Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਹੱਦੀ ਅਤੇ ਦਿਹਾਤੀ ਖੇਤਰ ਦੇ ਵਿਦਆਰਥੀਆਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਤੋਹਫਾ

ਸਰਹੱਦੀ ਅਤੇ ਦਿਹਾਤੀ ਖੇਤਰ ਦੇ ਬੱਚਿਆਂ ਲਈ ਸੀਟਾਂ ਵਿਚ 5 ਫੀਸਦੀ ਵਾਧਾ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 05 Feb 2025

Last updated on: Feb 05, 2025, 00:00 IST

ਸਰਹੱਦੀ ਖੇਤਰ ਅਤੇ ਦਿਹਾਤੀ ਖੇਤਰ ਦੇ ਵਿਿਦਆਰਥੀਆਂ ਦਾ ਯੂਨੀਵਰਸਿਟੀ ਵਿਚ ਪੜ੍ਹਨ ਦਾ ਸੁਪਨਾ ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੂਰਾ ਕਰੇਗੀ। ਇਸ ਸਬੰਧੀ ਫੈਸਲਾ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਵਿਚ ਲੈ ਲਿਆ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਇੱਛਾ ਸੀ ਕਿ ਬਾਰਡਰ ਅਤੇ ਦਿਹਾਤੀ ਖੇਤਰ ਦੇ ਬੱਚੇ ਵੀ ਪੜ੍ਹਾਈ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ। 

ਇਸ ਸਬੰਧੀ ਆਪਣੇ ਦ੍ਰਿਸ਼ਟੀਕੋਣ ਬਾਰੇ ਦਸਦਿਆਂ ਉਨ੍ਹਾਂ ਕਿਹਾ ਕਿ ਇਸ ਬਾਰੇ ਇਕ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਨ੍ਹਾਂ ਵੱਲੋਂ ਪੂਰਾ ਪ੍ਰੋਗਰਾਮ ਉਲੀਕ ਲਿਆ ਗਿਆ ਹੈ ਕਿ ਕਿਵੇਂ ਅਸੀਂ ਬਾਰਡਰ ਏਰੀਏ ਦੇ ਬੱਚਿਆਂ ਨੂੰ ਦਾ ਲਾਭ ਪਹੁੰਚਾ ਸਕਦੇ ਹਾਂ। ਉਨਾਂਹ ਦੱਸਿਆ ਕਿ ਇਨ੍ਹਾਂ ਦੋਵਾਂ ਵਰਗਾਂ ਦੇ ਵਿਿਦਆਰਥੀਆਂ ਲਈ ਵੱਖ-ਵੱਖ ਕੋਰਸਾਂ ਵਿਚ 5 ਫੀਸਦ ਸੀਟਾਂ ਦਾ ਵਾਧਾ ਕਰ ਦਿੱਤਾ ਗਿਆ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਹਰ ਇਕ ਕੋਰਸ ਦੇ ਲਈ ਘੱਟੋ ਘੱਟ ਇਕ ਸੀਟ ਦਾ ਜਰੂਰੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਸੁਪਨਾ ਸੀ ਕਿ ਉਹ ਬਾਰਡਰ ਏਰੀਏ ਦੇ ਲੋਕਾਂ ਦੇ ਬੱਚਿਆਂ ਲਈ ਕੁੱਝ ਕਰਨ ਤਾਂ ਜੋ ਉਹ ਜੀਵਨ ਪੱਧਰ ਉਚਾ ਹੋ ਸਕੇ। ਉਨ੍ਹਾਂ ਕਿਹਾ ਕਿ ਮੌਕਿਆਂ ਦੀ ਘਾਟ ਕਾਰਨ ਬਹੁਤ ਸਾਰੇ ਬੱਚੇ ਉਚੇਰੀ ਸਿਿਖਆ ਹਾਸਲ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। 

ਉਹ ਹੁਣ ਉਚੇਰੀ ਸਿਿਖਆ ਪ੍ਰਾਪਤ ਕਰਨ ਦੇ ਲਈ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਹੁਣ ਤਕ ਪ੍ਰਭਾਵੀ ਪ੍ਰਾਪਤੀਆਂ ਕੀਤੀਆਂ ਹਨ ਅਤੇ ਇਸ ਨੂੰ ਹੋਰ ਵਧੇਰੇ ਉਚਾਈਆਂ 'ਤੇ ਲਿਜਾਣ ਲਈ ਸਾਰੇ ਸਿੰਡੀਕੇਟ ਮੈਂਬਰ ਵੱਧ ਤੋਂ ਵੱਧ ਸੁਝਾਅ ਦੇਣ। ਉਨ੍ਹਾਂ ਵੱਲੋਂ ਲਏ ਗਏ ਇਸ ਫੈਸਲੇ ਦੀ ਸਿੰਡੀਕੇਟ ਦੇ ਸਾਰੇ ਮੈਂਬਰਾਂ ਨੇ ਪ੍ਰਸੰਸਾ ਕੀਤੀ ਅਤੇ  ਕਿਹਾ ਕਿ ਬਾਰਡਰ ਖੇਤਰ ਅਤੇ ਦਿਹਾਤੀ ਵਰਗ ਦੇ ਬੱਚਿਆਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਲਿਆ ਗਿਆ ਵੱਡਾ ਫੈਸਲਾ ਹੈ।

ਇਸ ਤੋਂ ਪਹਿਲਾਂ ਦੀ ਸਿੰਡੀਕੇਟ ਦੀ ਆਰੰਭਤਾ ਮੌਕੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਸਭ ਨੂੰ ਜੀ ਆਇਆਂ ਆਖਿਆ ਅਤੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਨਵ ਨਿਯੁਕਤੀ 'ਤੇ ਉਨ੍ਹਾਂ ਵੱਲੋਂ ਅਤੇ ਹਾਜਰ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਕਿਹਾ ਗਿਆ ਕਿ ਉਹ ਉਨ੍ਹਾਂ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਉਨਤੀ ਲਈ ਦੂਰ-ਅੰਦੇਸ਼ੀ ਵਾਲੇ ਦ੍ਰਿਸ਼ਟੀਕੋਣ ਨੂੰ ਅੱਗੇ ਲੈ ਕੇ ਜਾਣ ਲਈ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਇਸ ਮੌਕੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਪਲਵਿੰਦਰ ਸਿੰਘ, ਸਿੰਡੀਕੇਟ ਮੈਂਬਰਾਂ, ਅਧਿਕਾਰੀ ਅਤੇ ਸਟਾਫ ਮੈਂਬਰ ਹਾਜ਼ਰ ਸਨ।  

ਇਸ ਤੋਂ ਪਹਿਲਾਂ ਪ੍ਰੋ. ਕਰਮਜੀਤ ਸਿੰਘ ਨੇ ਆਪਣਾ ਵਿਜ਼ਨ ਪੇਸ਼ ਕਰਦਿਆਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਯੂਨੀਵਰਸਿਟੀ ਅਤੇ ਕਾਲਜਾਂ ਵਿਚ ਪੜ੍ਹਨ ਵਾਲੇ ਬੱਚਿਆਂ ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ ਨਾਲ ਕਿੱਤਾ ਮੁਖੀ ਕੋਰਸ ਵੀ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਵਿੱਤੀ ਤੌਰ 'ਤੇ ਮਜਬੂਤ ਰਹਿਣ। ਉਨਾਂ੍ਹ ਇਸ ਸਬੰਧੀ ਵੱਖ ਵੱਖ ਰੁਜ਼ਗਾਰਮੁਖੀ ਕੋਰਸਾਂ ਦਾ ਜ਼ਿਕਰ ਵੀ ਕੀਤਾ। 

ਉਨ੍ਹਾਂ ਕਿਹਾ ਕਿ ਭਵਿੱਖ ਵਿਚ ਅਜਿਹੇ ਕੋਰਸਾਂ ਨੂੰ ਤਰਜੀਹ ਦਿੱਤੀ ਜਾਵੇਗੀ ਜਿਸ ਨੂੰ ਕਰਨ ਤੋਂ ਬਾਅਦ ਵਿਿਦਆਰਥੀ ਨੌਕਰੀ ਪ੍ਰਾਪਤ ਕਰਨ ਦੇ ਨਾਲ ਨਾਲ ਨੌਕਰੀਆਂ ਦੇਣ ਦੇ ਸਮਰੱਥ ਹੋਣ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਲੜਕੀਆਂ ਨੰੁ ਵੀ ਆਰਥਿਕ ਤੌਰ 'ਤੇ ਪੈਰਾਂ ਸਿਰ ਕਰਨ ਦੇ ਲਈ ਕੁੱਝ ਕੋਰਸ ਸ਼ੁਰੂ ਕੀਤੇ ਜਾਣਗੇ ਜਿਸ ਦੇ ਨਾਲ ਉਹ ਆਪਣੇ ਆਪ ਵੀ ਵਿੱਤੀ ਤੌਰ 'ਤੇ ਸੰਪੰਨ ਹੋ ਜਾਣ ਅਤੇ ਹੋਰਨਾਂ ਲੜਕੀਆਂ ਲਈ ਵੀ ਰੋਜ਼ਗਾਰ ਦੇ ਰਾਹ ਖੋਲ਼੍ਹਣ ਦੇ ਯੋਣ ਬਣਨ। 

ਸਿੰਡੀਕੇਟ ਵੱਲੋਂ ਹੋਰਨਾਂ ਫੈਸਲਿਆਂ ਤੋਂ ਇਲਾਵਾ ਅਧਿਆਪਨ ਅਤੇ ਗੈਰ-ਅਧਿਆਪਨ ਪਦਉਨਤੀਆਂ ਦੀ ਪ੍ਰਵਾਨਗੀ ਅਤੇ ਵੱਖ ਵੱਖ ਪੀ.ਐਚ.ਡੀ. ਦੀਆਂ 57 ਡਿਗਰੀਆਂ ਨੂੰ ਵੀ ਪ੍ਰਵਾਨ ਦਿੱਤੀ ਗਈ।

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD