Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਮਾਨ ਨੇ ਕੇਜਰੀਵਾਲ ਨੂੰ ਜਿੱਤਾਉਣ ਦੀ ਕੀਤੀ ਅਪੀਲ, ਕਿਹਾ-ਦਿੱਲੀ ਵਾਸੀ ਰਾਜਨੀਤੀ ਦੀ ਬਜਾਏ ਤਰੱਕੀ ਨੂੰ ਚੁਣਨ

'ਆਪ' ਹਰ ਮਹੀਨੇ ਤੁਹਾਡੇ 30,000 ਰੁਪਏ ਬਚਾਏਗੀ, ਭਾਜਪਾ ਆਪਣੇ ਪੂੰਜੀਵਾਦੀ ਦੋਸਤਾਂ ਨੂੰ ਲਾਭ ਪਹੁੰਚਾਉਣ ਲਈ ਇਸਨੂੰ ਖੋਹ ਲਵੇਗੀ: ਭਗਵੰਤ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Satyendar Jain, Bhagwant Mann, Delhi Assembly Elections 2025, Adarsh Nagar, Shalimar Bagh, Shakur Basti, Wazirpur, Delhi Elections 2025

Web Admin

Web Admin

5 Dariya News

ਨਵੀਂ ਦਿੱਲੀ , 03 Feb 2025

Last updated on: Feb 03, 2025, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਚੋਣ ਪ੍ਰਚਾਰ ਦੇ ਆਖਰੀ ਦਿਨ ਆਦਰਸ਼ ਨਗਰ, ਸ਼ਾਲੀਮਾਰ ਬਾਗ, ਸ਼ਕੂਰ ਬਸਤੀ ਅਤੇ ਵਜ਼ੀਰਪੁਰ ਹਲਕਿਆਂ ਵਿੱਚ ਰੋਡ ਸ਼ੋਅ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਨੂੰ ਲਗਾਤਾਰ ਚੌਥੀ ਵਾਰ ਮੁੱਖ ਮੰਤਰੀ ਵਜੋਂ ਦੁਬਾਰਾ ਚੁਣਨ ਦੀ ਅਪੀਲ ਕੀਤੀ।ਮੁੱਖ ਮੰਤਰੀ ਮਾਨ ਨੇ ਆਪਣੇ ਜੋਸ਼ੀਲੇ ਭਾਸ਼ਣਾਂ ਵਿੱਚ 'ਆਪ' ਦੇ ਸ਼ਾਸਨ ਮਾਡਲ ਅਤੇ ਵਿਰੋਧੀ ਧਿਰ ਦੀ ਵੰਡਵਾਦੀ ਰਾਜਨੀਤੀ ਵਿਚਕਾਰ ਤੁਲਨਾ ਕੀਤੀ ਅਤੇ 'ਆਪ' ਦੇ ਦ੍ਰਿਸ਼ਟੀਕੋਣ ਦੇ ਮੁੱਖ ਥੰਮ੍ਹਾਂ ਵਜੋਂ ਸਿੱਖਿਆ, ਸਿਹਤ ਸੰਭਾਲ ਅਤੇ ਵਿੱਤੀ ਸਸ਼ਕਤੀਕਰਨ 'ਤੇ ਜ਼ੋਰ ਦਿੱਤਾ।

ਇਨ੍ਹਾਂ ਰੋਡ ਸ਼ੋਅ ਦੌਰਾਨ ਬੋਲਦਿਆਂ ਮਾਨ ਨੇ ਕਿਹਾ, “ਅੱਜ ਸ਼ਾਮ 5 ਵਜੇ, ਪ੍ਰਚਾਰ ਖਤਮ ਹੋ ਜਾਵੇਗਾ ਅਤੇ ਤੁਹਾਡੇ ਦੁਆਰਾ ਲਿਆ ਗਿਆ ਫੈਸਲਾ 5 ਫਰਵਰੀ ਨੂੰ ਵੋਟਿੰਗ ਮਸ਼ੀਨਾਂ ਵਿੱਚ ਸੀਲ ਹੋ ਜਾਵੇਗਾ। ਇਹ ਸਿਰਫ਼ ਇੱਕ ਚੋਣ ਨਹੀਂ ਹੈ; ਇਹ 'ਲੜਾਈ' (ਟਕਰਾਅ) ਅਤੇ 'ਪੜ੍ਹਾਈ' (ਸਿੱਖਿਆ) ਵਿੱਚੋਂ ਇੱਕ ਦੀ ਚੋਣ ਹੈ।” ਉਨ੍ਹਾਂ ਵੋਟਰਾਂ ਨੂੰ ਅਰਵਿੰਦ ਕੇਜਰੀਵਾਲ ਦੀ ਮੁੱਖ ਮੰਤਰੀ ਵਜੋਂ ਵਾਪਸੀ ਅਤੇ 'ਆਪ' ਦੀਆਂ ਲੋਕ-ਪੱਖੀ ਨੀਤੀਆਂ ਨੂੰ ਜਾਰੀ ਰੱਖਣ ਲਈ ਈਵੀਐਮ 'ਤੇ 'ਝਾੜੂ' ਦਾ ਬਟਨ ਦਬਾਉਣ ਦੀ ਅਪੀਲ ਕੀਤੀ।

ਸੀਐਮ ਮਾਨ ਨੇ ਵਿਰੋਧੀ ਧਿਰ ਦੀਆਂ ਵੋਟਾਂ ਖਰੀਦਣ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕਰਦਿਆਂ ਕਿਹਾ, "ਵਿਰੋਧੀ ਧਿਰ ਕੋਲ ਬਹੁਤ ਸਾਰਾ ਪੈਸਾ ਹੈ, ਸਾਰੇ ਤੁਹਾਡੇ ਤੋਂ ਚੋਰੀ ਕੀਤੇ ਗਏ ਹਨ। ਜੇ ਉਹ ਤੁਹਾਡੇ ਕੋਲ ਪੈਸੇ ਲੈ ਕੇ ਆਉਂਦੇ ਹਨ, ਤਾਂ ਮੈਂ ਤੁਹਾਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਇਨਕਾਰ ਨਾ ਕਰੋ, ਉਨ੍ਹਾਂ ਤੋਂ ਪੈਸੇ ਲੈ ਲਿਓ - ਇਹ ਤੁਹਾਡਾ ਪੈਸਾ ਹੈ! ਪਰ ਵੋਟਿੰਗ ਵਾਲੇ ਦਿਨ, ਝਾੜੂ ਦੇ ਨਿਸ਼ਾਨ ਵਾਲਾ ਬਟਨ ਦਬਾਓ ਅਤੇ ਆਪਣੇ ਬੱਚਿਆਂ ਦੇ ਭਵਿੱਖ ਲਈ ਵੋਟ ਦਿਓ।"

ਮਾਨ ਨੇ ਅੱਗੇ ਕਿਹਾ "ਪੰਜਾਬ ਵਿੱਚ, 90% ਘਰਾਂ ਦਾ ਬਿਜਲੀ ਦਾ ਬਿੱਲ ਜੀਰੋ ਆਉਂਦਾ ਹੈ। ਅਸੀਂ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਚੰਗੇ ਸ਼ਾਸਨ ਦੀ ਏਹੀ ਉਦਾਹਰਣਾਂ ਹੁੰਦੀਆਂ ਹਨ। ਜੇਕਰ ਤੁਸੀਂ ਭਾਜਪਾ ਨੂੰ ਵੋਟ ਦਿੰਦੇ ਹੋ, ਤਾਂ ਉਹ ਨਾ ਸਿਰਫ਼ ਅਜਿਹੀਆਂ ਪਹਿਲਕਦਮੀਆਂ ਨੂੰ ਰੋਕ ਦੇਣਗੇ, ਸਗੋਂ ਤੁਹਾਡੇ ਦੁਆਰਾ ਬਚਾਇਆ ਗਿਆ ਪੈਸਾ ਵੀ ਖੋਹ ਲੈਣਗੇ। ਆਪਣੀ ਸਰਕਾਰ ਬਣਾਓ ਅਤੇ ਆਪਣੀ ਕਿਸਮਤ ਦੇ ਮਾਲਕ ਬਣੋ।"

ਮਾਨ ਨੇ ਭਾਜਪਾ 'ਤੇ ਗੁੰਡਾਗਰਦੀ ਅਤੇ ਡਰਾਉਣ-ਧਮਕਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ "ਉਹ ਸਾਡੇ ਵਰਕਰਾਂ ਅਤੇ ਪੱਤਰਕਾਰਾਂ 'ਤੇ ਹਮਲਾ ਕਰ ਰਹੇ ਹਨ, ਆਪਣੀ ਬੌਖਲਾਹਟ ਦਿਖਾ ਰਹੇ ਹਨ। ਉਨ੍ਹਾਂ ਦੇ ਡਰਾਉਣੇ ਵਿਚਾਰਾਂ ਨੂੰ ਜਿੱਤਣ ਨਾ ਦਿਓ। ਟਕਰਾਅ ਦੀ ਬਜਾਏ ਸਿੱਖਿਆ ਨੂੰ ਚੁਣੋ ਅਤੇ ਦਿੱਲੀ ਲਈ ਇੱਕ ਉੱਜਵਲ ਭਵਿੱਖ ਸੁਰੱਖਿਅਤ ਕਰੋ"।ਮਾਨ ਨੇ 'ਆਪ' ਸਰਕਾਰ ਦੇ ਵਿੱਤੀ ਫਾਇਦਿਆਂ ਬਾਰੇ ਦੱਸਦੇ ਹੋਏ ਕਿਹਾ, "ਆਪ' ਦੇ ਅਧੀਨ, ਦਿੱਲੀ ਦੇ ਹਰ ਘਰ ਨੂੰ ਲਗਭਗ ₹30,000 ਮਹੀਨਾਵਾਰ ਬਚਤ ਹੋਵੇਗੀ। 

ਪਰ ਜੇਕਰ ਤੁਸੀਂ ਭਾਜਪਾ ਨੂੰ ਵੋਟ ਦਿੰਦੇ ਹੋ, ਤਾਂ ਉਹ ਅਜਿਹੇ ਸਾਰੇ ਲਾਭ ਬੰਦ ਕਰ ਦੇਣਗੇ ਅਤੇ ਆਪਣੇ ਦੋਸਤਾਂ ਨੂੰ ਲਾਭ ਪਹੁੰਚਾਉਣ ਲਈ ਤੁਹਾਡੇ ਕੋਲ ਪਹਿਲਾਂ ਤੋਂ ਮੌਜੂਦ ਪੈਸੇ ਵੀ ਲੈ ਲੈਣਗੇ।"ਮੁੱਖ ਮੰਤਰੀ ਮਾਨ ਨੇ 'ਆਪ' ਦੀ ਸ਼ਾਨਦਾਰ ਜਿੱਤ ਦਾ ਭਰੋਸਾ ਪ੍ਰਗਟ ਕਰਦੇ ਹੋਏ ਕਿਹਾ, "ਦਿੱਲੀ ਵਾਲੇ ਸਿਆਣੇ ਹਨ, ਅਤੇ ਮੂਡ ਸਾਫ਼ ਹੈ - 8 ਫਰਵਰੀ ਨੂੰ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਵੱਡੇ ਫਤਵੇ ਨਾਲ ਮੁੱਖ ਮੰਤਰੀ ਬਣਨਗੇ।"

ਮਾਨ ਨੇ ਜ਼ੋਰ ਦੇ ਕੇ ਕਿਹਾ "ਜੇਕਰ ਭਾਜਪਾ ਸੱਤਾ ਵਿੱਚ ਆਉਂਦੀ ਹੈ, ਤਾਂ ਉਹ ਤੁਹਾਡੇ ਪੈਸੇ ਆਪਣੇ ਦੋਸਤਾਂ ਲਈ ਵਰਤਣਗੇ, ਪਰ ਅਸੀਂ ਉਸ ਨੂੰ ਤੁਹਾਨੂੰ ਵਾਪਸ ਦੇਣ ਲਈ ਵਰਤਾਂਗੇ। ਭਾਜਪਾ ਦਿੱਲੀ ਦੇ ਲੋਕਾਂ ਨੂੰ ਉਨ੍ਹਾਂ ਦੇ ਚੋਰੀ ਕੀਤੇ ਪੈਸੇ ਨਾਲ ਨਹੀਂ ਖਰੀਦ ਸਕਦੀ,"ਮਾਨ ਨੇ ਅਖੀਰ ਵਿੱਚ ਵੋਟਰਾਂ ਨੂੰ ਬਿਨਾਂ ਕਿਸੇ ਭਟਕਾਅ ਦੇ ਝਾੜੂ ਵਾਲਾ ਬਟਨ ਦਬਾਉਣ ਦੀ ਅਪੀਲ ਕਰਦਿਆਂ ਕਿਹਾ, "ਜਦੋਂ ਤੁਸੀਂ ਵੋਟ ਪਾਉਂਦੇ ਹੋ, ਤਾਂ ਕਿਸੇ ਹੋਰ ਬਟਨ ਵੱਲ ਵੀ ਨਾ ਦੇਖੋ। ਜੇ ਤੁਸੀਂ ਅਜਿਹਾ ਕਰਦੇ ਹੋ, ਤਾਂ ਇਹ ਤੁਹਾਡੀ ਨਜ਼ਰ ਨੂੰ ਮੋਤੀਆਬਿੰਦ ਵਾਂਗ ਨੁਕਸਾਨ ਪਹੁੰਚਾ ਸਕਦਾ ਹੈ। ਆਪਣੇ ਭਵਿੱਖ, ਆਪਣੇ ਬੱਚਿਆਂ ਦੀ ਸਿੱਖਿਆ ਅਤੇ ਇੱਕ ਇਮਾਨਦਾਰ ਸਰਕਾਰ ਲਈ ਵੋਟ ਦਿਓ"

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Satyendar Jain , Bhagwant Mann , Delhi Assembly Elections 2025 , Adarsh Nagar , Shalimar Bagh , Shakur Basti , Wazirpur , Delhi Elections 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD