Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡੀਸੀ ਜਤਿੰਦਰ ਜੋਰਵਾਲ ਨੇ ਸੜਕਾਂ 'ਤੇ 77 ਬਲੈਕ ਸਪਾਟਸ ਨੂੰ ਠੀਕ ਕਰਨ ਲਈ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ

ਸਕੂਲਾਂ ਨੂੰ 'ਸੇਫ ਸਕੂਲ ਵਾਹਨ' ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਭਾਵੇਂ ਟਰਾਂਸਪੋਰਟ ਆਊਟਸੋਰਸ

Jitendra Jorwal, DC Ludhiana, Ludhiana, Deputy Commissioner Ludhiana, Safe School Vahan, National Highway Authority of India, NHAI, Municipal Corporation, MC

Web Admin

Web Admin

5 Dariya News

ਲੁਧਿਆਣਾ , 04 Feb 2025

Last updated on: Feb 04, 2025, 00:00 IST

ਹਾਦਸਿਆਂ ਦੀ ਰੋਕਥਾਮ ਅਤੇ ਕੀਮਤੀ ਜਾਨਾਂ ਬਚਾਉਣ ਲਈ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.), ਨਗਰ ਨਿਗਮ, ਟ੍ਰੈਫਿਕ ਪੁਲਿਸ ਅਤੇ ਹੋਰਾਂ ਸਮੇਤ ਵੱਖ-ਵੱਖ ਏਜੰਸੀਆਂ ਨੂੰ ਲੁਧਿਆਣਾ ਦੀਆਂ ਸੜਕਾਂ 'ਤੇ ਸਾਰੇ 77 ਬਲੈਕ ਸਪਾਟਾਂ ਨੂੰ ਤੁਰੰਤ ਠੀਕ ਕਰਨ ਦੇ ਨਿਰਦੇਸ਼ ਜਾਰੀ ਕੀਤੇ।

ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਜਿਨ੍ਹਾਂ ਵਿੱਚ ਆਰ.ਟੀ.ਓ, ਐਸ.ਡੀ.ਐਮਜ਼ ਅਤੇ ਲੁਧਿਆਣਾ ਟ੍ਰੈਫਿਕ ਪੁਲਿਸ (ਕਮਿਸ਼ਨਰੇਟ) ਅਤੇ ਖੰਨਾ ਅਤੇ ਲੁਧਿਆਣਾ ਦਿਹਾਤੀ ਟ੍ਰੈਫਿਕ ਪੁਲਿਸ ਦੇ ਅਧਿਕਾਰੀ ਸ਼ਾਮਲ ਸਨ, ਦੇ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਏਜੰਸੀਆਂ ਨੂੰ ਰਾਹਗੀਰਾਂ ਲਈ ਸੁਰੱਖਿਅਤ ਰਸਤਾ ਯਕੀਨੀ ਬਣਾਉਣ ਲਈ ਇਨ੍ਹਾਂ ਬਲੈਕ ਸਪਾਟਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਵੱਲੋਂਂ ਸਾਰੇ ਸਕੂਲਾਂ ਨੂੰ 'ਸੇਫ਼ ਸਕੂਲ ਵਾਹਨ' ਨੀਤੀ ਦੀ ਪਾਲਣਾ ਦੀ ਪੁਸ਼ਟੀ ਕਰਨ ਵਾਲਾ ਸਵੈ-ਘੋਸ਼ਣਾ ਪੱਤਰ ਜਮ੍ਹਾ ਕਰਵਾਉਣ ਲਈ ਵੀ ਕਿਹਾ, ਬੇਸ਼ੱਕ ਉਨ੍ਹਾਂ ਆਵਾਜਾਈ ਸੇਵਾਵਾਂ ਆਊਟਸੋਰਸ ਕੀਤੀਆਂ ਹਨ ਜਾਂ ਨਹੀਂ। ਸਕੂਲਾਂ ਨੂੰ ਪ੍ਰਸ਼ਾਸਨ ਨੂੰ ਵਾਹਨ ਮਾਲਕਾਂ ਦੇ ਵੇਰਵੇ ਅਤੇ ਜ਼ਰੂਰੀ ਦਸਤਾਵੇਜ਼ ਪ੍ਰਦਾਨ ਕਰਨੇ ਵੀ ਲਾਜ਼ਮੀ ਹਨ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਆਨਾਕਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗਾ। ਪ੍ਰਸ਼ਾਸਕੀ ਕਾਰਵਾਈ ਤੋਂ ਬਚਣ ਲਈ ਸਕੂਲਾਂ ਨੂੰ 'ਸੇਫ਼ ਸਕੂਲ ਵਾਹਨ' ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਟ੍ਰੈਫਿਕ ਪੁਲਿਸ ਨੂੰ ਸ਼ਹਿਰ ਦੇ ਪ੍ਰਮੁੱਖ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਦੌਰਾਨ ਵਨ ਵੇਅ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰਨ, ਵਾਹਨਾਂ ਦੀ ਪਾਰਕਿੰਗ ਅਤੇ ਸੜਕ ਕਿਨਾਰੇ ਰੁਕਣ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਕੂਲਾਂ ਨੂੰ ਆਪਣੇ ਮੁੱਖ ਗੇਟ ਦੇ ਬਾਹਰ ਟ੍ਰੈਫਿਕ ਜਾਮ ਨੂੰ ਰੋਕਣ ਲਈ ਢੁਕਵੇਂ ਪਾਰਕਿੰਗ ਪ੍ਰਬੰਧ ਕਰਨ ਦੀ ਅਪੀਲ ਕੀਤੀ। 

ਇਸ ਤੋਂ ਇਲਾਵਾ, ਉਨ੍ਹਾਂ ਪੁਲਿਸ ਨੂੰ ਕਿਸੇ ਵੀ ਉਲੰਘਣਾ ਲਈ ਜੁਰਮਾਨੇ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਿਫਾਰਸ਼ ਕੀਤੀ ਕਿ ਸਕੂਲ ਪ੍ਰਬੰਧਨ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਸੁਰੱਖਿਅਤ ਆਵਾਜਾਈ ਤਰੀਕਿਆਂ ਦੀ ਵਰਤੋਂ ਦੀ ਰਿਪੋਰਟ ਕਰਨ ਬਾਰੇ ਜਾਗਰੂਕ ਕਰਨ। ਲੋੜ ਪੈਣ 'ਤੇ ਅਧਿਕਾਰੀਆਂ ਦੁਆਰਾ ਢੁਕਵੀਂ ਕਾਰਵਾਈ ਵੀ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਚੀਮਾ ਚੌਕ, ਗਿੱਲ ਚੌਕ, ਸਮਰਾਲਾ ਚੌਕ, ਸਾਹਨੇਵਾਲ ਚੌਕ, ਕੋਹਾੜਾ ਚੌਕ ਅਤੇ ਵਿਸ਼ਵਕਰਮਾ ਚੌਕ 'ਤੇ ਟ੍ਰੈਫਿਕ ਜਾਮ ਦੇ ਮੁੱਦੇ ਬਾਰੇ ਵੀ ਵਿਚਾਰ ਚਰਚਾ ਕੀਤੀ, ਟ੍ਰੈਫਿਕ ਪੁਲਿਸ ਨੂੰ ਆਵਾਜਾਈ ਨੂੰ ਸੁਖਾਵਾਂ ਬਣਾਉਣ ਲਈ ਉਪਾਅ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਟ੍ਰਾਂਸਪੋਰਟ, ਪੁਲਿਸ, ਸਿੱਖਿਆ, ਨਗਰ ਨਿਗਮ ਅਤੇ ਹੋਰ ਵਿਭਾਗਾਂ ਵਿਚਕਾਰ ਸਹਿਯੋਗ ਦਾ ਸੱਦਾ ਦਿੱਤਾ। ਉਨ੍ਹਾਂ ਐਸ.ਡੀ.ਐਮਜ਼ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਸੜਕ ਸੁਰੱਖਿਆ ਜਾਗਰੂਕਤਾ ਪਹਿਲਕਦਮੀਆਂ ਦਾ ਆਯੋਜਨ ਕਰਨ ਦੇ ਵੀ ਨਿਰਦੇਸ਼ ਦਿੱਤੇ।

ਅਖੀਰ ਵਿੱਚ, ਡਿਪਟੀ ਕਮਿਸ਼ਨਰ ਜੋਰਵਾਲ ਨੇ ਲੁਧਿਆਣਾ ਦੇ ਵਸਨੀਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਅਤੇ ਸੜਕ ਸੁਰੱਖਿਆ ਯਤਨਾਂ ਵਿੱਚ ਸਹਿਯੋਗ ਕਰਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਵੀ ਅਪੀਲ ਕੀਤੀ।

 

Tags: Jitendra Jorwal , DC Ludhiana , Ludhiana , Deputy Commissioner Ludhiana , Safe School Vahan , National Highway Authority of India , NHAI , Municipal Corporation , MC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD