Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ 'ਤੇ ਉੱਚ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ

ਜ਼ੀਰੋ ਟੌਲਰੈਂਸ ਨੀਤੀ 'ਤੇ ਜ਼ੋਰ ਦਿੰਦਾ ਹੈ

Amit Shah, Union Home Minister, BJP, Bharatiya Janata Party, Manoj Sinha, Lieutenant Governor J&K, Raj Bhavan, Jammu, Srinagar, Kashmir, Jammu And Kashmir, Jammu & Kashmir, Atal Dulloo

Web Admin

Web Admin

5 Dariya News

ਨਵੀਂ ਦਿੱਲੀ , 05 Feb 2025

Last updated on: Feb 05, 2025, 00:00 IST

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਜੰਮੂ ਤੇ ਕਸ਼ਮੀਰ ਦੀ ਸੁਰੱਖਿਆ ਸਥਿਤੀ ‘ਤੇ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਜੰਮੂ ਅਤੇ ਕਸ਼ਮੀਰ ਦੇ  ਉਪ ਰਾਜਪਾਲ ਸ਼੍ਰੀ ਮਨੋਜ ਸਿਨਹਾ, ਕੇਂਦਰੀ ਗ੍ਰਹਿ ਸਕੱਤਰ, ਇੰਟੇਲੀਜੈਂਸ ਬਿਊਰੋ ਦੇ ਡਾਇਰੈਕਟਰ, ਜੰਮੂ ਤੇ ਕਸ਼ਮੀਰ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਸਮੇਤ ਗ੍ਰਹਿ ਮੰਤਰਾਲੇ ਅਤੇ ਜੰਮੂ ਕਸ਼ਮੀਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। 

ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕੱਲ੍ਹ ਵੀ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ‘ਤੇ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ ਸੀ ਜਿਸ ਵਿੱਚ  ਚੀਫ ਆਫ਼ ਆਰਮੀ ਸਟਾਫ ਜਨਰਲ ਉਪੇਂਦਰ ਦ੍ਵਿਵੇਦੀ, ਅਤੇ ਕੇਂਦਰੀ ਗ੍ਰਹਿ ਸਕੱਤਰ ਸਮੇਤ ਕਈ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ ਸੀ।

ਮੀਟਿੰਗ ਨੂੰ  ਸੰਬੋਧਨ ਕਰਦੇ ਹੋਏ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ, ਜੰਮੂ ਅਤੇ ਕਸ਼ਮੀਰ ਤੋਂ ਅੱਤਵਾਦ ਨੂੰ ਪੂਰੀ ਤਰ੍ਹਾਂ ਸਮਾਪਤ ਕਰਨ ਦੇ ਪ੍ਰਤੀ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਨਿਰੰਤਰ ਅਤੇ ਤਾਲਮੇਲ ਵਾਲੇ ਯਤਨਾਂ ਦੇ ਕਾਰਨ ਜੰਮੂ-ਕਸ਼ਮੀਰ ਵਿੱਚ ਅੱਤਵਾਦ ਦਾ ਈਕੋਸਿਸਟਮ ਬਹੁਤ ਕਮਜ਼ੋਰ ਹੋ ਗਿਆ ਹੈ।

ਗ੍ਰਹਿ ਮੰਤਰੀ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ zero infiltration ਦਾ ਟੀਚਾ ਰੱਖ ਕੇ ਅੱਤਵਾਦ ਦੇ ਵਿਰੁੱਧ ਲੜਾਈ ਨੂੰ ਅੱਗੇ ਵਧਾਉਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਸੁਰੱਖਿਆ ਏਜੰਸੀਆਂ  ਘੁਸਪੈਠ ਅਤੇ ਅੱਤਵਾਦ ‘ਤੇ ruthless ਅਪ੍ਰੋਚ ਦੇ ਨਾਲ ਹੋਰ ਸਖ਼ਤ ਕਾਰਵਾਈ ਕਰਨ। 

ਉਨ੍ਹਾਂ ਨੇ ਕਿਹਾ ਕਿ ਅੱਤਵਾਦੀਆਂ ਦੇ ਵਜੂਦ ਨੂੰ ਜੜ੍ਹ ਤੋਂ ਖ਼ਤਮ ਕਰਨਾ ਸਾਡਾ ਟੀਚਾ ਹੋਣਾ ਚਾਹੀਦਾ ਹੈ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਨਾਰਕੋ ਨੈੱਟਵਰਕ ਨਾਲ ਘੁਸਪੈਠ ਅਤੇ ਅੱਤਵਾਦੀਆਂ ਨੂੰ ਆਪਣੀਆਂ ਗਤੀਵਿਧੀਆਂ ਚਲਾਉਣ ਵਿੱਚ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਾਰਕੋਟਿਕਸ ਦੇ ਵਪਾਰ ਤੋਂ ਪ੍ਰਾਪਤ ਪੈਸਿਆਂ ਨਾਲ ਹੋ ਰਹੀ ਟੈਰਰ ਫੰਡਿੰਗ ਦੇ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਜ਼ਰੂਰਤ ਹੈ।

ਸ਼੍ਰੀ ਅਮਿਤ ਸ਼ਾਹ ਨੇ ਏਜੰਸੀਆਂ ਨੂੰ ਨਵੇਂ ਅਪਰਾਧਿਕ ਕਾਨੂੰਨਾਂ ਦੇ ਮੱਦੇਨਜ਼ਰ ਫੌਰੈਂਸਿਕ ਸਾਇੰਸ ਲੈਬੋਰੇਟਰੀ (FSL) ਦੇ ਅਹੁਦਿਆਂ 'ਤੇ ਨਵੀਆਂ ਨਿਯੁਕਤੀਆਂ ਕਰਨ ਦੇ ਨਿਰਦੇਸ਼ ਦਿੱਤੇ। ਸ਼੍ਰੀ ਅਮਿਤ ਸ਼ਾਹ ਨੇ ਅੱਤਵਾਦ-ਮੁਕਤ ਜੰਮੂ ਅਤੇ ਕਸ਼ਮੀਰ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਲਈ ਅੱਤਵਾਦ ਦੇ ਖਿਲਾਫ਼ ਜ਼ੀਰੋ ਟੌਲਰੈਂਸ ਦੀ ਮੋਦੀ ਸਰਕਾਰ ਦੀ ਨੀਤੀ ‘ਤੇ ਜ਼ੋਰ ਦਿੱਤਾ। 

ਉਨ੍ਹਾਂ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਚੌਕਸ ਰਹਿਣ ਅਤੇ ਜੰਮੂ-ਕਸ਼ਮੀਰ ਵਿੱਚ ਅੱਤਵਾਦ ਨੂੰ ਖਤਮ ਕਰਨ ਲਈ ਤਾਲਮੇਲ ਨਾਲ ਕੰਮ ਕਰਨਾ ਜਾਰੀ ਰੱਖਣ ਦਾ ਨਿਰਦੇਸ਼ ਦਿੱਤਾ। ਗ੍ਰਹਿ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਸੁਰੱਖਿਆ ਦੀ ਦ੍ਰਿਸ਼ਟੀ ਨਾਲ ਸਾਰੇ ਮਾਪਢੰਡਾਂ ਵਿੱਚ ਮਹੱਤਵਪੂਰਨ ਸੁਧਾਰ ਲਈ ਸੁਰੱਖਿਆ ਏਜੰਸੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

 

Tags: Amit Shah , Union Home Minister , BJP , Bharatiya Janata Party , Manoj Sinha , Lieutenant Governor J&K , Raj Bhavan , Jammu , Srinagar , Kashmir , Jammu And Kashmir , Jammu & Kashmir , Atal Dulloo

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD