Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਸੜ੍ਹਕੀ ਹਾਦਸੇ ਰੋਕਣ ਲਈ ਜ਼ਿਲ੍ਹੇ ਵਿੱਚ ਪੈਂਦੇ ਬਲੈਕ ਸਪਾਟ ਤੁਰੰਤ ਠੀਕ ਕਰਵਾਏ ਜਾਣ - ਡਾ: ਸੋਨਾ ਥਿੰਦ

ਜ਼ਿਲ੍ਹੇ ਚ ਪੈਂਦੇ ਸਕੂਲਾਂ ਅੱਗੇ ਰੰਬਲ ਸਟਰਿੱਪ ਲੋੜੀਂਦੇ ਬੋਰਡ ਲਗਵਾਉਣ ਦੇ ਆਦੇਸ਼

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 05 Feb 2025

Last updated on: Feb 05, 2025, 00:00 IST

ਸੜ੍ਹਕੀ ਹਾਦਸੇ ਰੋਕਣ ਲਈ ਜ਼ਿਲ੍ਹੇ ਵਿੱਚ ਪੈਂਦੇ ਬਲੈਕ ਸਪਾਟ ਤੁਰੰਤ ਠੀਕ ਕੀਤੇ ਜਾਣ ਤਾਂ ਜੋ ਸੜ੍ਹਕ ਦੁਰਘਟਨਾਵਾਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਦਿੱਤੇ। 

ਉਨ੍ਹਾਂ ਅਧਿਕਾਰੀਆਂ ਨੂੰ ਇਹ ਆਦੇਸ਼ ਵੀ ਕੀਤੇ ਕਿ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਸਕੂਲਾਂ ਅੱਗੇ ਰੰਬਲ ਸਟਰਿੱਪ ਤੇ ਲੋੜੀਂਦੇ ਬੋਰਡ ਵੀ ਲਗਵਾਏ ਜਾਣ ਤਾਂ ਜੋ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਸੜ੍ਹਕ ਦੁਰਘਟਨਾਵਾਂ ਤੋਂ ਬਚਾਇਆ ਜਾ ਸਕੇ। ਡਾ: ਸੋਨਾ ਥਿੰਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜਨਵਰੀ ਮਹੀਨੇ ਨੂੰ ਸੜ੍ਹਕ ਸੁਰੱਖਿਆ ਮਾਂਹ ਵਜੋਂ ਮਨਾਇਆ ਗਿਆ ਅਤੇ ਇਸ ਮਹੀਨੇ ਦੌਰਾਨ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਤੇ 96 ਵਾਹਨਾਂ ਦੇ ਚਲਾਨ ਕਰਕੇ 20 ਲੱਖ 20 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ। 

ਇਸ ਤੋਂ ਇਲਾਵਾ ਸੇਫ ਸਕੂਲ ਵਾਹਨ ਪਾਲਿਸੀ ਅਧੀਨ 51 ਸਕੂਲੀ ਬੱਸਾਂ ਦੀ ਚੈਕਿੰਗ ਕਰਕੇ 10 ਸਕੂਲ ਬੱਸਾਂ ਦੇ ਚਲਾਨ ਵੀ ਕੀਤੇ ਗਏ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਜਿਹੜੀਆਂ ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ ਹਨ ਉਨ੍ਹਾਂ ਸਕੂਲਾਂ ਤੋਂ ਕੀਤੀ ਗਈ ਕਾਰਵਾਈ ਬਾਰੇ ਰਿਪੋਰਟ ਹਾਸਲ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਂਦੇ ਸਕੂਲਾਂ ਦੇ ਅੱਗੇ ਸੜ੍ਹਕ ਦੁਰਘਟਨਾਵਾਂ ਰੋਕਣ ਲਈ ਲੋੜੀਂਦੇ ਬੋਰਡ ਤੇ ਰੰਬਲ ਸਟਰਿੱਪ ਹੋਣ ਸਬੰਧੀ ਨਿੱਜੀ ਤੌਰ ਤੇ ਜਾਇਜ਼ਾ ਲਿਆ ਜਾਵੇ। ਉਨ੍ਹਾਂ ਨੈਸ਼ਨਲ ਹਾਈ ਵੇਅ ਅਥਾਰਟੀ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਲੈਕ ਸਪਾਟ ਬੰਦ ਕਰਨ ਸਬੰਧੀ ਕੀਤੀ ਗਈ ਕਾਰਵਾਈ ਬਾਰੇ ਵਿਸਥਾਰਤ ਰਿਪੋਰਟ ਭੇਜੀ ਜਾਵੇ। ਉਨ੍ਹਾਂ ਇਸ ਮੌਕੇ ਸੜ੍ਹਕ ਸੁਰੱਖਿਆ ਸਬੰਧੀ ਕੀਤੇ ਜਾਣ ਵਾਲੇ ਖਰਚਿਆਂ ਲਈ ਖਰਚਾ ਕਮੇਟੀ ਦਾ ਗਠਨ ਕਰਨ ਬਾਰੇ ਵੀ ਕਿਹਾ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਖੇਤਰੀ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਢਿੱਲੋਂ, ਸਹਾਇਕ ਸਿਵਲ ਸਰਜਨ ਡਾ: ਅਮਰੀਕ ਸਿੰਘ, ਸਹਾਇਕ ਖੇਤਰੀ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ, ਬਾਲ ਸੁਰੱਖਿਆ ਅਫਸਰ ਨੇਹਾ ਸਿੰਗਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD