Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਗੁਣਵੱਤਾ ਭਰਪੂਰ ਭੋਜਨ ਅਤੇ ਸਾਫ ਪੀਣ ਵਾਲੇ ਪਾਣੀ ਦੀ ਉਪਲੱਬਧਤਾ ਲਈ ਉੱਦਮ ਸ਼ੁਰੂ ਕੀਤਾ

90 ਫੀਸਦੀ ਬਿਮਾਰੀਆਂ ਦਾ ਕਾਰਨ ਗੈਰ ਗੁਣਵੱਤਾ ਵਾਲਾ ਭੋਜਨ

Bal Mukund Sharma, Chairman, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 05 Feb 2025

Last updated on: Feb 05, 2025, 00:00 IST

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਹੈ ਕਿ ਕਮਿਸ਼ਨ ਸੂਬੇ ਦੇ ਲੋਕਾਂ ਤੱਕ ਗੁਣਵੱਤਾ ਭਰਪੂਰ ਭੋਜਨ ਮੁਹਈਆ ਕਰਵਾਉਣ ਲਈ ਦ੍ਰਿੜ ਯਤਨਸ਼ੀਲ ਹੈ। ਇਸ ਲਈ ਜਿੱਥੇ ਕਮਿਸ਼ਨ ਵੱਲੋਂ ਮੈਦਾਨੀ ਪੱਧਰ ਉੱਤੇ ਮਿੱਡ ਡੇਅ ਮੀਲ, ਰਾਸ਼ਨ ਡਿਪੂਆਂ ਅਤੇ ਆਂਗਣਵਾੜੀਆਂ ਵਿੱਚ ਜਾ ਕੇ ਖਾਧ ਪਦਾਰਥਾਂ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਸਬੰਧਤ ਅਧਿਕਾਰੀਆਂ ਅਤੇ ਸਟਾਫ਼ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਨਾਲ ਜੁੜੇ ਕੰਮਾਂ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 ਉਹਨਾਂ ਕਿਹਾ ਕਿ ਸਾਡੀਆਂ ਅਗਲੀਆਂ ਨਸਲਾਂ ਬਚਾਉਣ ਲਈ ਫੂਡ ਸਕਿਊਰਿਟੀ ਐਕਟ ਸਹੀ ਤਰੀਕੇ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ ਹੈ। ਅੱਜ 90 ਫੀਸਦੀ ਬਿਮਾਰੀਆਂ ਦਾ ਕਾਰਨ ਗੈਰ ਗੁਣਵੱਤਾ ਵਾਲਾ ਭੋਜਨ ਹੈ। ਉਹਨਾਂ ਕਿਹਾ ਕਿ ਕਮਿਸ਼ਨ ਦਾ ਧਿਆਨ ਸਕੂਲੀ ਵਿਦਿਆਰਥੀਆਂ ਦੀ ਸਿਹਤ ਵਿੱਚ ਸੁਧਾਰ ਉੱਤੇ ਜਿਆਦਾ ਕੇਂਦ੍ਰਿਤ ਹੈ। 

ਇਸ ਲਈ ਉਹਨਾਂ ਸਿਹਤ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਨੂੰ ਆਪਸੀ ਤਾਲਮੇਲ ਵਧਾਉਣ ਬਾਰੇ ਕਿਹਾ। ਉਹਨਾਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਸਕੂਲਾਂ ਵਿੱਚ ਖਾਲੀ ਪਈਆਂ ਜਗਾਵਾਂ ਉੱਤੇ ਫਲ਼ ਅਤੇ ਸਬਜ਼ੀਆਂ ਦੀ ਕਾਸ਼ਤ ਕਰਵਾਈ ਜਾਵੇ। 

ਪੈਦਾ ਹੋਈਆਂ ਸਬਜ਼ੀਆਂ ਅਤੇ ਫ਼ਲਾਂ ਨੂੰ ਮਿਡ ਡੇਅ ਮੀਲ ਰਾਹੀਂ ਬੱਚਿਆਂ ਨੂੰ ਖਵਾਇਆ ਜਾਵੇ ਤਾਂ ਜੋ ਬੱਚਿਆਂ ਦੀ ਸਿਹਤ ਲਈ ਜ਼ਰੂਰੀ ਖੁਰਾਕੀ ਤੱਤਾਂ ਦੀ ਪੂਰਤੀ ਯਕੀਨੀ ਬਣਾਈ ਜਾ ਸਕੇ। ਉਹਨਾਂ ਕਿਹਾ ਕਿ ਮਿਡ ਡੇਅ ਮੀਲ ਵਿੱਚ ਕਿੰਨੂ ਤੋਂ ਇਲਾਵਾ ਸਥਾਨਕ ਹੋਰ ਫਰੂਟ ਵੀ ਪਰੋਸਿਆ ਜਾ ਸਕਦਾ ਹੈ। 

ਭੋਜਨ ਬਿਲਕੁਲ ਤਾਜ਼ਾ ਅਤੇ ਸਾਫ ਤਰੀਕੇ ਨਾਲ ਤਿਆਰ ਹੋਣਾ ਚਾਹੀਦਾ ਹੈ। ਖਾਣਾ ਤਿਆਰ ਕਰਨ ਵਾਲਿਆਂ ਕੁੱਕਾਂ, ਹੈਲਪਰਾਂ ਅਤੇ ਹੋਰ ਸਟਾਫ਼ ਦੀ ਹਰੇਕ ਛੇ ਮਹੀਨੇ ਬਾਅਦ ਸਿਹਤ ਜਾਂਚ ਕਰਵਾਉਣ ਲਈ ਕਿਹਾ ਗਿਆ। ਸਾਫ਼ ਸਫ਼ਾਈ ਅਤੇ ਹੋਰ ਮਿਆਰਾਂ ਸਬੰਧੀ ਕੁੱਕਾਂ ਅਤੇ ਹੋਰ ਸਟਾਫ ਨੂੰ 30 ਅਪ੍ਰੈਲ ਤੱਕ ਸਿਖਲਾਈ ਦੇਣ ਅਤੇ ਬਕਾਇਦਾ ਰਿਕਾਰਡ ਰੱਖਣ ਲਈ ਵੀ ਕਿਹਾ ਗਿਆ।

ਉਹਨਾਂ ਕਿਹਾ ਕਿ ਹਰੇਕ ਸਕੂਲ ਅਤੇ ਆਂਗਣਵਾੜੀ ਵਿੱਚ ਬੱਚਿਆਂ ਲਈ ਸਾਫ਼ ਪੀਣ ਵਾਲੇ ਪਾਣੀ ਦੀ ਉਪਲੱਬਧਤਾ ਹੋਣੀ ਚਾਹੀਦੀ ਹੈ। ਇਸ ਲਈ ਜੇਕਰ ਫੰਡਾਂ ਦੀ ਲੋੜ੍ਹ ਮਹਿਸੂਸ ਹੁੰਦੀ ਹੈ ਤਾਂ ਉਹ ਜ਼ਿਲ੍ਹਾ ਪ੍ਰੀਸ਼ਦ ਦੇ ਬੰਧਨ ਫੰਡਾਂ ਵਿੱਚੋਂ ਵਰਤੇ ਜਾ ਸਕਦੇ ਹਨ। ਉਹਨਾਂ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੂੰ ਯੋਗ ਕਾਰਵਾਈ ਕਰਨ ਬਾਰੇ ਵੀ ਕਿਹਾ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਡਿਪੂਆਂ, ਆਂਗਣਵਾੜੀ ਸੈਂਟਰਾਂ ਤੇ ਮਿਡ ਡੇ ਮੀਲ 'ਚ ਬਹੁਤ ਵੱਡੇ ਪੱਧਰ 'ਤੇ ਸੁਧਾਰ ਦੇਖਣ ਨੂੰ ਮਿਲਣਗੇ। ਜਿਸ ਲਈ ਖ਼ੁਰਾਕ ਕਮਿਸ਼ਨ ਵੱਲੋਂ ਜ਼ਮੀਨੀ ਪੱਧਰ 'ਤੇ ਜਾ ਕੇ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ 'ਚ ਤਿਆਰ ਖ਼ੁਰਾਕੀ ਉਤਪਾਦਾਂ ਦੀ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ 'ਚ ਵੀ ਮੰਗ ਬਹੁਤ ਜ਼ਿਆਦਾ ਵੱਧ ਗਈ ਹੈ। 

ਉਹ 31 ਸ਼ਹਿਰਾਂ ਤੇ 9 ਮੁਲਕਾਂ ਚ ਘੁੰਮ ਕੇ ਆਏ ਹਨ, ਜਿੱਥੇ ਸਾਡੇ ਬਣਾਏ ਸਾਮਾਨ ਦੀ ਚਰਚਾ ਹੋਈ। ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ 'ਚ ਅਨੀਮੀਆ ਨਾ ਹੋਵੇ, ਇਸ ਲਈ ਪੌਸ਼ਟਿਕ ਖ਼ੁਰਾਕ 'ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਖਾਦਾਂ ਤੇ ਕੀਟਨਾਸ਼ਕਾਂ ਦੀ ਜ਼ਿਆਦਾ ਵਰਤੋਂ ਨਾਲ ਸਿਹਤ ਨੂੰ ਹੋਣ ਵਾਲੇ ਨੁਕਸਾਨ ਬਾਰੇ ਕਿਸਾਨ ਭਰਾਵਾਂ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।

ਉਹਨਾਂ ਜ਼ਿਲ੍ਹਾ ਮੋਗਾ ਵਿੱਚ ਤਿਆਰ ਕੀਤੀਆਂ ਜਾ ਰਹੀਆਂ ਪੋਸ਼ਣ ਵਾਟਿਕਾਵਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨੂੰ ਪੂਰੇ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਹਰੇਕ ਸਕੂਲ ਅਤੇ ਆਂਗਣਵਾੜੀ ਵਿੱਚ ਕਮਿਸ਼ਨ ਦਾ ਟੋਲ ਫਰੀ ਨੰਬਰ ( 9876764545) ਲਿਖ ਕੇ ਲਗਾਇਆ ਜਾਵੇ ਤਾਂ ਜੋ ਭੋਜਨ ਦੀ ਗੁਣਵੱਤਾ ਸਬੰਧੀ ਮਾਪੇ ਅਤੇ ਇਲਾਕਾ ਵਾਸੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਣ।

 

Tags: Bal Mukund Sharma , Chairman , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD