Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਪੰਜਾਬ ਰਾਜ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਗੁਰਮੀਤ ਸਿੰਘ ਖੁੱਡੀਆਂ ਨੇ ਡਾ. ਸੁਖਵਿੰਦਰ ਸੁੱਖੀ ਨੂੰ ਦਿੱਤੀ ਵਧਾਈ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Dr. Sukhwinder Kumar Sukhi, Indian Medical Association, IMA

Web Admin

Web Admin

5 Dariya News

ਚੰਡੀਗੜ੍ਹ , 05 Feb 2025

Last updated on: Feb 05, 2025, 00:00 IST

ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ।

ਡਾ. ਸੁੱਖੀ ਆਪਣੇ ਪੁੱਤਰ ਡਾ. ਸਿਧਾਂਤ ਲੋਚਵ ਅਤੇ ਡਾ. ਨਿਸ਼ਾਂਤ ਲੋਚਵ ਸਮੇਤ ਹੋਰ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨਾਲ ਇੱਥੇ ਸੈਕਟਰ-17 ਸਥਿਤ ਕਨਵੇਅਰ ਦਫ਼ਤਰ ਪਹੁੰਚੇ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਉੱਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ। 

ਡਾ. ਸੁੱਖੀ ਨੇ ਉਨ੍ਹਾਂ ਨੂੰ ਸੌਂਪੀ ਗਈ ਇਸ ਜ਼ਿੰਮੇਵਾਰੀ ‘ਤੇ ਖਰੇ ਉਤਰਨ ਦਾ ਅਹਿਦ ਲਿਆ ਅਤੇ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਾਰਪੋਰੇਸ਼ਨ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਨੂੰ ਤਰਜੀਹ ਦੇਣ 'ਤੇ ਵੀ ਜ਼ੋਰ ਦਿੱਤਾ।

ਡਾ. ਸੁੱਖੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਜਤਾਇਆ ਕਿ ਡਾ. ਸੁੱਖੀ ਦੀ ਅਗਵਾਈ ਹੇਠ ਕਾਰਪੋਰੇਸ਼ਨ ਨਵੀਆਂ ਬੁਲੰਦੀਆਂ ਨੂੰ ਛੂਹੇਗੀ। ਉਨ੍ਹਾਂ ਨੇ ਸੂਬਾ ਸਰਕਾਰ ਤਰਫੋਂ ਚੇਅਰਪਰਸਨ ਨੂੰ ਕਾਰਪੋਰੇਸ਼ਨ ਦੇ ਵਿਕਾਸ ਕਾਰਜਾਂ ਲਈ ਕੀਤੇ ਜਾਣ ਵਾਲੇ ਸਾਰੇ ਯਤਨਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਨਛੱਤਰ ਪਾਲ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਨਗਰ ਸੁਧਾਰ ਟਰੱਸਟ ਐਸ.ਬੀ.ਐਸ. ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਅਤੇ ਜਸਵੀਰ ਸਿੰਘ ਗੜ੍ਹੀ ਵੀ ਡਾ. ਸੁੱਖੀ ਨੂੰ ਵਧਾਈ ਦੇਣ ਲਈ ਪਹੁੰਚੇ ਸਨ।

ਇਸ ਮੌਕੇ ਕਨਵੇਅਰ ਦੇ ਉਪ ਚੇਅਰਮੈਨ ਸ੍ਰੀ ਇੰਦਰਪ੍ਰੀਤ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਕੰਵਲਪ੍ਰੀਤ ਬਰਾੜ ਅਤੇ ਡਾ. ਸੁੱਖੀ ਦੇ ਪਰਿਵਾਰਕ ਮੈਂਬਰ ਸਰਵਣ ਸਿੰਘ, ਡਾ. ਜਗਮੋਹਨ ਪੁਰੀ, ਨਸੀਬ ਚੰਦ, ਸੋਹਣ ਲਾਲ ਢਾਂਡਾ, ਬਲਬੀਰ ਸਿੰਘ, ਡਾ. ਕੁਲਵਿੰਦਰ ਮਾਨ, ਡਾ. ਪਰਮਜੀਤ ਮਾਨ ਅਤੇ ਸੁਖਵੀਰ ਰਾਣਾ ਵੀ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Dr. Sukhwinder Kumar Sukhi , Indian Medical Association , IMA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD