Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਸੰਗੀਤਾ ਜੈਨ ਵਲੋਂ ਨਸ਼ਾ-ਛੁਡਾਊ ਤੇ ਮੁੜ-ਵਸੇਬਾ ਕੇਂਦਰ ਦਾ ਅਚਨਚੇਤ ਦੌਰਾ

ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਦਿਤੀਆਂ ਹਦਾਇਤਾਂ ਨਸ਼ੇ ਦੇ ਮਰੀਜ਼ਾਂ ਨੂੰ ਰਾਜ਼ੀ ਕਰ ਕੇ ਘਰ ਭੇਜਣ ਲਈ ਸਿਹਤ ਵਿਭਾਗ ਵਚਨਬੱਧ : ਡਾ. ਸੰਗੀਤਾ ਜੈਨ

Health, Civil Surgeon Mohali, Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ ਏ ਐਸ ਨਗਰ , 05 Feb 2025

Last updated on: Feb 05, 2025, 00:00 IST

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸਵੇਰੇ ਸੈਕਟਰ 66 ਵਿਚ ਪੈਂਦੇ ਸਰਕਾਰੀ ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕੇਂਦਰ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਕੇਂਦਰ ਵਿਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਸਿਵਲ ਸਰਜਨ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਦਿਤੀ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਕਰਾਈ ਜਾਵੇ ਤਾਕਿ ਉਨ੍ਹਾਂ ਦਾ ਨਸ਼ੇ ਦੀ ਬੁਰੀ ਆਦਤ ਤੋਂ ਸਦਾ ਲਈ ਮੂੰਹ ਮੁੜ ਜਾਵੇ।

ਉਨ੍ਹਾਂ ਸਟਾਫ਼ ਦੇ ਹਾਜ਼ਰੀ ਰਜਿਸਟਰ ਚੈੱਕ ਕੀਤੇ ਅਤੇ ਹਦਾਇਤ ਕੀਤੀ ਕਿ ਸਮੁੱਚਾ ਸਟਾਫ਼ ਪੂਰੀ ਮਿਹਨਤ ਅਤੇ ਲਗਨ ਨਾਲ ਡਿਊਟੀ ਕਰੇ ਅਤੇ ਸਮੇਂ ਸਿਰ ਸਿਹਤ ਸੰਸਥਾ ਵਿਚ ਪੁੱਜੇ। ਉਨ੍ਹਾਂ ਸਟਾਫ਼ ਨੂੰ ਕਿਹਾ ਕਿ ਨਸ਼ੇ ਦੇ ਮਰੀਜ਼ ਨਾਲ ਪਿਆਰ ਤੇ ਹਮਦਰਦੀ ਭਰਿਆ ਵਿਹਾਰ ਕੀਤਾ ਜਾਵੇ ਅਤੇ ਜੇ ਕਦੇ ਕੋਈ ਮਰੀਜ਼ ਕਿਸੇ ਸਮੇਂ ਕਿਸੇ ਗੱਲ ’ਤੇ ਸਖ਼ਤ ਪ੍ਰਤੀਕਰਮ ਵੀ ਕਰਦਾ ਹੈ ਤਾਂ ਉਸ ਨੂੰ ਪਿਆਰ ਅਤੇ ਹਲੀਮੀ ਨਾਲ ਸੰਭਾਲਿਆ ਜਾਵੇ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦਾ ਇਕੋ-ਇਕ ਮਕਸਦ ਹੈ ਕਿ ਨਸ਼ੇ ਤੇ ਮਾਨਸਿਕ ਰੋਗਾਂ ਦੇ ਮਰੀਜ਼ਾਂ ਨੂੰ ਕੇਂਦਰ ਵਿਚ ਬਿਲਕੁਲ ਤੰਦਰੁਸਤ ਕਰ ਕੇ ਘਰ ਵਾਪਸ ਭੇਜਿਆ ਜਾਵੇ। ਡਾ. ਜੈਨ ਨੇ ਕੇਂਦਰ ਵਿਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਬਹੁਤ ਵਧੀਆ ਮਾਹੌਲ ਦਿਤਾ ਜਾ ਰਿਹਾ ਹੈ, ਜਿਥੇ ਉਨ੍ਹਾਂ ਨੂੰ ਰਹਿਣ-ਸਹਿਣ, ਖਾਣ-ਪੀਣ ਅਤੇ ਇਲਾਜ ਦੀ ਬਿਲਕੁਲ ਮੁਫ਼ਤ ਸਹੂਲਤ ਦਿਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਨਸ਼ਾਖ਼ੋਰੀ ਵੀ ਹੋਰਨਾਂ ਬੀਮਾਰੀਆਂ ਵਾਂਗ ਹੈ, ਜਿਸ ਦਾ ਇਲਾਜ ਪੂਰੀ ਤਰ੍ਹਾਂ ਸੰਭਵ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨਸ਼ੇ ਦੇ ਮਰੀਜ਼ਾਂ ਦੀ ਸਿਹਤਯਾਬੀ ਲਈ ਪੂਰੀ ਵਾਹ ਲਾਉਂਦਾ ਹੈ ਅਤੇ ਮਰੀਜ਼ ਨੂੰ ਵੀ ਅਪਣਾ ਮਨ ਪੱਕਾ ਕਰ ਕੇ ਸਟਾਫ਼ ਨਾਲ ਸਹਿਯੋਗ ਕਰਨਾ ਚਾਹੀਦਾ ਹੈ। ਸਿਵਲ ਸਰਜਨ ਨੇ ਕੇਂਦਰ ਵਿਚ ਮਰੀਜ਼ਾਂ ਲਈ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਿਆ। 

ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਓਪਨ ਜਿੰਮ, ਟੈਲੀਵਿਜ਼ਨ, ਮਿਊਜ਼ਿਕ ਸਿਸਟਮ ਜਿਹੀਆਂ ਸਹੂਲਤਾਂ ਦੇਣ ਅਤੇ ਖੇਡ ਗਤੀਵਿਧੀਆਂ ਕਰਾਉਣ ਦਾ ਮਕਸਦ ਉਨ੍ਹਾਂ ਨੂੰ ਕੇਂਦਰ ਵਿਚ ਘਰ ਜਿਹਾ ਮਾਹੌਲ ਪ੍ਰਦਾਨ ਕਰਨਾ ਹੈ ਤਾਕਿ ਉਨ੍ਹਾਂ ਦਾ ਧਿਆਨ ਨਸ਼ਿਆਂ ਦੀ ਬੁਰੀ ਆਦਤ ਤੋਂ ਹਮੇਸ਼ਾ ਲਈ ਪਾਸੇ ਹੋਵੇ ਅਤੇ ਉਹ ਆਮ ਵਿਅਕਤੀ ਵਾਂਗ ਅਪਣੀ ਜ਼ਿੰਦਗੀ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਦਾ ਚਾਹਵਾਨ ਕੋਈ ਵੀ ਵਿਅਕਤੀ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਅਪਣੀ ਸਮੱਸਿਆ ਬਾਰੇ ਦੱਸ ਸਕਦਾ ਹੈ ਜਿਸ ਦਾ ਲੋੜੀਂਦੀ ਜਾਂਚ ਮਗਰੋਂ ਇਲਾਜ ਸ਼ੁਰੂ ਕੀਤਾ ਜਾਂਦਾ ਹੈ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਉਨ੍ਹਾਂ ਦੇ ਘਰ, ਰਿਸ਼ਤੇਦਾਰੀ ਜਾਂ ਗੁਆਂਢ ਵਿਚ ਨਸ਼ੇ ਦਾ ਕੋਈ ਮਰੀਜ਼ ਹੈ ਅਤੇ ਉਹ ਨਸ਼ਾ ਛਡਣਾ ਚਾਹੁੰਦਾ ਹੈ ਤਾਂ ਉਸ ਨੂੰ ਪ੍ਰੇਰਨਾ ਦੇ ਕੇ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਨਸ਼ੇ ਦੀ ਬੀਮਾਰੀ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਮੈਡੀਕਲ ਹੈਲਪਲਾਈਨ 104 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। 

 

Tags: Health , Civil Surgeon Mohali , Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD