Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਂਸਰ ਤੋਂ ਬਚਣ ਲਈ ਸਰੀਰ ਵਿੱਚ ਗੰਢ ਹੋਣ ਜਾਂ ਖੂਨ ਆਉਣ ਤੇ ਤਰੁੰਤ ਜਾਂਚ ਕਰਵਾੳ : ਡਾ. ਚੰਦਰ ਸ਼ੇਖਰ ਕੱਕੜ

ਕੈਂਸਰ ਦੇ 80% ਮਰੀਜ ਜਲਦ ਜਾਂਚ ਤੇ ਇਲਾਜ ਕਰਵਾਉਣ ਨਾਲ ਠੀਕ ਹੋ ਸਕਦੇ ਹਨ

Health, Health, Civil Surgeon Faridkot, Faridkot

Web Admin

Web Admin

5 Dariya News

ਫਰੀਦਕੋਟ , 04 Feb 2025

Last updated on: Feb 04, 2025, 00:00 IST

ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਕੈਂਸਰ ਦਿਵਸ ਮੌਕੇ ਸਿਵਲ ਹਸਪਤਾਲ ਵਿੱਚ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਕੈਂਸਰ ਤੋਂ ਬਚਾਅ ਲਈ ਕਿਸੇ ਵੀ ਕਿਸਮ ਦੇ ਨਸ਼ੇ, ਤੰਬਾਕੂ, ਸ਼ਰਾਬ ਦੇ ਸੇਵਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਸਾਨੂੰ ਆਪਣੀ ਰੋਜਾਨਾ ਦੀ ਜੀਵਨਸ਼ੈਲੀ ‘ਚ ਬਦਲਾਵ ਕਰਦਿਆਂ ਪੋਸ਼ਟਿਕ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਭੋਜਨ ਵਿੱਚ ਫਲ ਅਤੇ ਸਬਜੀਆਂ ਦੀ ਮਾਤਰਾ ਵਧਾਉਣੀ ਚਾਹੀਦੀ ਹੈ ਅਤੇ ਰੋਜਾਨਾ ਸਰੀਰਕ ਕਸਰਤ, ਯੋਗਾ ਆਦਿ ਕਰਨੀ ਚਾਹੀਦੀ ਹੈ। 

ਉਹਨਾਂ ਕਿਹਾ ਕਿ 11 ਸਾਲ ਤੋਂ ਉਪਰ ਦੀਆਂ ਬੱਚੀਆਂ ਨੂੰ ਐਚਪੀਵੀ ਦਾ ਟੀਕਾ ਲਗਵਾੳੇਣਾ ਚਾਹੀਦਾ ਹੈ ਤਾਂ ਜੋ ਔਰਤਾਂ ਵਿੱਚ ਹੋਣ ਵਾਲੇ ਬੱਚੇਦਾਨੀ ਦੇ ਕੈਂਸਰ ਤੋਂ ਬਚਿਆ ਜਾ ਸਕੇ । ਉਹਨਾਂ ਕਿਹਾ ਕਿ ਨਵਜੰਮੇ ਬੱਚਿਆਂ ਦਾ ਸੰਪੂਰਣ ਟੀਕਾਕਰਣ ਕਰਵਾਉਣਾ ਬਹੁਤ ਜਰੂਰੀ ਹੈ ਜੋ ਕਿ ਕੈਂਸਰ ਸਮੇਤ ਹੋਰ ਕਈ ਬਿਮਾਰੀਆਂ ਦੀ ਰੋਕਥਾਮ ਲਈ ਸਹਾਈ ਹੁੰਦਾ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਸਿੰਘ ਬਰਾੜ ਨੇ ਔਰਤਾਂ ਵਿੱਚ ਹੋਣ ਵਾਲੇ ਛਾਤੀ ਅਤੇ ਬੱਚੇ ਦਾਨੀ ਦੇ ਮੂੰਹ ਦੇ ਕੈਂਸਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। 

ਉਹਨਾਂ ਕਿਹਾ ਕਿ ਛਾਤੀ ਵਿੱਚ ਗਿਲਟੀ, ਮਾਹਵਾਰੀ ਵਿੱਚ ਅਤੇ ਮਾਹਵਾਰੀ ਦੇ ਇਲਾਵਾ ਵਧੇਰੇ ਖੂਨ ਪੈਣਾ, ਪਿਸ਼ਾਬ ਜਾਂ ਪਖਾਨੇ ਰਸਤੇ ਖੂਣ ਆਉਣਾ, ਆਦਿ ਕੈਂਸਰ ਦੇ ਸੰਭਾਵੀ ਲੱਛਣ ਹੋ ਸਕਦੇ ਹਨ ਅਜਿਹੇ ਲੱਛਣ ਦਿਖਾਈ ਦੇਣ ਤੇ ਤੁਰੰਤ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ।ਉਹਨਾਂ ਦੱਸਿਆ ਕਿ ਕੈਂਸਰ ਦੀ ਜਲਦੀ ਪਹਿਚਾਣ ਹੀ ਇਸ ਦੇ ਇਲਾਜ ਵਿੱਚ ਸਹਾਈ ਹੋ ਸਕਦੀ ਹੈ, ਅਜਿਹੇ ਰੋਗਾਂ ਦੀ ਜਲਦੀ ਪਹਿਚਾਣ ਹਿੱਤ ਤੀਹ ਸਾਲ ਤੋਂ ਉਪਰ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿੱਚ ਇੱਕ ਵਾਰ ਜਰੂਰ ਆਪਣੀ ਮੁਕੰਮਲ ਡਾਕਟਰੀ ਜਾਂਚ ਕਰਵਾੳਣੀ ਚਾਹੀਦੀ ਹੈ।

ਡਿਪਟੀ ਮਾਸ ਮੀਡੀਆ ਅਫਸਰ ਲਖਵਿੰਦਰ ਕੈਂਥ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਰਾਹੀਂ ਕੈਂਸਰ ਦੇ ਮਰੀਜਾਂ ਨੂੰ ਡੇਢ ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਉਹਨਾਂ ਸਿਹਤ ਵਿਭਾਗ ਦੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਤੇ ਨਿਯੰਤਰਣ ਲਈ ਚਲਾਏ ਜਾ ਰਹੀਆਂ ਸਿਹਤ ਸਕੀਮਾਂ ਅਤੇ ਮੁਫਤ ਇਲਾਜ ਸਬੰਧੀ ਵੀ ਵਿਸਥਾਰ ਜਾਣਕਾਰੀ ਦਿੱਤੀ।

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਸਿੰਘ ਬਰਾੜ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਲਖਵਿੰਦਰ ਸਿੰਘ ਕੈਂਥ, ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ, ਨੋਡਲ ਅਫਸਰ ਜਾਗਰੂਕਤਾ ਗਤੀਵਿਧੀਆ ਬਲਾਕ ਜੰਡ ਸਾਹਿਬ ਬੀਈਈ ਪ੍ਰਭਦੀਪ ਸਿੰਘ ਚਾਵਲਾ, ਐਨ.ਸੀ.ਡੀ. ਕੌਂਸਲਰ ਮਨਪ੍ਰੀਤ ਕੌਰ ਅਤੇ ਜਾਗਰੂਕਤਾ ਸਹਾਇਕ ਕੌਸ਼ਲ ਕੁਮਾਰ ਵੀ ਮੌਜੂਦ ਸਨ।

 

Tags: Health , Health , Civil Surgeon Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD