Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ 'ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ਵਿੱਚ ਪੁਲਿਸ ਬੁਨਿਆਦੀ ਢਾਂਚੇ ਨਾਲ ਸਬੰਧਤ ਕਈ ਪ੍ਰਾਜੈਕਟਾਂ ਸਮੇਤ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਉਦਘਾਟਨ

Gaurav Yadav, Punjab Police, Police, Punjab Admin, Director General of Police Punjab, DGP Punjab, Aditya Uppal, DC Pathankot, Deputy Commissioner Pathankot, Pathankot

Web Admin

Web Admin

5 Dariya News

ਪਠਾਨਕੋਟ , 03 Feb 2025

Last updated on: Feb 03, 2025, 00:00 IST

ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨਿਗਰਾਨੀ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ, ਪੰਜਾਬ ਪੁਲਿਸ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਫੈਲੇ ਸਰਹੱਦੀ ਖੇਤਰਾਂ ਵਿੱਚ 703 ਰਣਨੀਤਕ ਸਥਾਨਾਂ 'ਤੇ 2300 ਕਲੋਜ਼ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਅਸੀਂ ਪਠਾਨਕੋਟ ਤੋਂ ਫਾਜ਼ਿਲਕਾ ਤੱਕ 703 ਰਣਨੀਤਕ ਸਥਾਨਾਂ 'ਤੇ 45 ਕਰੋੜ ਰੁਪਏ ਦੀ ਲਾਗਤ ਨਾਲ 2300 ਸੀਸੀਟੀਵੀ ਕੈਮਰੇ ਲਗਾ ਕੇ ਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕਰ ਰਹੇ ਹਾਂ। ਡੀਜੀਪੀ ਅੱਜ ਪਠਾਨਕੋਟ ਜ਼ਿਲ੍ਹੇ ਦੇ ਪੁਲਿਸ ਸਟੇਸ਼ਨ ਡਿਵੀਜ਼ਨ-1 ਦੀ ਦੂਜੀ ਮੰਜ਼ਿਲ 'ਤੇ ਸਥਿਤ ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੇ ਉਦਘਾਟਨ ਸਮੇਤ ਜ਼ਿਲ੍ਹੇ ਵਿੱਚ ਪੁਲਿਸ ਬੁਨਿਆਦੀ ਢਾਂਚੇ ਨਾਲ ਸਬੰਧਤ ਕਈ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਲਈ ਆਏ ਸਨ।

ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਸਹੂਲਤ ਗੁੰਝਲਦਾਰ ਸਾਈਬਰ ਅਪਰਾਧਾਂ ਨਾਲ ਨਜਿੱਠਣ ਅਤੇ ਆਨਲਾਈਨ ਧੋਖਾਧੜੀ ਦੇ ਪੀੜਤਾਂ ਨੂੰ ਤਰੁੰਤ ਅਤੇ ਪ੍ਰਭਾਵਸ਼ਾਲੀ ਹੱਲ ਪ੍ਰਦਾਨ ਕਰਨ ਲਈ ਉੱਨਤ ਤਕਨਾਲੋਜੀ ਨਾਲ ਲੈਸ ਹੈ। ਉਨ੍ਹਾਂ ਅੱਗੇ ਕਿਹਾ ਕਿ ਨਾਗਰਿਕ ਸਿੱਧੇ ਪੁਲਿਸ ਸਟੇਸ਼ਨ ਜਾਂ ਟੋਲ-ਫ੍ਰੀ ਹੈਲਪਲਾਈਨ ਨੰਬਰ 1930 'ਤੇ ਸਾਈਬਰ ਅਪਰਾਧਾਂ ਦੀ ਰਿਪੋਰਟ ਕਰ ਸਕਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਨਵੀਨੀਕਰਨ ਕੀਤੇ ਪੁਲਿਸ ਕਮਾਂਡ ਅਤੇ ਕੰਟਰੋਲ ਸੈਂਟਰ ਦਾ ਵੀ ਉਦਘਾਟਨ ਕੀਤਾ ਜਿਸਦਾ ਉਦੇਸ਼ ਪੂਰੇ ਪਠਾਨਕੋਟ ਵਿੱਚ ਆਉਣ-ਜਾਣ ਵਾਲੇ ਸਾਰੇ ਸਥਾਨਾਂ 'ਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਜ਼ਰ ਰੱਖ ਕੇ ਸਰਹੱਦੀ ਜ਼ਿਲ੍ਹੇ ਵਿੱਚ ਸੁਰੱਖਿਆ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ 344 ਐਚਡੀ ਕੈਮਰੇ ਲਗਾਏ ਗਏ ਹਨ, ਜਿਨ੍ਹਾਂ ਵਿੱਚ ਆਟੋ ਨੰਬਰ ਪਲੇਟ ਰੀਡਰ (ਏਐਨਪੀਆਰ) ਕੈਮਰੇ ਸ਼ਾਮਲ ਹਨ ਅਤੇ ਰੱਖਿਆ ਦੀ ਦੂਜੀ ਕਤਾਰ, ਪੇਂਡੂ ਖੇਤਰਾਂ ਅਤੇ ਪੂਰੇ ਪਠਾਨਕੋਟ ਸ਼ਹਿਰ ਸਮੇਤ ਪ੍ਰਮੁੱਖ ਖੇਤਰਾਂ ਦੀ ਲਾਈਵ ਕਵਰੇਜ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ 357 ਹੋਰ ਕੈਮਰੇ ਲਗਾਏ ਜਾ ਰਹੇ ਹਨ। ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸਟੇਸ਼ਨ ਨਰੋਟ ਜੈਮਲ ਸਿੰਘ ਵਿਖੇ ਪੰਜਾਬ ਪੁਲਿਸ, ਭਾਰਤੀ ਫੌਜ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ।

ਡਰੋਨ ਅਤੇ ਅੱਤਵਾਦੀ ਗਤੀਵਿਧੀਆਂ ਨਾਲ ਨਜਿੱਠਣ ਲਈ ਉੱਚ ਪੱਧਰੀ ਤਾਲਮੇਲ ਅਤੇ ਯਤਨਾਂ ਵਾਸਤੇ ਪਠਾਨਕੋਟ ਪੁਲਿਸ ਦੀ ਸ਼ਲਾਘਾ ਕਰਦਿਆਂ, ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ, ਫੌਜ, ਬੀਐਸਐਫ ਅਤੇ ਕੇਂਦਰੀ ਏਜੰਸੀਆਂ ਨੂੰ ਪਾਕਿ-ਆਈਐਸਆਈ ਦੇ ਆਦੇਸ਼ਾਂ 'ਤੇ ਕੰਮ ਕਰਨ ਵਾਲੇ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਗੱਠਜੋੜ ਨੂੰ ਤੋੜਨ ਲਈ ਇੱਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਸਾਂਝੀ ਕਰਨਾ ਬੇਹੱਦ ਜ਼ਰੂਰੀ ਹੈ, ਅਤੇ ਇਨ੍ਹਾਂ ਖਤਰਿਆਂ ਨਾਲ ਨਜਿੱਠਣ ਲਈ ਏਜੰਸੀਆਂ ਦਰਮਿਆਨ ਤਾਲਮੇਲ ਸਮੇਂ ਦੀ ਲੋੜ ਹੈ।

ਉਨ੍ਹਾਂ ਨੇ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਵਾਸਤੇ ਡੀਜੀਪੀ ਪ੍ਰਸ਼ੰਸਾ ਡਿਸਕ ਅਤੇ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਵੀ ਕੀਤਾ। ਡੀਜੀਪੀ ਨੇ ਪਠਾਨਕੋਟ ਪੁਲਿਸ ਵੱਲੋਂ ਆਯੋਜਿਤ 'ਵੱਡਾ ਖਾਣਾ' ਦੁਪਹਿਰ ਦੇ ਖਾਣੇ ਵਿੱਚ ਖਾਣਾ ਖਾਧਾ। ਇਸ ਦੌਰਾਨ ਸਾਰੇ ਰੈਂਕ ਦੇ ਅਧਿਕਾਰੀਆਂ ਨੂੰ ਪੁਲਿਸ ਬਲ ਦੇ ਮੁਖੀ ਨਾਲ ਗੱਲਬਾਤ ਕਰਨ ਅਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਦਾ ਮੌਕਾ ਮਿਲਿਆ ਜਿਸ ਨਾਲ ਖੇਤਰ ਵਿੱਚ ਪ੍ਰਭਾਵਸ਼ਾਲੀ ਟੀਮ ਵਰਕ ਲਈ ਜ਼ਰੂਰੀ ਸਬੰਧ ਮਜ਼ਬੂਤ ਹੋਏ। ਬਾਅਦ ਵਿੱਚ, ਡੀਜੀਪੀ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਭਾਰਤ-ਪਾਕਿ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਸਥਿਤ ਬੀਐਸਐਫ ਦੀ ਸ਼ਹੀਦ ਕਮਲਜੀਤ ਸਿੰਘ ਬਾਰਡਰ ਆਊਟਪੋਸਟ (ਬੀਓਪੀ) ਦਾ ਵੀ ਦੌਰਾ ਕੀਤਾ ਅਤੇ ਉੱਥੇ ਤਾਇਨਾਤ ਸੁਰੱਖਿਆ ਬਲਾਂ ਨਾਲ ਗੱਲਬਾਤ ਕੀਤੀ।

ਪਠਾਨਕੋਟ ਵਿਖੇ ਪੁਲਿਸ ਸਟੇਸ਼ਨ ਸਾਈਬਰ ਕ੍ਰਾਈਮ ਦੇ ਉਦਘਾਟਨ ਮੌਕੇ, ਕਈ ਵਿਸ਼ੇਸ਼ ਮਹਿਮਾਨ ਅਤੇ ਸੀਨੀਅਰ ਅਧਿਕਾਰੀ ਮੌਜੂਦ ਸਨ ਜਿਹਨਾਂ ਵਿੱਚ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਆਈਪੀਐਸ; ਡੀਆਈਜੀ ਬੀਐਸਐਫ ਗੁਰਦਾਸਪੁਰ ਸੈਕਟਰ ਯੁਵਰਾਜ ਦੁਬੇ; ਖੁਰਮੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਜਤਿੰਦਰ ਪਾਲ ਸਿੰਘ; ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉੱਪਲ ਆਈਏਐਸ; ਐਸਐਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਆਈਪੀਐਸ; ਐਸਐਸਪੀ ਗੁਰਦਾਸਪੁਰ ਹਰੀਸ਼ ਦਿਆਮਾ ਆਈਪੀਐਸ; ਐਸਐਸਪੀ ਬਟਾਲਾ ਸੁਹੇਲ ਮੀਰ ਆਈਪੀਐਸ; ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਪੀਪੀਐਸ ਅਤੇ ਕਰਨਲ ਮਾਲਿਆ ਬਾਈਆ, ਐਸਐਮ, ਕਮੂਨ ਰੈਜੀਮੈਂਟ (ਆਰਮੀ); ਕਮਾਂਡੈਂਟ ਸੁਨੀਲ ਮਿਸ਼ਰਾ 121 ਬਟਾਲੀਅਨ ਬੀਐਸਐਫ ਅਤੇ ਕਮਾਂਡੈਂਟ ਸ੍ਰੀ ਕਮਲ ਯਾਦਵ 58 ਬਟਾਲੀਅਨ ਬੀਐਸਐਫ ਸ਼ਾਮਲ ਸਨ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Aditya Uppal , DC Pathankot , Deputy Commissioner Pathankot , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD