Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਜ਼ਿਲ੍ਹੇ ਵਿੱਚ 70,027 ਲਾਭਪਾਤਰੀਆਂ ਨੂੰ 10.5 ਕਰੋੜ ਪੈਨਸ਼ਨ ਜਾਰੀ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 05 Feb 2025

Last updated on: Feb 05, 2025, 00:00 IST

ਜ਼ਿਲ੍ਹੇ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਪੈਨਸ਼ਨ ਸਕੀਮਾਂ ਦੇ 70027 ਲਾਭਪਾਤਰੀਆਂ ਨੂੰ 10 ਕਰੋੜ 50 ਲੱਖ 40 ਹਜ਼ਾਰ 500 ਰੁਪਏ ਦੀ ਪੈਨਸ਼ਨ ਦਿੱਤੀ ਗਈ ਹੈ। ਜਿਸ ਵਿੱਚੋਂ 45198 ਬਜੁਰਗ ਨਾਗਰਿਕਾਂ ਨੂੰ ਬੁਢਾਪਾ ਪੈਨਸ਼ਨ ਸਕੀਮ ਅਧੀਨ 06 ਕਰੋੜ 77 ਲੱਖ 97 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। 

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਜੁਰਗਾਂ ਤੇ ਦਿਵਿਆਂਗਜ਼ਨਾਂ ਦੀ ਭਲਾਈ ਲਈ ਬਣਾਈਆਂ ਕਮੇਟੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਸਾਡੇ ਬਜੁਰਗ ਸਾਡਾ ਮਾਣ ਪ੍ਰੋਗਰਾਮ ਅਧੀਨ ਜ਼ਿਲ੍ਹੇ ਵਿੱਚ ਬਜੁਰਗ ਨਾਗਰਿਕਾਂ ਸਬੰਧੀ ਸਰਵੇ ਵੀ ਕਰਵਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਸੀਨੀਅਰ ਸਿਟੀਜ਼ਨਾਂ ਨੂੰ ਆਯੂਸ਼ਮਾਨ ਸਿਹਤ ਬੀਮਾ ਸਕੀਮ ਦਾ ਲਾਭ ਦੇਣ ਦੇ ਫੈਸਲੇ ਅਧੀਨ ਜ਼ਿਲ੍ਹੇ ਦੇ ਬਜੁਰਗ ਨਾਗਰਿਕਾਂ ਦੇ ਆਯੂਸ਼ਮਾਨ ਕਾਰਡ ਬਣਾਉਣ ਲਈ ਕੈਂਪ ਲਗਾਏ ਜਾਣ ਤਾਂ ਜੋ ਜ਼ਿਲ੍ਹੇ ਦੇ ਸਾਰੇ ਬਜੁਰਗ ਨਾਗਿਰਿਕਾਂ ਨੂੰ ਸਕੀਮ ਦਾ ਲਾਭ ਮਿਲ ਸਕੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ  ਨੂੰ ਕਿਹਾ ਕਿ ਆਯੂਸ਼ਮਾਨ ਸਕੀਮ ਅਧੀਨ ਇੰਮਪੈਨਲਡ ਹਸਪਤਾਲਾਂ ਦੀ ਸੂਚੀ ਬਜੁਰਗ ਨਾਗਰਿਕਾਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਲੋੜ ਪੈਣ ਤੇ ਬਜੁਰਗਾਂ ਨੂੰ ਕੋਈ ਖੱਜਲ ਖੁਆਰੀ ਨਾ ਝੱਲਣੀ ਪਵੇ। 

ਉਨ੍ਹਾਂ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ਨੂੰ ਕਿਹਾ ਕਿ ਸਰਹਿੰਦ ਵਿਖੇ ਬਣੇ ਸੀਨੀਅਰ ਸਿਟੀਜਨ ਹੋਮ ਵਿੱਚ ਏਅਰ ਕੰਡੀਸ਼ਨਰ ਲਗਵਾਉਣ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਬਜੁਰਗਾਂ ਨੂੰ ਗਰਮੀਆਂ ਦੌਰਾਨ ਪ੍ਰੇਸ਼ਾਨੀ ਪੇਸ਼ ਨਾ ਆਵੇ। ਡਾ: ਸੋਨਾ ਥਿੰਦ ਨੇ ਦਿਵਿਆਂਗਜ਼ਨਾਂ ਦੀ ਭਲਾਈ ਲਈ ਬਣਾਈ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਦਿਵਿਆਂਗਜ਼ਨਾਂ ਦੇ ਹੁਣ ਤੱਕ 9466 ਯੂ.ਡੀ.ਆਈ.ਡੀ. ਕਾਰਡ ਬਣਾਏ ਗਏ ਹਨ। 

ਇਸ ਤਰ੍ਹਾਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੰਜਾਬ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਸ਼ਾਮਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਮੱਗਰ ਸਿੱਖਿਆ ਅਭਿਆਨ ਤਹਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਆਮ ਬੱਚਿਆਂ ਨਾਲ ਸਾਂਝੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। 

ਇਨ੍ਹਾਂ ਬੱਚਿਆਂ ਲਈ ਸਕੂਲਾਂ ਵਿੱਚ ਰਿਸੋਰਮ ਰੂਮਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਜਿਥੇ ਕਿ ਵਿਸ਼ੇਸ਼ ਸਿਖਲਾਈ ਪ੍ਰਾਪਤ ਰਿਸੋਰਸ ਅਧਿਆਪਕਾਂ ਵੱਲੋਂ ਸਿੱਖਿਆ ਦਿੱਤੀ ਜਾ ਰਹੀ ਹੈ। ਰਿਸੋਰਸ ਰੂਮਾਂ ਵਿੱਚ ਆਉਣ ਵਾਲੇ ਬੱਚਿਆਂ ਦੇ ਕਿਰਾਏ ਦਾ ਪ੍ਰਬੰਧ, ਮੁਫਤ ਕਿਤਾਬਾਂ, ਵਰਦੀਆਂ, ਭੋਜਨ ਤੇ ਸਿਖਣ ਸਮੱਗਰੀ ਵੀ ਦਿੱਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਦਿਵਿਆਂਗਜ਼ਨਾਂ ਨੂੰ ਅੜਚਣ ਮੁਕਤ ਮਾਹੌਲ ਦੇਣ ਲਈ ਸਰਕਾਰੀ ਇਮਾਰਤਾਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਤਾਂ ਜੋ ਦਿਵਿਆਂਗਜ਼ਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਐਸ.ਸੀ./ਬੀ.ਸੀ. ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਦਿਵਿਆਂਗਜ਼ਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ੇ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਸਹਾਇਕ ਸਿਵਲ ਸਰਜਨ ਡਾ: ਅਮਰੀਕ ਸਿੰਘ, ਕੰਨਫੈਡਰੇਸ਼ਨ ਫਾਰਮ ਚੈਲੰਜਡ ਬਸੀ ਪਠਾਣਾ ਦੇ ਸਕੱਤਰ ਜਨਰਲ ਮਨਮੋਹਨ ਜਰਗਰ, ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਗੁਰਵਿੰਦਰ ਸਿੰਘ  ਸੋਨੀ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਨਾਥ ਸ਼ਰਮਾ, ਅਸ਼ੋਕ ਸੂਦ, ਕੇ.ਕੇ. ਵਰਮਾ, ਓਲਡ ਏਜ ਹੋਮ ਬਸੀ ਪਠਾਣਾ ਦੇ ਸੁਨੀਲ ਰੈਨਾ, ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ, ਡੀ.ਡੀ.ਐਫ. ਇਕਰਾਮ ਖਾਨ, ਕੇ.ਕੇ. ਵਰਮਾ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਵੀ ਹਾਜਰ ਸਨ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD