Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੀਸੀਟੀ ਅਤੇ ਸੀਜੀਸੀ ਲਾਂਡਰਾਂ ਨੇ ਵਿਸ਼ਵ ਕੈਂਸਰ ਦਿਵਸ 'ਤੇ ਕੈਂਸਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ

ਮਾਹਿਰਾਂ ਦੇ ਭਾਸ਼ਣ ਅਤੇ ਸਿਹਤ ਕੈਂਪ ਦੀ ਵਿਸ਼ੇਸ਼ਤਾ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal, Chandigarh College of Technology, CCT, World Cancer Day, Cancer Awareness, Livasa Hospital, Fortis Hospital, Breast Cancer

Web Admin

Web Admin

5 Dariya News

ਲਾਂਡਰਾ , 05 Feb 2025

Last updated on: Feb 05, 2025, 00:00 IST

ਚੰਡੀਗੜ੍ਹ ਕਾਲਜ ਆਫ਼ ਟੈਕਨਾਲੋਜੀ (ਸੀਸੀਟੀ) ਦੇ ਬਾਇਓਟੈਕਨਾਲੋਜੀ ਵਿਭਾਗ ਅਤੇ ਚੰਡੀਗੜ੍ਹ ਕਾਲਜ ਆਫ਼ ਹਾਸਪਿਟੈਲਿਟੀ, ਸੀਜੀਸੀ ਲਾਂਡਰਾ ਨੇ ਵਿਸ਼ਵ ਕੈਂਸਰ ਦਿਵਸ ਮੌਕੇ ਇੱਕ ਵਿਸ਼ੇਸ਼ ਸਮਾਹੋਰ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿੱਚ ਕੈਂਸਰ, ਇਸ ਦੇ ਸ਼ੁਰੂਆਤੀ ਲੱਛਣ, ਖੋਜ ਅਤੇ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨ ਸੰਬੰਧੀ ਕਈ ਗਤੀਵਿਧੀਆਂ ਕਰਵਾਈਆਂ ਗਈਆਂ। 

ਇਸ ਸਾਲ ਦਾ ਵਿਸ਼ਾ ‘ਯੂਨਾਈਟਿਡ ਬਾਏ ਯੂਨੀਕ’ ’ਤੇ ਆਧਾਰਿਤ ਰਿਹਾ ਅਤੇ ਵਿਸ਼ਵ ਕੈਂਸਰ ਦਿਵਸ ਮਨਾਉਣ ਲਈ ਬਾਇਓਟੈਕਨਾਲੋਜੀ ਵਿਭਾਗ ਨੇ ਲਿਵਾਸਾ ਹਸਪਤਾਲ ਅਤੇ ਫੋਰਟਿਸ ਹਸਪਤਾਲ, ਮੋਹਾਲੀ ਨਾਲ ਸਹਿਯੋਗ ਕੀਤਾ। ਦੂਜੇ ਪਾਸੇ, ਚੰਡੀਗੜ੍ਹ ਕਾਲਜ ਆਫ਼ ਹਾਸਪਿਟੈਲਿਟੀ ਨੇ ਮੁਫਤ ਖੁਰਾਕ ਸਲਾਹ-ਮਸ਼ਵਰੇ ਦਾ ਆਯੋਜਨ ਕੀਤਾ ਗਿਆ ਜੋ ਕਿ ਕੈਂਸਰ ਦੀ ਰੋਕਥਾਮ ਵਿੱਚ ਸਹਾਇਕ ਸਿਹਤਮੰਦ ਪਕਵਾਨਾਂ ਅਤੇ ਕਾਰਜਸ਼ੀਲ ਖਾਦ ਪਦਾਰਥਾਂ ’ਤੇ ਕੇਂਦ੍ਰਿਤ ਸੀ। 

ਜਾਗਰੂਕਤਾ ਪਹਿਲਕਦਮੀਆਂ ਵਿੱਚ ਕੈਂਸਰ ਸੰਬੰਧੀ ਜਾਗਰੂਕਤਾ ਅਧਾਰਤ ਗਤੀਵਿਧੀਆਂ, ਮਾਹਰ ਸੈਸ਼ਨ ਅਤੇ ਇੰਟਰਐਕਟਿਵ ਰੁਝੇਵਿਆਂ ਦੀ ਇੱਕ ਸ਼੍ਰੇਣੀ ਸ਼ਾਮਲ ਸੀ ਜਿਸ ਦਾ ਉਦੇਸ਼ ਵਿਦਆਰਥੀਆਂ ਅਤੇ ਫੈਕਲਟੀ ਨੂੰ ਕੈਂਸਰ ਦੀ ਰੋਕਥਾਮ, ਖੋਜ ਅਤੇ ਇਲਾਜ ਬਾਰੇ ਸਿੱਖਿਅਤ ਕਰਨਾ ਸੀ। ਬਾਇਓਟੈਕਨਾਲੋਜੀ ਵਿਭਾਗ, ਸੀਸੀਟੀ, ਸੀਜੀਸੀ ਲਾਂਡਰਾ ਵੱਲੋਂ ਕਰਵਾਏ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪ੍ਰੋਫੈਸਰ ਬੁੱਧੀ ਸਿੰਘ ਯਾਦਵ, ਰੇਡੀਓਲੋਜੀ ਅਤੇ ਓਨਕੋਲੋਜੀ ਵਿਭਾਗ, ਪੀਜੀਆਈਐਮਈਆਰ, ਚੰਡੀਗੜ੍ਹ ਵੱਲੋਂ ਸ਼ਿਰਕਤ ਕੀਤੀ ਗਈ।

ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸੀਸੀਟੀ, ਸੀਜੀਸੀ ਲਾਂਡਰਾ ਦੀ ਡਾਇਰੈਕਟਰ ਪ੍ਰਿੰਸੀਪਲ ਡਾ.ਪਾਲਕੀ ਸਾਹਿਬ ਕੌਰ ਵੱਲੋਂ ਮੁੱਖ ਭਾਸ਼ਣ ਦਿੱਤਾ ਗਿਆ ਜਿਸ ਉਪਰੰਤ ਪ੍ਰੋਫੈਸਰ ਯਾਦਵ ਨੇ ਛਾਤੀ ਦੇ ਕੈਂਸਰ ਬਾਰੇ ਕੀਮਤੀ ਸੂਝ ਪ੍ਰਦਾਨ ਕੀਤੀ ਅਤੇ ਇਸ ਬਿਮਾਰੀ ਵਿਰੁੱਧ ਲੜਾਈ ਵਿੱਚ ਸਵੈ ਮੁਲਾਂਕਣ ਅਤੇ ਆਰੰਭਿਕ ਲੱਛਣਾਂ ਦਾ ਪਤਾ ਲਗਾਉਣ ਦੀ ਮਹੱਤਤਾ ਬਾਰੇ ਵਿਦਆਰਥੀਆਂ ਨੂੰ ਮਾਰਗਦਰਸ਼ਨ ਕੀਤਾ ਗਿਆ।

ਇਸ ਦੌਰਾਨ ਲਿਵਾਸਾ ਹਸਪਤਾਲ, ਮੋਹਾਲੀ ਵਿਖੇ ਰੇਡੀਏਸ਼ਨ ਓਨਕੋਲੋਜੀ ਵਿੱਚ ਸਲਾਹਕਾਰ ਡਾ.ਮੀਨਾਕਸ਼ੀ ਸ਼ਰਮਾ ਵੱਲੋਂ ਇੱਕ ਦਿਲਚਸਪ ਸੈਸ਼ਨ ਦੀ ਅਗਵਾਈ ਕੀਤੀ ਗਈ ਜਿੱਥੇ ਇੱਕ ਸਿਹਤਮੰਦ ਜੀਵਨ ਸ਼ੈਲੀ, ਕਸਰਤ ਅਤੇ ਕੈਂਸਰ ਦਾ ਪਤਾ ਲਗਾਉਣ ਲਈ ਨਿਯਮਤ ਡਾਕਟਰੀ ਜਾਂਚ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ ਅਤੇ ਨਾਲ ਹੀ ਸੰਤੁਲਿਤ ਖੁਰਾਕ ਬਣਾਈ ਰੱਖਣ ਤੇ ਤੰਬਾਕੂ ਅਤੇ ਸ਼ਰਾਬ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ। 

ਡਾ.ਵਿਭਾ ਗੋਇਲ, ਸਲਾਹਕਾਰ ਮਨੋਵਿਿਗਆਨੀ, ਲਿਵਾਸਾ ਹਸਪਤਾਲ, ਮੋਹਾਲੀ ਨੇ ਕੈਂਸਰ ਦੇ ਮਨੋਵਿਗਆਨਕ ਪ੍ਰਭਾਵ ਅਤੇ ਇਲਾਜ ਅਧੀਨ ਮਰੀਜ਼ਾਂ ਦੇ ਲਚਕੀਲੇਪਣ ਬਾਰੇ ਚਰਚਾ ਕੀਤੀ।ਇਸ ਦੇ ਨਾਲ ਹੀ ਡਾ.ਸੁਪ੍ਰੀਆ ਅਗਨੀਹੋਤਰੀ, ਐਚਓਡੀ, ਸੀਸੀਪੀ, ਸੀਜੀਸੀ ਲਾਂਡਰਾ ਵੱਲੋਂ ਇੱਕ ਡੂੰਘਾ ਪ੍ਰੇਰਨਾਦਾਇਕ ਵਿਸ਼ੇਸ਼ ਭਾਸ਼ਣ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਕੈਂਸਰ ਨਾਲ ਆਪਣੀ ਨਿੱਜੀ ਲੜਾਈ ਸਾਂਝੀ ਕੀਤੀ ਅਤੇ ਇੱਕ ਫਾਈਟਰ ਤੋਂ ਸਰਵਾਈਵਰ ਤੱਕ ਦੀ ਯਾਤਰਾ ਨੂੰ ਉਜਾਗਰ ਕੀਤਾ।

ਤਕਨੀਕੀ ਸੈਸ਼ਨਾਂ ਤੋਂ ਇਲਾਵਾ ਇਸ ਸਮਾਗਮ ਵਿੱਚ ਕੈਂਸਰ ਜਾਗਰੂਕਤਾ ਰੈਲੀ ਵਰਗੀਆਂ ਕਮਿਊਨਿਟੀ ਸੰਚਾਲਿਤ ਪਹਿਲਕਦਮੀਆਂ ਸ਼ਾਮਲ ਸਨ, ਜਿਸ ਵਿੱਚ 200 ਤੋਂ ਵੱਧ ਵਿਦਆਰਥੀ ਅਤੇ ਫੈਕਲਟੀ ਮੈਂਬਰ ਸ਼ਾਮਲ ਸਨ। ਇਸ ਦੇ ਨਾਲ ਹੀ ਫੋਰਟਿਸ ਹਸਪਤਾਲ, ਮੋਹਾਲੀ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਮੈਡੀਕਲ ਸਿਹਤ ਜਾਂਚ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਮੁਫਤ ਸਿਹਤ ਜਾਂਚ ਅਤੇ ਸਲਾਹ ਮਸ਼ਵਰਾ ਪ੍ਰਦਾਨ ਕੀਤਾ ਗਿਆ।

ਪ੍ਰੋਗਰਾਮ ਦੇ ਅੰਤ ਵਿੱਚ ਵਿਿਦਆਰਥੀਆਂ ਲਈ ਇੱਕ ਕੁਇਜ਼ ਮੁਕਾਬਲਾ, ਪੋਸਟਰ ਮੇਕਿੰਗ ਮੁਕਾਬਲਾ ਅਤੇ ਭਾਸ਼ਣ ਮੁਕਾਬਲੇ ਸਣੇ ਵੱਖ-ਵੱਖ ਗੈਰ ਤਕਨੀਕੀ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਨ੍ਹਾਂ ਗਤੀਵਿਧੀਆਂ ਨੇ ਵਿਿਦਆਰਥੀਆਂ ਨੂੰ ਕੈਂਸਰ ਜਾਗਰੂਕਤਾ ਬਾਰੇ ਮਹੱਤਵਪੂਰਨਾਂ ਸੰਦੇਸ਼ਾਂ ’ਤੇ ਜ਼ੋਰ ਦਿੰਦੇ ਹੋਏ ਆਪਣੇ ਗਿਆਨ, ਰਚਨਾਤਮਕਤਾ ਅਤੇ ਸੰਚਾਰ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਇੱਕ ਵਿਸ਼ੇਸ਼ ਮੰਚ ਪ੍ਰਦਾਨ ਕੀਤਾ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal , Chandigarh College of Technology , CCT , World Cancer Day , Cancer Awareness , Livasa Hospital , Fortis Hospital , Breast Cancer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD