Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਹਰਦੀਪ ਸਿੰਘ ਮੁੰਡੀਆਂ ਨੇ ਬਠਿੰਡਾ ਤਹਿਸੀਲ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ

ਪਾਰਦਰਸ਼ੀ, ਸਮੇਂ-ਸਿਰ ਤੇ ਬਿਨਾਂ ਖੱਜਲ-ਖੁਆਰੀ ਤੋਂ ਆਮ ਲੋਕਾਂ ਨੂੰ ਸੇਵਾਵਾਂ ਦੇਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ : ਹਰਦੀਪ ਸਿੰਘ ਮੁੰਡੀਆਂ

Hardeep Singh Mundian, Hardip Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਬਠਿੰਡਾ , 05 Feb 2025

Last updated on: Feb 05, 2025, 00:00 IST

ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਕੰਮ ਦਾ ਨਿਰੀਖਣ ਕੀਤਾ। ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਹਦਾਇਤ ਕੀਤੀ ਕਿ ਰਜਿਸਟਰੀ ਮੌਕੇ ਖ਼ਰੀਦਦਾਰ ਤੇ ਵੇਚਣ ਵਾਲੇ ਦੋਵਾਂ ਦਾ ਹੋਣਾ ਲਾਜ਼ਮੀ ਬਣਾਇਆ ਜਾਵੇ ਅਤੇ ਸੀ.ਸੀ.ਟੀ.ਵੀ. ਕੈਮਰੇ ਹਮੇਸ਼ਾ ਚਾਲੂ ਹਾਲਤ ਵਿੱਚ ਰੱਖੇ ਜਾਣ। 

ਫ਼ਰਦ ਕੇਂਦਰ ਦੇ ਨਿਰੀਖਣ ਦੌਰਾਨ ਉਨ੍ਹਾਂ ਆਦੇਸ਼ ਦਿੱਤੇ ਕਿ ਕੰਮ ਕਰਵਾਉਣ ਵਾਲੇ ਹਰੇਕ ਵਿਅਕਤੀ ਨੂੰ ਟੋਕਣ ਦੇਣਾ ਅਤੇ ਉਸ ਦਾ ਸਮੇਂ-ਸਿਰ ਕੰਮ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਪੈਂਡਿੰਗ ਇੰਤਕਾਲ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਦਫ਼ਤਰੀ ਕੰਮਕਾਜ ਆਉਣ ਵਾਲੇ ਲੋਕਾਂ ਨਾਲ ਵਧੀਆ ਵਤੀਰਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬੈਠਣ ਅਤੇ ਪੀਣ ਵਾਲੇ ਪਾਣੀ ਆਦਿ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। 

ਇਸ ਦੌਰਾਨ ਉਨ੍ਹਾਂ ਵੱਲੋਂ ਰਜਿਸਟਰੀ ਬਰਾਂਚ ਦਾ ਵੀ ਦੌਰਾ ਕਰਕੇ ਨਿਰੀਖਣ ਕੀਤਾ ਗਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਲ ਤੇ ਮੁੜ ਵਸੇਬਾ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇਹ ਪ੍ਰਮੁੱਖ ਤਰਜੀਹ ਹੈ ਕਿ ਪਾਰਦਰਸ਼ੀ, ਸਮੇਂ-ਸਿਰ ਤੇ ਬਿਨਾਂ ਖੱਜਲ-ਖੁਆਰੀ ਤੋਂ ਆਮ ਲੋਕਾਂ ਨੂੰ ਸੇਵਾਵਾਂ ਮਿਲਣ। 

ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਇਹ ਵੀ ਦੱਸਿਆ ਕਿ ਸੂਬੇ ਅੰਦਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬਿਹਤਰ ਅਤੇ ਸਮਾਂਬੱਧ ਸੇਵਾਵਾਂ ਮਿਲ ਰਹੀਆਂ ਹਨ। ਸ. ਮੁੰਡੀਆ ਨੇ ਇਹ ਵੀ ਕਿਹਾ ਕਿ ਚੈਕਿੰਗ ਦੌਰਾਨ ਜੋ ਵੀ ਥੋੜ੍ਹੀ ਬਹੁਤ ਕਮੀ ਦੇਖਣ ਨੂੰ ਮਿਲੀ ਹੈ, ਉਸ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। 

ਦੌਰੇ ਦੌਰਾਨ ੳਨ੍ਹਾਂ ਕੰਮਕਾਜ ਲਈ ਆਏ ਲੋਕਾਂ ਨਾਲ ਵੀ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਫ਼ਤਰੀ ਕੰਮਕਾਜ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਉਨ੍ਹਾਂ ਨੂੰ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਪੰਜਾਬ ਲਘੂ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਨੀਲ ਗਰਗ, ਸ਼ੂਗਰਫੈਡ ਦੇ ਚੇਅਰਮੈਨ ਨਵਦੀਪ ਜੀਦਾ, ਐਸ.ਡੀ.ਐਮ. ਬਲਕਰਨ ਸਿੰਘ ਮਾਹਲ, ਤਹਿਸੀਲਦਾਰ ਮੈਡਮ ਦਿਵਿਆ ਸਿੰਗਲਾ ਵੀ ਹਾਜ਼ਰ ਸਨ।

 

Tags: Hardeep Singh Mundian , Hardip Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD