Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ

ਬਾਕੀ ਮੁਲਜ਼ਮਾਂ ਦੀ ਭਾਲ ਜਾਰੀ

Vigilance Bureau, Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 04 Feb 2025

Last updated on: Feb 04, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿੱਚ ਹੋਏ ਬਹੁ-ਕਰੋੜੀ ਘਪਲੇ ਵਿੱਚ ਨਾਮਜਦ ਮੁਲਜ਼ਮ ਸਤਨਾਮ ਸਿੰਘ ਅਤੇ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ, ਦੋਵੇਂ ਵਾਸੀ ਪਿੰਡ ਸਰੂਪਵਾਲ ਤਹਿਸੀਲ ਸੁਲਤਾਨਪੁਰ ਲੋਧੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੱਤ ਸਾਲ ਪਹਿਲਾਂ ਦਰਜ ਇੱਕ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਦੇ ਅਧਾਰ ਤੇ ਮੁਕੱਦਮਾ ਨੰਬਰ: 05 ਮਿਤੀ 09-03-2017 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਸਮੇਤ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ। 

ਉਕਤ ਮੁਲਜ਼ਮਾਂ ਨੇ ਬੈਂਕ ਦੇ ਬਰਾਂਚ ਮੈਨੇਜਰ ਤੇ ਹੋਰ ਮੁਲਾਜ਼ਮਾਂ ਸਮੇਤ ਆਮ ਵਿਅਕਤੀਆਂ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਭ੍ਰਿਸ਼ਟ ਤਰੀਕਿਆਂ ਨਾਲ ਉਕਤ ਸਟੇਟ ਬੈਂਕ ਦੇ ਮੁਲਾਜਮਾਂ ਰਾਹੀਂ ਖਜ਼ਾਨੇ ਵਿਚੋਂ ਕਰਜ਼ਾ/ਲਿਮਟਾਂ ਰਾਹੀਂ ਪੈਸੇ ਕਢਵਾ ਕੇ ਗ਼ਬਨ ਕੀਤਾ ਸੀ। ਇਸ ਸਬੰਧੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਮਿਤੀ 30-04-2016 ਤੱਕ ਦੀਆਂ 14 ਕਰਜ਼ਾ ਫਾਇਲਾਂ ਰਾਹੀਂ ਕਰੀਬ 3 ਕਰੋੜ 71 ਲੱਖ ਰੁਪਏ ਦਾ ਗਬਨ ਕੀਤਾ ਗਿਆ ਹੈ।

ਇਸ ਘਪਲੇ ਦੌਰਾਨ ਮੁਲਜ਼ਮਾਂ ਨੇ ਅਧੂਰੀਆਂ ਰਿਪੋਰਟਾਂ ਅਤੇ ਗਰੰਟਰ ਡੀਡਾਂ ਹਾਸਲ ਕਰਕੇ ਪ੍ਰਾਈਵੇਟ ਵਿਅਕਤੀਆਂ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਫਰਜੀ ਜਮੀਨ ਉਪਰ ਫਰਜੀ ਵਿਅਕਤੀਆਂ ਦੇ ਬੈਂਕ ਲੋਨ ਮੰਨਜੂਰ ਕੀਤੇ ਸਨ। ਕਰਜਦਾਰਾਂ ਦੀ ਜਮੀਨ ਉਹਨਾਂ ਦੀ ਮਾਲਕੀ ਨਾ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਦੀ ਮਾਲਕੀ ਵਾਲੀ ਜਮੀਨ ਨੂੰ ਪ੍ਰਾਈਵੇਟ ਵਿਅਕਤੀਆਂ ਦੀ ਮਾਲਕੀ ਦਿਖਾ ਕੇ ਫਰਦਾਂ, ਫਰਦ ਗਿਰਦਾਵਰੀ ਤੇ ਬਾਰ-ਰਹਿਤ ਸਰਟੀਫਿਕੇਟ ਜਾਰੀ ਕਰਵਾ ਕੇ ਆੜ-ਰਹਿਣ ਵਸੀਕੇ ਅਤੇ ਬੈਨਾਮੇ ਵਸੀਕੇ ਰਜਿਸਟਰ ਕਰਵਾਏ ਗਏ ਸਨ।

ਇਸ ਮੁਕੱਦਮੇ ਵਿੱਚ ਸ਼ਾਮਲ ਸਤਨਾਮ ਸਿੰਘ ਸਰੂਪਵਾਲਾ ਨੇ ਖੇਤੀਬਾੜੀ ਲਿਮਟ ਲੈਣ ਸਬੰਧੀ ਫਰਦ ਜਮਾਬੰਦੀ, ਫਰਦ ਹਕੀਅਤ, ਫਰਦ ਗਿਰਦਾਵਰੀ, ਆੜ ਰਹਿਣ ਸਰਟੀਫਿਕੇਟ, ਸਟੇਟ ਬੈਂਕ ਆਫ ਪਟਿਆਲਾ ਸੁਲਤਾਨਪੁਰ ਲੋਧੀ ਦੇ ਮੈਨੇਜਰ ਮੁਲਜ਼ਮ ਸੁਲਿੰਦਰ ਸਿੰਘ ਨੂੰ ਦਿੱਤੇ ਜਿਸਦੇ ਅਧਾਰ ਤੇ ਬੈਂਕ ਮੈਨੇਜਰ ਨੇ ਬੈਂਕ ਦੇ ਦੂਸਰੇ ਮੁਲਜ਼ਮ ਕਰਮਚਾਰੀ ਸੁਰਿੰਦਰ ਪਾਲ ਫੀਲਡ ਅਫਸਰ ਅਤੇ ਪੈਨਲ ਵਕੀਲ ਤਾਰਾ ਚੰਦ ਮੁਲਜ਼ਮ ਨਾਲ ਆਪਸੀ ਮਿਲੀਭੁਗਤ ਕਰਕੇ ਆਪਣੇ ਨਿੱਜੀ ਮੁਫਾਦ ਲਈ ਕਰਜ਼ਾ ਲੈਣ ਵਾਲੇ ਸਤਨਾਮ ਸਿੰਘ ਨੂੰ ਕਰਜ਼ਾ ਦੇਣ ਦੀ ਮਨਸ਼ਾ ਨਾਲ ਉਕਤ ਦੋਸ਼ੀਆਂ ਵੱਲੋਂ ਫਰਜੀ ਅਤੇ ਗਲਤ ਰਿਪੋਰਟਾਂ ਤਿਆਰ ਕੀਤੀਆਂ ਗਈਆਂ ਜਿਸ ਤੋ ਬਾਅਦ ਉਕਤ ਬੈਂਕ ਮੈਨੇਜਰ ਨੇ ਸਤਨਾਮ ਸਿੰਘ ਨਾਲ ਮਿਲੀਭੁਗਤ ਕਰਕੇ ਉਸਦਾ 16 ਲੱਖ ਰੁਪਏ ਦਾ ਕਰਜ਼ਾ ਮਨਜ਼ੂਰ ਕਰ ਦਿੱਤਾ ਜਦਕਿ ਮਾਲ ਮਹਿਕਮੇ ਦੇ ਰਿਕਾਰਡ ਮੁਤਾਬਿਕ ਪਿੰਡ ਲੋਹੀਆਂ ਦੀ ਉਸ ਜਮਾਬੰਦੀ ਰਿਕਾਰਡ ਨਾਲ ਮੇਲ ਨਹੀ ਖਾਂਦੀ ਕਿਉਕਿ ਉਕਤ ਖੇਵਟ-ਖਤੋਨੀ ਅਤੇ ਖਸਰਾ ਨੰਬਰ ਮਾਲ ਰਿਕਾਰਡ ਵਿੱਚ ਹੀ ਨਹੀ ਹਨ ਅਤੇ ਮਾਲ ਰਿਕਾਰਡ ਵਿੱਚ ਰੋਜ਼ਨਾਮਚਾ ਵਾਕਿਆਤੀ ਵਿੱਚ ਕਰਜ਼ਦਾਰ ਸਤਨਾਮ ਸਿੰਘ ਵੱਲੋ ਕਰਜ਼ਾ ਹਾਸਲ ਕਰਨ ਸਬੰਧੀ ਕੋਈ ਇੰਦਰਾਜ ਨਹੀਂ ਕੀਤਾ ਗਿਆ।

ਇਸੇ ਤਰ੍ਹਾਂ ਮੋਰਟਗੇਜ਼ ਡੀਡ ਨੂੰ ਤਸਦੀਕ ਕਰਵਾਉਣ ਤੇ ਪਾਇਆ ਗਿਆ ਕਿ ਉਕਤ ਬੈਂਕ ਮੈਨੇਜਰ ਵੱਲੋਂ ਸਤਨਾਮ ਸਿੰਘ ਅਤੇ ਮੋਰਟਗੇਜ਼ ਡੀਡ ਉਪਰ ਗਵਾਹੀ ਪਾਉਣ ਵਾਲੇ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਮੋਰਟਗੇਜ਼ ਡੀਡ ਪਰ ਦਫਤਰ ਜੁਆਇੰਟ ਸਬ ਰਜਿਸਟਰਾਰ ਲੋਹੀਆਂ ਦਾ ਫਰਜ਼ੀ ਨੰਬਰ ਲਗਾਇਆ ਗਿਆ ਜਿਸ ਉੱਪਰ ਗਵਾਹੀ ਉਕਤ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ ਵਾਸੀ ਸਰੂਪਵਾਲਾ ਵੱਲੋਂ ਪਾਈ ਗਈ ਸੀ। ਵਰਨਣਯੋਗ ਹੈ ਕਿ ਇਸ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਦੇ ਅਧਾਰ ਤੇ ਉਪਰੋਕਤ ਮੁਕੱਦਮਾ 33 ਵਿਕਅਤੀਆਂ ਵਿਰੁੱਧ ਦਰਜ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ 28 ਮੁਲਜ਼ਮ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਅਤੇ 3 ਦੋਸ਼ੀਆਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ। 

ਬਾਕੀ ਰਹਿੰਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਚਾਰਾਜੋਈ ਸਰਗਰਮੀ ਨਾਲ ਜਾਰੀ ਹੈ। ਗ੍ਰਿਫਤਾਰ ਕੀਤੇ ਗਏ ਉਕਤ ਸਤਨਾਮ ਸਿੰਘ ਅਤੇ ਸਰਬਜੀਤ ਸਿੰਘ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD