Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ : ਹਰਚੰਦ ਸਿੰਘ ਬਰਸਟ

ਸੂਬਾ ਜਨਰਲ ਸਕੱਤਰ ਨੇ ਦਿੱਲੀ ਦੇ ਵਿਧਾਨਸਭਾ ਹਲਕਾ ਕਾਲਕਾਜੀ ਵਿੱਚ ਕੀਤਾ ਪ੍ਰਚਾਰ, ਕਿਹਾ - ਲੋਕਾਂ ਵੱਲੋਂ 'ਆਪ' ਨੂੰ ਮਿਲ ਰਿਹਾ ਹੈ ਪਿਆਰ ਅਤੇ ਸਾਥ

Harchand Singh Barsat, AAP, Aam Aadmi Party, AAP Punjab, Aam Aadmi Party Punjab, Delhi Assembly Elections 2025, Delhi Elections 2025

Web Admin

Web Admin

5 Dariya News

ਦਿੱਲੀ , 03 Feb 2025

Last updated on: Feb 03, 2025, 00:00 IST

ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦਾਅਵਾ ਕੀਤਾ ਕਿ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ ਸਾਫ਼-ਸੁਥਰਾ ਪ੍ਰਸ਼ਾਸਨ ਦੇ ਕੇ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ। ਸ. ਬਰਸਟ ਨੇ ਕਿਹਾ ਕਿ 'ਆਪ' ਨੂੰ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਾਥ ਇਹ ਦਰਸਾਉਂਦਾ ਹੈ ਕਿ 'ਆਪ' ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੇ ਅੱਜ ਤੱਕ ਜੋ ਕਿਹਾ, ਉਹ ਕਰਕੇ ਦਿਖਾਇਆ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਵੀ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਤੇ ਸਿਰਫ਼ ਵਿਕਾਸ ਦੀ ਹੀ ਗੱਲ ਕਰਦੀ ਹੈ।

ਉਨ੍ਹਾਂ ਕਿਹਾ ਕਿ 'ਆਪ' ਵੱਲੋਂ ਪਿਛਲੇ 10 ਸਾਲਾਂ ਵਿੱਚ ਦਿੱਲੀ ਨਿਵਾਸੀਆਂ ਦੀ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਲਈ ਅਹਿਮ ਨੀਤੀਆਂ ਤਿਆਰ ਕਰਕੇ ਲੋਕਾਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਹੋਇਆ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 'ਆਪ' ਵੱਲੋਂ ਸਿਹਤ, ਸਿੱਖਿਆ, ਫਰੀ ਬਿਜਲੀ, ਪਾਣੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਤੋਂ ਲੋਕ ਬਹੁਤ ਖੁਸ਼ ਹਨ ਅਤੇ 5 ਫ਼ਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਸਰਕਾਰ ਬਣਾਵੇਗੀ।

ਸੂਬਾ ਜਨਰਲ ਸਕੱਤਰ ਵੱਲੋਂ 'ਆਪ' ਵਲੰਟਿਅਰਾਂ ਦੇ ਨਾਲ ਵਿਧਾਨਸਭਾ ਹਲਕਾ ਕਾਲਕਾਜੀ ਵਿੱਚ ਮੁੱਖ ਮੰਤਰੀ ਆਤਿਸ਼ੀ, ਜੋ ਕਿ ਕਾਲਕਾਜੀ ਤੋਂ ‘ਆਪ’ ਦੀ ਉਮੀਦਵਾਰ ਹਨ, ਦੇ ਪੱਖ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਪਾਰਕਾਂ ਵਿੱਚ ਜਾ ਕੇ ਪ੍ਰਚਾਰ ਕੀਤਾ ਗਿਆ ਅਤੇ ‘ਆਪ’ ਸਰਕਾਰ ਵੱਲੋਂ ਦਿੱਲੀ ਅਤੇ ਪੰਜਾਬ ਵਿੱਚ ਕੀਤੇ ਗਏ ਮਿਸਾਲੀ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ ਗਈ। 

ਇਸ ਮੌਕੇ ਸੁਮਨਦੀਪ ਕੌਰ ਜੁਆਇੰਟ ਸਕੱਤਰ ਵਿਧਾਨਸਭਾ ਮਹਿਲਾ ਵਿੰਗ ਕਾਲਕਾਜੀ, ਸਾਗਰ, ਰਿਤੂ, ਗੌਰੀ, ਕੰਚਨ, ਰਜਨੀ ਸੰਧੂ, ਪਰਵੀਨ, ਸੁਨੀਲ ਚੌਧਰੀ, ਸੰਦੀਪ ਪਵਾਰ, ਰਾਹੁਲ, ਰਿਤੂ ਨਰੂਲਾ, ਕੰਚਨ ਗੁਲਾਟੀ, ਅਨੂ, ਪੂਜਾ, ਰਣਜੀਤ, ਜਸਪ੍ਰੀਤ, ਦੀਪਾ, ਆਰਤੀ, ਸਾਇਰਾ, ਸਾਜਿਦਾ, ਸੋਨੂੰ, ਅੰਸ਼ੁਲਾ, ਸੁਮਨ ਸ਼ਰਮਾ, ਈਸ਼ਵਰ ਭਾਰਦਵਾਜ, ਜੋਤੀ, ਅਨਿਲ ਸਮੇਤ ਹੋਰ ਵੀ ਵਲੰਟਿਅਰ ਮੌਜੂਦ ਰਹੇ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab , Delhi Assembly Elections 2025 , Delhi Elections 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD