Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਛੇ ਸਾਲਾ ਮੁਹੱਬਤ ਨੂੰ ਅਬੋਹਰ ਤੋਂ ਅਯੁੱਧਿਆ ਤੱਕ ਦੌੜਨ ਲਈ ਸਨਮਾਨਿਤ ਕੀਤਾ ਗਿਆ

ਕਈਆਂ ਨੂੰ ਪ੍ਰੇਰਿਤ ਕਰਦਾ ਹੈ

Amarpreet Kaur Sandhu, DC Fazilka, Fazilka, Deputy Commissioner Fazilka, SSP, Varinder Singh Brar, SSP Varinder Singh Brar

Web Admin

Web Admin

5 Dariya News

ਫਾਜਿਲਕਾ , 05 Feb 2025

Last updated on: Feb 05, 2025, 00:00 IST

ਫਾਜ਼ਿਲਕਾ ਜਿਲੇ ਦੇ ਪਿੰਡ ਕਿਲਿਆਂ ਵਾਲੀ ਦੇ ਛੇ ਸਾਲਾਂ ਦੇ ਮੁਹੱਬਤ ਨੂੰ ਅੱਜ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਸਨਮਾਨਿਤ ਕੀਤਾ। ਯੂਕੇਜੀ ਜਮਾਤ ਦਾ ਵਿਦਿਆਰਥੀ ਮੁਹੱਬਤ ਆਪਣੇ ਪਿਤਾ ਰਿੰਕੂ ਦੀ ਦੇਖਰੇਖ ਵਿੱਚ ਪਿਛਲੇ ਦਿਨੀ ਅਬੋਹਰ ਤੋਂ ਦੌੜ ਲਗਾ ਕੇ ਅਯੋਧਿਆ ਤੱਕ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਮੰਦਰ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਸੀ।

ਮੁਹੱਬਤ ਨੇ ਇਕ ਦੌੜ ਅਬੋਹਰ ਤੋਂ 14 ਦਸੰਬਰ 2024 ਨੂੰ ਸ਼ੁਰੂ ਕੀਤੀ ਸੀ ਅਤੇ 11 ਜਨਵਰੀ 2025 ਨੂੰ ਉਹ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੀ ਜਨਮ ਸਥਲੀ ਅਯੋਧਿਆ ਵਿਖੇ ਪਹੁੰਚਿਆ ਸੀ। ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕਰਦਿਆਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਮੁਹੱਬਤ ਅਤੇ ਉਸਦੇ ਮਾਪਿਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਨੂੰ ਆਪਣੇ ਇਸ ਹੋਣਹਾਰ ਬੱਚੇ ਤੇ ਮਾਣ ਹੈ । 

ਉਨਾਂ ਨੇ ਕਿਹਾ ਕਿ ਇਹ ਬੱਚਾ ਹੋਰਨਾਂ ਬੱਚਿਆਂ ਲਈ ਵੀ ਪ੍ਰੇਰਨਾ ਬਣੇਗਾ, ਜੋ ਛੋਟੀ ਉਮਰ ਵਿੱਚ ਕੁਝ ਵੱਡਾ ਕਰਨ ਲਈ ਅੱਗੇ ਆਉਣਗੇ। ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਇਹ ਬੱਚਾ ਪੂਰੇ ਸਮਾਜ ਲਈ ਪ੍ਰੇਰਨਾ ਸਰੋਤ ਹੈ ਅਤੇ ਸਾਡੇ ਨੌਜਵਾਨਾਂ ਨੂੰ ਵੀ ਇਸ ਤੋਂ ਸੇਧ ਲੈਣੀ ਚਾਹੀਦੀ ਹੈ। 

ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਬੱਚੇ ਵਿਸ਼ੇਸ਼ ਹੁਨਰ ਰੱਖਦੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਇਸ ਦੇ ਹੁਨਰ ਨੂੰ ਹੋਰ ਨਿਖਾਰਨ ਵਿੱਚ ਮਾਪਿਆਂ ਨੂੰ ਪੂਰਾ ਸਹਿਯੋਗ ਕਰੇਗਾ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਮਿਤੀ 10 ਫਰਵਰੀ ਨੂੰ ਫਾਜ਼ਿਲਕਾ ਵਿਖੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਵਿਚ ਵੀ ਸੱਦਾ ਦਿੱਤਾ ਗਿਆ ਹੈ ਤਾਂ ਜੋ ਇਸਦੀ ਪ੍ਰੇਰਕ ਕਹਾਣੀ ਹੋਰਨਾਂ ਲਈ ਸਿੱਖਿਆ ਬਣੇ। ਇਸ ਮੌਕੇ ਐਸਪੀ ਪ੍ਰਦੀਪ ਸਿੰਘ ਸੰਧੂ ਵੀ ਹਾਜ਼ਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka , SSP , Varinder Singh Brar , SSP Varinder Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD