Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਠਾਨਕੋਟ ਚ ਮਹਿਲਾਵਾਂ ਦੀ ਸਿਹਤ ਅਤੇ ਜਾਗਰੂਕਤਾ ਲਈ ਜਿਲ੍ਹਾ ਪੱਧਰੀ ਕੈਂਪ ਆਯੋਜਿਤ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aditya Uppal, DC Pathankot, Deputy Commissioner Pathankot, Pathankot

5 Dariya News

5 Dariya News

5 Dariya News

ਪਠਾਨਕੋਟ , 05 Feb 2025

Last updated on: Feb 05, 2025, 00:00 IST

ਅੱਜ ਸਮਾਜਿੱਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪਠਾਨਕੋਟ ਵੱਲੋਂ ਅੋਰਤਾਂ ਲਈ ਸਿਹਤ ਸਫਾਈ ਅਤੇ ਜਾਗਰੁਕਤਾ ਕੈਂਪ ਜਿਲ੍ਹਾ ਪੱਧਰੀ ਪੋ੍ਰਗਰਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤਾ ਗਿਆ। ਸਮਾਰੋਹ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵਿਸੇਸ ਮਹਿਮਾਨ ਵਜੋਂ ਸਾਮਲ ਹੋਏ। 

ਇਸ ਤੋਂ ਇਲਾਵਾ ਸਰਵਸ੍ਰੀ ਹਰਦੀਪ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁੱਧ ਐਸ.ਡੀ.ਐਮ. ਧਾਰ ਕਲ੍ਹਾ, ਅਮਰੀਕ ਸਿੰਘ ਜਿਲ੍ਹਾ ਪ੍ਰੋਗਰਾਮ ਅਫਸਰ, ਸੰਜੀਵ ਕੁਮਾਰ ਸੀ.ਡੀ.ਪੀ.ਓ. ਪਠਾਨਕੋਟ, ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਆਮ ਆਦਮੀ ਪਾਰਟੀ, ਪਵਨ ਕੁਮਾਰ ਬਲਾਕ ਪ੍ਰਧਾਨ, ਠਾਕੁਰ ਭੁਪਿੰਦਰ ਸਿੰਘ ਮੂੰਨਾ ਅਤੇ ਹੋਰ ਪਾਰਟੀ ਕਾਰਜਕਰਤਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ। ਜਿਕਰਯੋਗ ਹੈ ਕਿ ਅੱਜ ਦੇ ਜਿਲ੍ਹਾ ਪੱਧਰੀ ਸਮਾਰੋਹ ਦੋਰਾਨ ਵੱਖ ਵੱਖ ਵਿਭਾਗਾਂ ਵੱਲੋਂ ਜਿਸ ਵਿੱਚ ਸਿਹਤ ਵਿਭਾਗ, ਆਯੂਰਵੈਦਿਕ ਵਿਭਾਗ, ਜਿਲ੍ਹਾ ਰੁਜਗਾਰ ਦਫਤਰ, ਜਿਲ੍ਹਾ ਭਲਾਈ ਵਿਭਾਗ, ਸੈਲਫ ਹੇਲਪ ਗਰੁਪਾਂ, ਬਾਗਬਾਨੀ ਵਿਭਾਗ, ਜਿਲ੍ਹਾ ਸਮਾਜਿੱਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪਠਾਨਕੋਟ, ਸਮਾਜਿੱਕ ਸੁਰੱਖਿਆ ਵਿਭਾਗ, ਵਨ ਸਟਾਪ ਸੈਂਟਰ, ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਬੇਟੀ ਬਚਾਓ ਬੇਟੀ ਪੜਾਓ, ਪੋਸਣ ਅਭਿਆਣ, ਸੀ.ਐਮ. ਦੀ ਯੋਗਸਾਲਾ ਅਤੇ ਹੋਰ ਵੱਖ ਵੱਖ ਸਟਾਲ ਲਗਾਏ ਗਏ। 

ਇਨ੍ਹਾਂ ਸਟਾਲਾਂ ਤੇ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਗੁਜਾਰੀ ਅਤੇ ਜਨਭਲਾਈ ਕਾਰਜਾਂ ਤੋਂ ਜਾਣੂ ਕਰਵਾਇਆ ਗਿਆ। ਸਮਾਰੋਹ ਦੇ ਅਰੰਭ ਵਿੱਚ ਵਿਭਾਗ ਵੱਲੋਂ ਮੁੱਖ ਮਹਿਮਾਨ ਅਤੇ ਵਿਸੇਸ ਮਹਿਮਾਨ ਨੂੰ ਫੂੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ ਗਿਆ, ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਜੀ ਦੇ ਸਮਾਰੋਹ ਤੇ ਪਹੁੰਚਣ ਤੇ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕੀਤਾ ਗਿਆ। 

ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸਮਾਰੋਹ ਦੋਰਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨਭਲਾਈ ਸਕੀਮਾਂ ਤੇ ਰੋਸਨੀ ਪਾਈ ਗਈ। ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਉਹ ਸਮਾਂ ਹੈ ਕਿ ਬੇਟੇ ਅਤੇ ਬੇਟੀ ਵਿੱਚ ਕੋਈ ਅੰਦਰ ਨਹੀਂ ਰਿਹਾ, ਅੱਜ ਹਰੇਕ ਖੇਤਰ ਅੰਦਰ ਬੇਟੀਆਂ ਨੇ ਅਪਣੀ ਜਗ੍ਹਾ ਬਣਾਈ ਹੈ ਅਤੇ ਅਪਣੇ ਮਾਪਿਆਂ ਦਾ ਨਾਮ ਰੋਸਨ ਕੀਤਾ ਹੈ। 

ਉਨ੍ਹਾਂ ਕਿਹਾ ਕਿ ਅੱਜ ਵੀ ਸਮਾਜ ਅੰਦਰ ਉਨ੍ਹਾਂ ਲੋਕਾਂ ਦੀ ਮਾਨਸਿਕਤਾ ਨੂੰ ਬਦਲਣ ਦੀ ਲੋੜ ਹੈ ਜੋ ਬੇਟੀ ਨਾਲੋਂ ਜਿਆਦਾ ਬੇਟਿਆਂ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇੱਕ ਅੋਰਤ ਹੀ ਪਰਿਵਾਰ ਅਤੇ ਸਮਾਜ ਨੂੰ ਚੰਗੀ ਦਿਸਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਬੇਟੀ ਨੂੰ ਪੜਾਓ ਅਤੇ ਸਿੱਖਿਅਤ ਕਰਕੇ ਸਮਾਜ ਅੰਦਰ ਅਪਣੇ ਅਧਿਕਾਰਾਂ ਲਈ ਲੜਨ ਲਈ ਖੜੇ ਰਹਿਣਾਂ ਸਿਖਾਓ। 

ਉਨ੍ਹਾਂ ਕਿਹਾ ਕਿ ਅੱਜ ਬੇਟੀਆਂ ਨੇ ਵੱਖ ਵੱਖ ਖੇਤਰਾਂ ਅੰਦਰ ਬਹੁਤ ਉੱਚੇ ਮੁਕਾਮ ਹਾਂਸਲ ਕੀਤੇ ਹਨ ਅਤੇ ਉਨ੍ਹਾਂ ਬੇਟੀਆਂ ਦੇ ਮਾਪਿਆਂ ਨੂੰ ਅਪਣੀਆਂ ਬੇਟੀਆਂ ਤੇ ਬਹੁਤ ਜਿਆਦਾ ਮਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੋਰਤ ਦੇ ਬਿਨ੍ਹਾਂ ਸੱਭਿਅਕ ਸਮਾਜ ਦੀ ਸਿਰਜਨਾਂ ਨੀ ਕੀਤੀ ਜਾ ਸਕਦੀ, ਇੱਕ ਪਰਿਵਾਰ ਨੂੰ , ਸਮਾਜ ਨੂੰ ਸਹੀ ਦਿਸਾ ਦੇਣ ਵਿੱਚ ਅੋਰਤ ਦਾ ਬਹੁਤ ਸਹਿਯੌਗ ਰਹਿੰਦਾ ਹੈ।

ਸਮਾਰੋਹ ਦੇ ਅੰਤ ਵਿੱਚ ਸਮਾਜਿੱਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮੁੱਖ ਮਹਿਮਾਨ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਅਤੇ ਵਿਸੇਸ ਮਹਿਮਾਨ ਸ੍ਰੀ ਆਦਿੱਤਿਆ ਉਪਲ ਡਿਪਟੀ ਕਮਿਸਨਰ ਪਠਾਨਕੋਟ ਅਤੇ ਹੋਰ ਵੱਖ ਵੱਖ ਅਧਿਕਾਰੀਆਂ ਨੂੰ ਯਾਦਗਾਰ ਚਿਨ੍ਹ ਅਤੇ ਪੋਦੇ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੋਕੇ ਤੇ ਬੱਚਿਆਂ ਵੱਲੋਂ ਕੋਰਿਓਗ੍ਰਾਫੀ, ਡਾਂਸ ਅਤੇ ਗਿੱਦਾ ਪੇਸ ਕੀਤਾ ਗਿਆ। 

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aditya Uppal , DC Pathankot , Deputy Commissioner Pathankot , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD