Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਡੀਸੀ ਜਤਿੰਦਰ ਜੋਰਵਾਲ ਨੇ ਕਿਦਵਈ ਨਗਰ ਅਤੇ ਢੋਲੇਵਾਲ ਵਿੱਚ ਸਕੂਲਾਂ ਆਫ਼ ਐਮੀਨੈਂਸ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਮਾਰਚ 2025 ਦੀ ਆਖਰੀ ਮਿਤੀ ਨਿਰਧਾਰਤ ਕਰਦਾ ਹੈ

Jitendra Jorwal, DC Ludhiana, Ludhiana, Deputy Commissioner Ludhiana, Schools of Eminence, SOE, Public Works Department, PWD

Web Admin

Web Admin

5 Dariya News

ਲੁਧਿਆਣਾ , 03 Feb 2025

Last updated on: Feb 03, 2025, 00:00 IST

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਗਾਮੀ ਕਿਦਵਈ ਨਗਰ ਅਤੇ ਢੋਲੇਵਾਲ ਵਾਲੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੇ ਉਸਾਰੀ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਜਿਨ੍ਹਾਂ ਵਿੱਚ ਸਿੱਖਿਆ, ਨਗਰ ਸੁਧਾਰ ਟਰੱਸਟ ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਸ਼ਾਮਲ ਸਨ, ਦੇ ਨਾਲ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਜ਼ੋਰਵਾਲ ਨੇ ਕਿਹਾ ਕਿ ਕਿਦਵਈ ਨਗਰ ਐਸ.ਓ.ਈ. ਲਈ ਮੁਕੰਮਲ ਹੋਣ ਦੀ ਆਖਰੀ ਮਿਤੀ 31 ਮਾਰਚ, 2025 ਨਿਰਧਾਰਤ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਰੈਂਪ, ਸੁਰੱਖਿਆ ਗਾਰਡ ਰੂਮ ਅਤੇ ਬਿਜਲੀ ਫਿਟਿੰਗ 'ਤੇ ਕੰਮ ਪਹਿਲਾਂ ਹੀ ਜਾਰੀ ਹੈ। ਇਸ ਤੋਂ ਇਲਾਵਾ, ਵਿਭਾਗ ਨੇ ਕੰਮ ਦੇ ਦਾਇਰੇ ਵਿੱਚ ਤਬਦੀਲੀਆਂ ਲਈ ਪ੍ਰਸ਼ਾਸਕੀ ਪ੍ਰਵਾਨਗੀ ਲਈ ਵੀ ਪ੍ਰਸਤਾਵ ਰੱਖਿਆ ਹੈ ਅਤੇ ਉਸ ਅਨੁਸਾਰ ਲੋੜੀਂਦੇ ਫੰਡ ਅਲਾਟ ਕੀਤੇ ਜਾਣਗੇ।

ਉਨ੍ਹਾਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਨਿਰਧਾਰਿਤ ਸਮੇਂ ਅੰਦਰ ਇਸ ਪ੍ਰੋਜੈਕਟ ਨੂੰ ਮੁਕੰਮਲ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਜੋਰਵਾਲ ਵੱਲੋਂ ਢੋਲੇਵਾਲ ਸਕੂਲ ਆਫ਼ ਐਮੀਨੈਂਸ ਵਿਖੇ ਚੱਲ ਰਹੇ ਕੰਮਾਂ ਬਾਰੇ ਫੀਡਬੈਕ ਲਈ, ਜੋ ਕਿ ਲੋਕ ਨਿਰਮਾਣ ਵਿਭਾਗ ਦੁਆਰਾ ਬਣਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਕਿ ਸਕੂਲ ਆਫ਼ ਐਮੀਨੈਂਸ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਬੁਨਿਆਦੀ ਢਾਂਚਾ, ਪ੍ਰਯੋਗਸ਼ਾਲਾਵਾਂ, ਸੀ.ਸੀ.ਟੀ.ਵੀ. ਨਿਗਰਾਨੀ ਅਤੇ ਵੱਖ-ਵੱਖ ਖੇਡ ਗਤੀਵਿਧੀਆਂ ਲਈ ਲੈਸ ਖੇਡ ਦੇ ਮੈਦਾਨ ਹੋਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ ਦਾ ਉਦੇਸ਼ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣਾ, ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਅਤੇ ਉੱਜਵਲ ਭਵਿੱਖ ਨੂੰ ਉਤਸ਼ਾਹਿਤ ਕਰਨਾ ਹੈ।

ਡਿਪਟੀ ਕਮਿਸ਼ਨਰ ਜੋਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਵਿੱਚ ਉੱਚ-ਗੁਣਵੱਤਾ ਵਾਲੀਆਂ ਸੇਵਾਵਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ 'ਤੇ ਸਾਰੇ ਲੰਬਿਤ ਕਾਰਜ਼ਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾਵੇ।

 

Tags: Jitendra Jorwal , DC Ludhiana , Ludhiana , Deputy Commissioner Ludhiana , Schools of Eminence , SOE , Public Works Department , PWD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD