Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਟਿਆਲਾ ਹੈਰੀਟੇਜ ਮੇਲੇ ਲਈ ਤਿਆਰੀਆਂ ਦਾ ਜਾਇਜ਼ਾ

ਫਲਾਵਰ ਅਤੇ ਫੂਡ ਫੈਸਟੀਵਲ ਦਾ ਆਯੋਜਨ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 05 Feb 2025

Last updated on: Feb 05, 2025, 00:00 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਹੈਰੀਟੇਜ ਮੇਲੇ ਦੌਰਾਨ 13 ਫਰਵਰੀ ਨੂੰ ਬਾਰਾਂਦਰੀ ਬਾਗ ਵਿਖੇ ਲੱਗਣ ਵਾਲੇ ਫਲਾਵਰ ਅਤੇ ਫੂਡ ਫੈਸਟੀਵਲ ਅਤੇ 'ਈਟ ਰਾਈਟ ਮਿਲੇਟ ਮੇਲੇ ਤੇ ਵਾਕਾਥੋਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਹੈਰੀਟੇਜ ਮੇਲੇ ਦੀ ਸ਼ੁਰੂਆਤ ਬਾਰਾਂਦਰੀ ਬਾਗ ਤੋਂ ਹੋਵੇਗੀ ਅਤੇ ਇਸ ਦਿਨ ਇੱਥੇ ਇਸ ਹੈਰੀਟੇਜ ਫੂਡ ਫੈਸਟੀਵਲ ਵਿੱਚ ਪਟਿਆਲਾ ਦੇ ਸਟਰੀਟ ਫੂਡ ਤੇ ਲਜ਼ੀਜ਼ ਪਕਵਾਨਾਂ ਦੀਆਂ ਸਟਾਲਾਂ ਵੀ ਲਗਾਈਆਂ ਜਾਣਗੀਆਂ ਤੇ ਫੂਡ ਸੇਫਟੀ ਐਂਡ ਡਰੱਗ ਐਡਮਨਿਸਟਰੇਸ਼ਨ, ਪੰਜਾਬ (ਐਫ.ਡੀ.ਏ) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ 'ਈਟ ਰਾਈਟ ਮਿਲੇਟ ਮੇਲੇ ਤੇ ਵਾਕਾਥੋਨ' ਵੀ ਕਰਵਾਈ ਜਾਵੇਗੀ। 

ਇਸ ਦੌਰਾਨ ਪਟਿਆਲਵੀਆਂ ਨੂੰ ਸ਼ੁੱਧ ਤੇ ਪੌਸ਼ਟਿਕ ਖਾਣ-ਪੀਣ ਲਈ ਉਤਸ਼ਾਹਤ ਕਰਨ ਲਈ ਮਿਲੇਟਸ ਤੇ ਮੂਲ ਅਨਾਜ 'ਤੇ ਅਧਾਰਤ ਵੱਖ-ਵੱਖ ਉਤਪਾਦਾਂ ਸਮੇਤ ਹੋਰ ਭੋਜਨ ਪਦਾਰਥਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸੇ ਦੌਰਾਨ ਡਾ. ਪ੍ਰੀਤੀ ਯਾਦਵ ਨੇ ਬਾਰਾਂਦਰੀ ਬਾਗ ਦਾ ਨਿਰੀਖਣ ਵੀ ਕੀਤਾ ਅਤੇ ਬਾਗਬਾਨੀ ਵਿਭਾਗ ਨੂੰ ਇਸ ਪੁਰਾਤਨ ਤੇ ਵਿਰਾਸਤੀ ਬਾਰਾਂਦਰੀ ਬਾਗ ਦੀ ਸੁੰਦਰਤਾ ਵਧਾਉਣ ਤੇ ਇਸਦੇ ਸੁਧਾਰ ਲਈ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਜਾਰੀ ਕੀਤੀ। 

ਉਨ੍ਹਾਂ ਨੇ ਇੱਥੇ ਬੱਚਿਆਂ ਲਈ ਲੱਗੇ ਝੂਲਿਆਂ ਦੀ ਸੁਰੱਖਿਆ ਤੇ ਓਪਨ ਜਿੰਮ ਦਾ ਮੁਲੰਕਣ ਕਰਨ, ਫੁਹਾਰੇ ਚਲਾਉਣ, ਸਾਫ਼-ਸਫ਼ਾਈ ਸਮੇਤ ਬਾਗ ਦੇ ਰੱਖ-ਰਖਾਓ 'ਚ ਸੁਧਾਰ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸੁੱਕ ਚੁੱਕੇ ਪੁਰਾਣੇ ਬੂਟਿਆਂ ਨੂੰ ਤਬਦੀਲ ਕਰਕੇ ਉਸੇ ਕਿਸਮ ਦੇ ਨਵੇਂ ਬੂਟੇ ਲਗਾਏ ਜਾਣ ਤੋਂ ਇਲਾਵਾ ਬਾਰਾਦਰੀ ਬਾਗ 'ਚ ਗ਼ੈਰ ਸਮਾਜੀ ਅਨਸਰਾਂ ਦੇ ਦਾਖਲੇ ਨੂੰ ਰੋਕਣ ਲਈ ਸੁਰੱਖਿਆ ਗਾਰਡ ਵੀ ਤੈਨਾਤ ਕੀਤੇ ਜਾਣ।

ਇਸ ਮਗਰੋਂ ਫੂਡ ਮੇਲੇ ਦੇ ਨੋਡਲ ਅਫ਼ਸਰ ਤੇ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਹੈਰੀਟੇਜ ਮੇਲੇ ਦੌਰਾਨ ਅਹਿਮ ਪ੍ਰੋਗਰਾਮ ਬਾਇਉਡਰਵਸਿਟੀ ਹੈਰੀਟੇਜ ਸਾਈਟ ਬਾਰਾਂਦਰੀ ਵਿਖੇ ਕਰਵਾਏ ਜਾ ਰਹੇ ਹਨ, ਇਸ ਲਈ ਸਮੂਹ ਪੰਜਾਬੀ ਤੇ ਖਾਸ ਕਰਕੇ ਪਟਿਆਲਵੀ ਪਟਿਆਲਾ ਹੈਰੀਟੇਜ ਮੇਲੇ ਦਾ ਆਨੰਦ ਮਾਣਨ ਲਈ ਇੱਥੇ ਪੁੱਜਣ ਅਤੇ ਇੱਥੇ ਦਾਖਲਾ ਫ੍ਰੀ ਹੋਵੇਗਾ। 

ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਹਰਿੰਦਰਪਾਲ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD