Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਜੀਵਨ ਫੌਜੀ ਦੇ ਦੋ ਗੈਂਗਸਟਰ ਜ਼ਖਮੀ

ਮੁਲਜ਼ਮਾਂ ਨੇ ਲੋਹੜੀ (13 ਜਨਵਰੀ, 2025) ਨੂੰ ਫਿਰੌਤੀ ਦੀਆਂ ਕਾਲਾਂ ਕਰਨ ਤੋਂ ਬਾਅਦ ਇੱਕ ਵਪਾਰੀ ਦੀ ਦੁਕਾਨ 'ਤੇ ਗੋਲੀਬਾਰੀ ਕੀਤੀ ਸੀ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਡੇਰਾ ਬਾਬਾ ਨਾਨਕ (ਬਟਾਲਾ) , 02 Feb 2025

Last updated on: Feb 02, 2025, 00:00 IST

ਬਟਾਲਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਜ ਫਿਰ ਵੱਡੀ ਸਫਲਤਾ ਮਿਲੀ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ 17 ਨਵੰਬਰ ਅਤੇ 21 ਨਵੰਬਰ, 2024 ਨੂੰ ਸ਼ਾਮ 7:43 ਵਜੇ, ਮਹੇਸ਼ੀ ਜਨਰਲ ਸਟੋਰ, ਡੇਰਾ ਬਾਬਾ ਨਾਨਕ ਦੇ ਮਾਲਕ ਨੂੰ ਗੈਂਗਸਟਰ ਜੀਵਨ ਫੌਜੀ ਵੱਲੋਂ ਫਿਰੌਤੀ ਦੀ ਕਾਲ ਆਈ।ਜਿਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਵਿਖੇ ਐਫ.ਆਈ.ਆਰ ਨੰਬਰ 163/2024 ਦਰਜ ਕੀਤੀ ਗਈ।

ਉਨ੍ਹਾਂ ਜਾਣਕਾਰੀ ਦਿੰਦਿਆਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ 13 ਜਨਵਰੀ 2025 ਨੂੰ ਸ਼ਾਮ 6:35 ਵਜੇ ਦੋ ਅਣਪਛਾਤੇ ਵਿਅਕਤੀ ਮੇਨ ਬਾਜ਼ਾਰ, ਡੇਰਾ ਬਾਬਾ ਨਾਨਕ ਵਿਖੇ ਮੋਟਰਸਾਈਕਲ 'ਤੇ ਆਏ ਅਤੇ ਦੁਕਾਨਦਾਰ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਕਾਰਨ ਦਹਿਸ਼ਤ ਫੈਲ ਗਈ ਅਤੇ ਬਾਜ਼ਾਰ ਬੰਦ ਹੋ ਗਿਆ। ਘਟਨਾ ਤੋਂ ਬਾਅਦ, 14 ਜਨਵਰੀ, 2025 ਨੂੰ ਐਫ.ਆਈ.ਆਰ ਨੰਬਰ 05, ਬੀਐਨਐਸ ਦੀ ਧਾਰਾ 109, 111(5), ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਪੀ.ਐਸ. ਡੇਰਾ ਬਾਬਾ ਨਾਨਕ ਵਿਖੇ ਦਰਜ ਕੀਤੀ ਗਈ ਸੀ।

ਐਸ.ਐਸ.ਪੀ ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੀ ਸੀਸੀਟੀਵੀ ਟ੍ਰੈਕਿੰਗ ਟੀਮ ਨੇ 3 ਘੰਟਿਆਂ ਵਿੱਚ 100 ਕਿਲੋਮੀਟਰ ਤੋਂ ਵੱਧ ਦੀ ਫੁਟੇਜ ਦਾ ਵਿਸ਼ਲੇਸ਼ਣ ਕਰਕੇ ਅਤੇ ਤਕਨੀਕੀ ਅਤੇ ਮਨੁੱਖੀ ਖੁਫੀਆ ਜਾਣਕਾਰੀ ਨੂੰ ਤੈਨਾਤ ਕਰਕੇ ਮੁਲਜ਼ਮਾਂ ਨੂੰ ਟਰੇਸ ਕੀਤਾ। ਇਸ ਨਾਲ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਹੋਈ।  ਉਨ੍ਹਾਂ ਅੱਗੇ ਦੱਸਿਆ ਕਿ ਸਰਬਜੀਤ ਸਿੰਘ (ਉਰਫ਼ ਸੱਬਾ) ਪੁੱਤਰ ਅਵਤਾਰ ਸਿੰਘ ਵਾਸੀ ਮਲੂਕਵਾਲੀ, ਥਾਣਾ ਫਤਿਹਗੜ੍ਹ ਚੂੜੀਆਂ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ। 

ਸੁਨੀਲ ਮਸੀਹ (ਉਰਫ਼ ਲਾਭ) ਪੁੱਤਰ ਬਾਜਾ ਵਾਸੀ ਸ਼ਾਹਪੁਰ ਜਾਜਨ, ਥਾਣਾ ਡੇਰਾ ਬਾਬਾ ਨਾਨਕ ਨੂੰ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਵਡੋਦਰਾ, ਗੁਜਰਾਤ ਤੋਂ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਸਾਜ਼ਿਸ਼ਕਰਤਾਵਾਂ ਅਤੇ ਦੋਸ਼ੀਆਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਦੀ ਵੀ ਪਛਾਣ ਕੀਤੀ ਗਈ ਅਤੇ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਤੋਂ ਬਾਅਦ, ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਪੁਲਿਸ ਨੂੰ ਹਥਿਆਰ ਬਰਾਮਦ ਕਰਨ ਲਈ ਇੱਕ ਟਿਕਾਣੇ ਬਾਰੇ ਜਾਣਕਾਰੀ ਦਿੱਤੀ। ਹਥਿਆਰਾਂ ਦੀ ਬਰਾਮਦਗੀ ਦੌਰਾਨ ਮੁਲਜਮਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਦੋਵਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ। 

ਐਸ.ਐਸ.ਪੀ ਬਟਾਲਾ ਨੇ ਦੱਸਿਆ ਕਿ ਦੋਵਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ਅਤੇ ਦੋਵੇਂ ਦੀ ਹਾਲਤ ਸਥਿਰ ਹੈ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD