਕੁਰਬਾਨੀਆਂ ਲੋਕਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ ਅਤੇ ਸਮਾਜ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਜਨਤਾ ਦੀ ਮਦਦ ਕਰਨਗੀਆਂ। 

ਉਨ੍ਹਾਂ ਅੱਗੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੁਆਰਾ ਦਰਸਾਏ ਮਾਰਗ 'ਤੇ ਚੱਲਣਾ ਹੋਵੇਗਾ ਅਤੇ ਲੋਕਾਂ ਨੂੰ ਸਮਾਜ ਵਿੱਚ ਤਬਦੀਲੀ ਲਿਆਉਣ ਲਈ ਉਨ੍ਹਾਂ ਦੀ ਵਿਚਾਰਧਾਰਾ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਨਾਮਧਾਰੀ ਸੰਪਰਦਾ ਨੇ ਹਮੇਸ਼ਾ ਖੇਤੀਬਾੜੀ ਅਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਹੈ। 

ਉਨ੍ਹਾਂ ਨਾਮਧਾਰੀ ਭਾਈਚਾਰੇ ਨੂੰ ਪੂਰਨ ਸਮਰਥਨ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਸਤਿਗੁਰੂ ਉਦੈ ਸਿੰਘ ਜੀ ਨੇ ਕੈਬਨਿਟ ਮੰਤਰੀ ਨੂੰ ਸਨਮਾਨਿਤ ਵੀ ਕੀਤਾ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Satguru Ram Singh Ji , 209th Parkash Purb

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD