Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਡਾ. ਪ੍ਰੀਤੀ ਯਾਦਵ ਵੱਲੋਂ ਬਣ ਰਹੇ ਪਟਵਾਰ ਸਟੇਸ਼ਨ ਦਾ ਜਾਇਜ਼ਾ

ਲੋਕਾਂ ਨੂੰ ਇੱਕ ਛੱਤ ਹੇਠ ਪ੍ਰਦਾਨ ਹੋਣਗੀਆਂ ਜਮੀਨ-ਜਾਇਦਾਦ ਨਾਲ ਸਬੰਧਤ ਸੇਵਾਵਾਂ-ਡਾ. ਪ੍ਰੀਤੀ ਯਾਦਵ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 04 Feb 2025

Last updated on: Feb 04, 2025, 00:00 IST

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬ-ਰਜਿਸਟਰਾਰ ਦਫ਼ਤਰ ਦੇ ਨਾਲ 7.65 ਕਰੋੜ ਰੁਪਏ ਦੀ ਲਾਗਤ ਨਵੇਂ ਉਸਾਰੇ ਜਾ ਰਹੇ ਦੋ-ਮੰਜ਼ਿਲੇ ਪਟਵਾਰ ਸਟੇਸ਼ਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਪੰਜਾਬ ਮੰਡੀ ਬੋਰਡ, ਜਿਸ ਵੱਲੋਂ ਇਸ ਕੰਪਲੈਕਸ ਦੀ ਉਸਾਰੀ ਕੀਤੀ ਜਾ ਰਹੀ ਹੈ ਦੇ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਸਿੰਘ ਤੇ ਹੋਰ ਅਧਿਕਾਰੀਆਂ ਪਾਸੋਂ ਪੂਰੇ ਕੰਪਲੈਕਸ ਦੀ ਜਾਣਕਾਰੀ ਹਾਸਲ ਕਰਦਿਆਂ ਹਦਾਇਤ ਕੀਤੀ ਕਿ ਇਸ ਇਮਾਰਤ ਨੂੰ 15 ਮਾਰਚ 2025 ਤੱਕ ਮੁਕੰਮਲ ਕੀਤਾ ਜਾਵੇ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਜਮੀਨ-ਜਾਇਦਾਦਾਂ ਨਾਲ ਸਬੰਧਤ ਮਾਲ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਇੱਕ ਹੀ ਛੱਤ ਹੇਠ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਗਏ ਫੰਡਾਂ ਨਾਲ ਇਸ ਇਮਾਰਤ ਦੀ ਉਸਾਰੀ ਪੰਜਾਬ ਮੰਡੀ ਬੋਰਡ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਇਮਾਰਤ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਨਾਲ ਕੋਈ  ਸਮਝੌਤਾ ਨਾ ਕੀਤਾ ਤੇ ਹਰੇਕ ਕੰਮ ਨਿਰਧਾਰਤ ਮਾਪਦੰਡਾਂ 'ਤੇ ਪੂਰਾ ਖਰ੍ਹਾ ਉਤਰਨਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਨਵੇਂ ਪਟਵਾਰ ਸਟੇਸ਼ਨ ਵਿਖੇ ਪਟਵਾਰੀਆਂ ਲਈ 69 ਅਤੇ ਕਾਨੂੰਗੋਆਂ ਲਈ 7 ਕੈਬਿਨ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਰੀ ਇਮਾਰਤ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ ਤੇ ਲੋਕਾਂ ਨੂੰ ਵੱਖ-ਵੱਖ ਪਟਵਾਰੀਆਂ ਦੇ ਦਫ਼ਤਰਾਂ 'ਚ ਚੱਕਰ ਨਾ ਕੱਟਣੇ ਨਾ ਪੈਣ। 

ਇੱਥੇ ਪਖਾਨਿਆਂ ਤੇ ਪੀਣ ਵਾਲੇ ਪਾਣੀ ਦੀ ਸਹੂਲਤ ਸਮੇਤ ਦੂਸਰੀ ਮੰਜਿਲ 'ਤੇ ਜਾਣ ਲਈ ਲਿਫ਼ਟ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਟਵਾਰ ਸਟੇਸ਼ਨ ਦੇ ਪਿਛਲੇ ਪਾਸੇ ਖਾਲੀ ਪਈ ਜਗ੍ਹਾ ਵਿੱਚ ਫੁੱਲ ਬੂਟੇ ਲਗਾਉਣ ਅਤੇ ਆਮ ਲੋਕਾਂ ਦੇ ਬੈਠਣ ਲਈ ਬੈਂਚ ਲਗਾਉਣ ਦੇ ਵੀ ਆਦੇਸ਼ ਦਿੱਤੇ। 

ਇਸ ਮੌਕੇ ਡੀ.ਐਸ.ਐਮ. ਸੁਖਮੰਦਰ ਸਿੰਘ, ਐਸ.ਡੀ.ਓ. ਪੰਕਜ ਕੁਮਾਰ, ਤਹਿਸੀਲ ਪਟਿਆਲਾ ਦੇ ਪ੍ਰਧਾਨ ਪਟਵਾਰੀ ਸੁਖਜਿੰਦਰ ਸਿੰਘ ਵੀ ਮੌਜੂਦ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD