Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪੰਜਾਬ ਸਰਕਾਰ ਨੇ 22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਪੈਨਸ਼ਨ ਵਜੋਂ 3368.89 ਕਰੋੜ ਰੁਪਏ ਵੰਡੇ

ਸਮਾਜ ਭਲਾਈ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 03 Feb 2025

Last updated on: Feb 03, 2025, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024  ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। 

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.68 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਵੰਡੇ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ 65 ਜਾਂ ਉਸ ਤੋਂ ਉਪਰ ਉਮਰ ਦੇ ਬਜ਼ੁਰਗ ਵਿਅਕਤੀ ਅਤੇ 58 ਸਾਲ ਜਾਂ ਉਸ ਤੋਂ ਉਪਰ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਬਜੁਰਗਾਂ ਦੀ ਸਿਹਤ ਸਰਵੇਖਣ ਸਬੰਧੀ ਸੂਬੇ ਵਿੱਚ ਸਰਵੇਖਣ ਕੀਤਾ ਜਾ ਰਿਹਾ ਹੈ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD