Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਨੇ ਪੁਲਿਸ ਸੁਧਾਰਾਂ ਅਤੇ ਅਪਰਾਧ ਵਿਰੁੱਧ ਸਖ਼ਤ ਕਾਰਵਾਈ ਦਾ ਪ੍ਰਣ ਲਿਆ

ਸੰਗਠਿਤ ਅਪਰਾਧ ਤੇ ਨਸ਼ਿਆਂ ਵਿਰੁੱਧ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਿਆ ਜਾਵੇ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gaurav Yadav, Punjab Police, Police, Punjab Admin, Director General of Police Punjab, DGP Punjab, KAP Sinha, Chief Secretary, Chief Secretary of Punjab, Chief Secretary Punjab, IAS officer, IAS, Punjab, Crime Control, Drug Free Punjab

Web Admin

Web Admin

5 Dariya News

ਚੰਡੀਗੜ੍ਹ , 04 Feb 2025

Last updated on: Feb 04, 2025, 00:00 IST

ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।

ਅੱਜ ਇੱਥੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਪਰਾਧ ਨੂੰ ਠੱਲ੍ਹ ਪਾਉਣ ਲਈ ਅਸਰਦਾਰ ਪੁਲਿਸਿੰਗ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਦੇਸ਼ ਦੀਆਂ ਸਭ ਤੋਂ ਬਿਹਤਰੀਨ ਫੋਰਸਾਂ ਵਿੱਚੋਂ ਇਕ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਣਾ ਚਾਹੀਦਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਰੱਖਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਡੇ ਪੁਲਿਸ ਸੁਧਾਰ ਲਾਗੂ ਕਰੇਗੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।

ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਪੁਲਿਸ ਦੇ ਆਧੁਨਿਕੀਕਰਨ 'ਤੇ ਜ਼ੋਰ ਦਿੱਤਾ ਹੋਇਆ ਹੈ ਅਤੇ ਪੰਜਾਬ ਪੁਲਿਸ ਅੱਜ ਵਿਸ਼ਵ ਪੱਧਰੀ ਵਾਹਨਾਂ ਨਾਲ ਲੈਸ ਹੋ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ  ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਖੁਫੀਆ ਇਤਲਾਹ ਇਕੱਠੀ ਕਰਨ ਅਤੇ ਆਮ ਆਦਮੀ ਨੂੰ ਇਨਸਾਫ਼ ਦਿਵਾਉਣ 'ਤੇ ਵੱਧ ਜ਼ੋਰ ਦੇਣਾ ਚਾਹੀਦਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਚਾਹੀਦਾ ਹੈ ਅਤੇ ਇਸ ਉਦੇਸ਼ ਲਈ ਪੰਚਾਇਤਾਂ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਹੋਰ ਸਖ਼ਤੀ ਨਾਲ ਤੋੜਿਆ ਜਾਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਵਿਰੁੱਧ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾਣੀ ਚਾਹੀਦੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਰੋਜ਼ਾਨਾ ਨਸ਼ਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨਗੇ। 

ਉਨ੍ਹਾਂ ਨੇ ਇਹ ਵੀ ਕਿਹਾ ਕਿ ਸਕੂਲ ਅਤੇ ਕਾਲਜ ਪੱਧਰ 'ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਜਾਗਰੂਕ ਕਰਨ ਲਈ ਢੁਕਵੀਂ ਰਣਨੀਤੀ ਬਣਾਈ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਇਸ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। 

ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ, ਜਦੋਂ ਸਾਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਫੈਸਲਾਕੁੰਨ ਲੜਾਈ ਲੜਨੀ ਚਾਹੀਦੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਤੋਂ ਬਚਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਤੁਰੰਤ ਜ਼ਬਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਇਸ ਵੱਡੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਸੰਗਠਿਤ ਅਪਰਾਧ ਦਾ ਸਫਾਇਆ ਕਰਨ ਲਈ ਦ੍ਰਿੜ੍ਹ ਵਚਨਬੱਧ ਹੈ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਅਜਿਹੇ ਲੋਕਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਕਾਬੂ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਗੈਂਗਸਟਰਾਂ ਵਿਰੁੱਧ ਕਰੜੀ ਕਾਰਵਾਈ ਕੀਤੀ ਜਾਵੇ ਤਾਂ ਜੋ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਰੋਕਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਵਿੱਚ ਸੰਗਠਿਤ ਅਪਰਾਧ ਕਰਨ ਵਾਲਿਆਂ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸੂਬੇ ਵਿੱਚ ਛੋਟੇ-ਮੋਟੇ ਅਪਰਾਧਾਂ ਨੂੰ ਰੋਕਣ ਲਈ ਪੂਰਾ ਖਾਕਾ ਤਿਆਰ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਇੱਥੋਂ ਤੱਕ ਕਿ ਪੁਲਿਸ ਤੰਤਰ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਵੀ ਸਖ਼ਤੀ ਨਾਲ ਰੋਕਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਵਿੱਚ ਮੌਜੂਦ ਸਾਰੀਆਂ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੱਕੀ ਕਿਰਦਾਰ ਵਾਲੇ ਅਜਿਹੇ ਪੁਲਿਸ ਮੁਲਾਜ਼ਮ ਸਾਰੀ ਪੁਲਿਸ ਫੋਰਸ ਦਾ ਨਾਮ ਬਦਨਾਮ ਕਰ ਰਹੇ ਹਨ ਅਤੇ ਇਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਸੂਬੇ ਭਰ ਵਿੱਚ ਅਪਰਾਧ ਦਰ ਨੂੰ ਰੋਕਣ ਲਈ ਆਮ ਲੋਕਾਂ ਨਾਲ ਬਿਹਤਰ ਤਾਲਮੇਲ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਅਪਰਾਧ ਨੂੰ ਖਤਮ ਕਰਨ ਵਿੱਚ ਮਦਦ ਮਿਲੇਗੀ ਜਿਸ ਨਾਲ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਮਿਲੇਗਾ। 

ਭਗਵੰਤ ਸਿੰਘ ਮਾਨ ਨੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਅੱਤਵਾਦ ਦੇ ਕਾਲੇ ਦਿਨਾਂ ਦਾ ਮੁਕਾਬਲਾ ਕਰਨ ਵਿੱਚ ਪੰਜਾਬ ਪੁਲਿਸ ਦੀ ਸ਼ਾਨਦਾਰ ਭੂਮਿਕਾ ਨੂੰ ਯਾਦ ਕੀਤਾ। ਇਕ ਹੋਰ ਮੁੱਦੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਅਚਨਚੇਤ ਜਾਂਚ ਕਰਨ ਲਈ ਕਿਹਾ। 

ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੁਕਸ ਲੱਭਣਾ ਨਹੀਂ ਹੋਣਾ ਚਾਹੀਦਾ ਸਗੋਂ ਕਾਨੂੰਨ ਵਿਵਸਥਾ ਨਾਲ ਸਬੰਧਤ ਮਾਮਲਿਆਂ ਨੂੰ ਸੁਚਾਰੂ ਬਣਾਉਣ ਦਾ ਉਦੇਸ਼ ਹੋਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਪੁਲਿਸ ਦੀ ਕੁਸ਼ਲਤਾ ਹੋਰ ਵਧੇਗੀ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gaurav Yadav , Punjab Police , Police , Punjab Admin , Director General of Police Punjab , DGP Punjab , KAP Sinha , Chief Secretary , Chief Secretary of Punjab , Chief Secretary Punjab , IAS officer , IAS , Punjab , Crime Control , Drug Free Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD