Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼

ਪਸ਼ੂ ਪਾਲਣ ਮੰਤਰੀ ਵੱਲੋਂ ਐਲ.ਐਸ.ਡੀ. ਖ਼ਿਲਾਫ਼ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 05 Feb 2025

Last updated on: Feb 05, 2025, 00:00 IST

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ ਗਣਨਾ ਨੂੰ ਫਰਵਰੀ, 2025 ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਸ਼ੂਆਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਆਧਾਰ ‘ਤੇ ਸ਼੍ਰੇਣੀਬੱਧ ਕੀਤੇ ਗਏ ਪਸ਼ੂਆਂ ਦੀ ਗਿਣਤੀ ਸਬੰਧੀ ਸਟੀਕ ਡੇਟਾ ਇਕੱਤਰ ਕਰਨ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਵਿਆਪਕ ਸਰਵੇਖਣ ਇੱਕ ਮਹੱਤਵਪੂਰਨ ਮਾਪਦੰਡ ਵਜੋਂ ਕੰਮ ਕਰੇਗਾ, ਜੋ ਪਸ਼ੂਧਨ ਖੇਤਰ ਦੀ ਮੌਜੂਦਾ ਸਥਿਤੀ ਨੂੰ ਉਜਾਗਰ ਕਰੇਗਾ ਅਤੇ ਇਸ ਸਬੰਧੀ ਭਵਿੱਖੀ ਯੋਜਨਾਬੰਦੀ ਲਈ ਮਾਰਗਦਰਸ਼ਨ ਕਰੇਗਾ। 

ਇਸ ਦੇ ਨਾਲ ਹੀ ਇਹ ਲੋੜ ਮੁਤਾਬਕ ਫੈਸਲੇ ਲੈਣ ਅਤੇ ਖੇਤਰ ਵਿੱਚ ਸਥਾਈ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਸਮੇਤ ਐਸ.ਏ.ਐਸ. ਨਗਰ (ਮੋਹਾਲੀ) ਦੇ ਸੈਕਟਰ-68 ਸਥਿਤ ਪਸ਼ੂਧਨ ਕੰਪਲੈਕਸ ਵਿਖੇ ਵਿਭਾਗ ਵੱਲੋਂ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਅਗਲੇ ਹਫ਼ਤੇ ਤੋਂ ਸੂਬੇ ਵਿੱਚ ਲੰਪੀ ਸਕਿਨ ਬਿਮਾਰੀ (ਐਲ.ਐਸ.ਡੀ.) ਵਿਰੁੱਧ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਵੀ ਹੁਕਮ ਦਿੱਤੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਘਾਤਕ ਬਿਮਾਰੀ ਨੂੰ ਰੋਕਣ ਲਈ ਸਾਰੇ 25 ਲੱਖ ਗਊ ਵੰਸ਼ ਦੇ ਟੀਕਾਕਰਨ ਲਈ ਲੋੜੀਂਦੀ ਗਿਣਤੀ ਵਿੱਚ ਗੌਟ ਪੌਕਸ ਵੈਕਸੀਨ ਦੀਆਂ ਖੁਰਾਕਾਂ ਖਰੀਦੀਆਂ ਗਈਆਂ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਦੇ ਛੇ ਵੈਟਰਨਰੀ ਪੋਲੀਕਲੀਨਿਕਾਂ ਵਿੱਚ ਸ਼ੁਰੂ ਕੀਤੀਆਂ ਜਾਣ ਵਾਲੀਆਂ ਇਨਡੋਰ ਸੇਵਾਵਾਂ ਸਬੰਧੀ ਪ੍ਰਾਜੈਕਟ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ। ਇਹਨਾਂ ਪੋਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਕਈ ਤਰ੍ਹਾਂ ਦੀਆਂ ਇਨਡੋਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਜਿਨ੍ਹਾਂ ਵਿੱਚ ਗੰਭੀਰ ਬਿਮਾਰੀ ਪ੍ਰਬੰਧਨ, ਸਰਜਰੀਆਂ, ਸਰਜਰੀ ਉਪਰੰਤ ਦੇਖਭਾਲ, ਲੈਬ ਟੈਸਟ, ਐਕਸ-ਰੇਅ ਅਤੇ ਅਲਟਰਾਸਾਊਂਡ ਸਹੂਲਤਾਂ ਸ਼ਾਮਲ ਹਨ। 

ਉਨ੍ਹਾਂ ਡਿਪਟੀ ਡਾਇਰੈਕਟਰਾਂ ਨੂੰ ਹਰੇਕ ਜ਼ਿਲ੍ਹੇ ਦੇ ਉਨ੍ਹਾਂ ਕਿਸਾਨਾਂ ਦੀਆਂ ਸਫਲਤਾ ਦੀਆਂ ਕਹਾਣੀਆਂ ਪ੍ਰਾਪਤ ਕਰਨ ਲਈ ਕਿਹਾ ਜਿਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੀਆਂ ਸੇਵਾਵਾਂ ਤੋਂ ਲਾਭ ਪ੍ਰਾਪਤ ਕੀਤਾ ਹੈ ਤਾਂ ਜੋ ਹੋਰ ਕਿਸਾਨ ਨੂੰ ਵੀ ਉਤਸ਼ਾਹਿਤ ਕੀਤਾ ਜਾ ਸਕੇ।ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਪਹਿਲੀ ਵਾਰ ਪਸ਼ੂ ਪਾਲਣ ਖੇਤਰ ਵਿੱਚ ਔਰਤਾਂ ਦੀ ਭੂਮਿਕਾ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਕੁੱਲ 16 ਵੱਖ-ਵੱਖ ਕਿਸਮਾਂ ਦੇ ਜਾਨਵਰਾਂ ਅਤੇ ਪੋਲਟਰੀ ਦੀ ਗਿਣਤੀ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਹ ਡਾਟਾ ਮੋਬਾਈਲ ਐਪਲੀਕੇਸ਼ਨ ਰਾਹੀਂ ਡਿਜੀਟਲ ਤੌਰ 'ਤੇ ਇਕੱਤਰ ਕੀਤਾ ਜਾ ਰਿਹਾ ਹੈ। 64.78 ਲੱਖ ਤੋਂ ਵੱਧ ਘਰਾਂ ਨੂੰ ਕਵਰ ਕਰਨ ਦੇ ਟੀਚੇ ਦੇ ਮੁਕਾਬਲੇ ਗਿਣਤੀਕਾਰਾਂ ਵੱਲੋਂ ਹੁਣ ਤੱਕ 35.36 ਲੱਖ ਤੋਂ ਵੱਧ ਘਰਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਪਸ਼ੂਧਨ ਗਣਨਾ ਦੌਰਾਨ ਕੁੱਲ 45,51,483 ਘਰਾਂ ਨੂੰ ਕਵਰ ਕੀਤਾ ਗਿਆ ਸੀ।

ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ.ਐਸ. ਬੇਦੀ ਨੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਭਰੋਸਾ ਦਿੱਤਾ ਕਿ ਇਸ ਚੱਲ ਰਹੀ ਪਸ਼ੂਧਨ ਗਣਨਾ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਪਸ਼ੂਆਂ ਦੇ ਇਲਾਜ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਦੇ ਟੀਕਾਕਰਨ ਨਾਲ ਰੋਕਥਾਮ ਉਪਾਵਾਂ ਦੇ ਮਾਮਲੇ ਵਿੱਚ ਬਿਹਤਰ ਕੰਮ ਕਰ ਰਿਹਾ ਹੈ। ਇਸ ਉੱਚ ਪੱਧਰੀ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਸਾਰੇ ਜ਼ਿਲ੍ਹਾ ਮੁਖੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD