Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟੀਸੀਐਸ ਲੀਡਰਸ਼ਿਪ ਕਨੈਕਟ ਪ੍ਰੋਗਰਾਮ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 800 ਵਿਦਆਰਥੀਆਂ ਨੇ ਲਿਆ ਹਿੱਸਾ

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਅਤੇ ਟੀਸੀਐਸ ਤੋਂ ਉਪ ਪ੍ਰਧਾਨ ਤੇ ਮੁਖੀ ਵਿਚਕਾਰ ਇੰਟਰਨਸ਼ਿਪ ਅਤੇ ਹੁਨਰ ਵਿਕਾਸ ਦੇ ਮੌਕੇ ਵਧਾਉਣ ਲਈ ਅਹਿਮ ਮੀਟਿੰਗ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 05 Feb 2025

Last updated on: Feb 05, 2025, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ, ਪਲੇਸਮੈਂਟ ਅਤੇ ਕਰੀਅਰ ਐਨਹਾਂਸਮੈਂਟ ਡਾਇਰੈਕਟੋਰੇਟ ਵੱਲੋਂੌ ਯੂਨੀਵਰਸਿਟੀ ਵਿਖੇ "ਟੀਸੀਐਸ ਲੀਡਰਸ਼ਿਪ ਕਨੈਕਟ" ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਦਾ ਸੰਚਾਲਨ ਸ਼੍ਰੀ ਵਰੁਣ ਕਪੂਰ, ਉਪ ਪ੍ਰਧਾਨ ਅਤੇ ਮੁਖੀ,  ਊਰਜਾ, ਸਰੋਤ ਅਤੇ ਉਪਯੋਗਤਾਵਾਂ ਯੂਕੇ ਅਤੇ ਯੂਰਪ, ਟੀਸੀਐਸ ਨੇ ਕੀਤਾ। ਸੈਸ਼ਨ ਤੋਂ ਪਹਿਲਾਂ, ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਅਤੇ ਸ਼੍ਰੀ ਵਰੁਣ ਕਪੂਰ ਵਿਚਕਾਰ ਵਿਿਦਆਰਥੀਆਂ ਲਈ ਇੰਟਰਨਸ਼ਿਪ ਅਤੇ ਹੁਨਰ ਵਿਕਾਸ ਦੇ ਮੌਕੇ ਵਧਾਉਣ ਲਈ ਸਹਿਯੋਗ ਵਾਸਤੇ ਇੱਕ ਮਹੱਤਵਪੂਰਨ ਮੀਟਿੰਗ ਹੋਈ। 

ਇਸ ਮੀਟਿੰਗ ਵਿਚ ਡਾ. ਪਲਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ, ਡਾ. ਕਰਨਜੀਤ ਸਿੰਘ ਕਾਹਲੋਂ, ਯੂਨੀਵਰਸਿਟੀ ਦੇ ਰਜਿਸਟਰਾਰ, ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਿਦਆਰਥੀ ਭਲਾਈ ਅਤੇ ਪ੍ਰੋ. ਮਨਿੰਦਰ ਲਾਲ ਸਿੰਘ, ਡਾਇਰੈਕਟਰ ਆਫ਼ ਰਿਸਰਚ ਚਰਚਾ ਲਈ ਮੌਜੂਦ ਸਨ। ਮੁੱਖ ਕੈਂਪਸ ਅਤੇ ਖੇਤਰੀ ਕੈਂਪਸਾਂ ਦੇ ਕੰਪਿਊਟਰ ਸਾਇੰਸ, ਕੰਪਿਊਟਰ ਇੰਜੀਨੀਅਰਿੰਗ, ਇਲੈਕਟ੍ਰਾਨਿਕਸ ਤਕਨਾਲੋਜੀ, ਮਕੈਨੀਕਲ ਇੰਜੀਨੀਅਰਿੰਗ ਅਤੇ ਸਿਵਲ ਇੰਜੀਨੀਅਰਿੰਗ ਵਿਭਾਗਾਂ ਦੇ 800 ਤੋਂ ਵੱਧ ਵਿਿਦਆਰਥੀਆਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ। ਸ਼੍ਰੀ ਵਿਕਾਸ ਗੁਪਤਾ - ਖੇਤਰੀ ਮੁਖੀ - ਪ੍ਰਤਿਭਾ ਪ੍ਰਾਪਤੀ, ਉੱਤਰੀ ਭਾਰਤ, ਟੀਸੀਐਸ ਅਤੇ ਸ਼੍ਰੀ ਰਜਿਤ ਸਿੱਕਾ, ਖੇਤਰੀ ਮੁਖੀ - ਅਕਾਦਮਿਕ ਅਲਾਇੰਸ, ਉੱਤਰੀ ਭਾਰਤ, ਟੀਸੀਐਸ ਸ਼੍ਰੀ ਵਰੁਣ ਕਪੂਰ ਦੇ ਨਾਲ ਸਨ।

ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਹੋਏ ਇਸ ਸੈਸ਼ਨ ਦੌਰਾਨ ਸ਼੍ਰੀ ਵਰੁਣ ਕਪੂਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਮਸ਼ੀਨ ਲਰਨਿੰਗ (ਐਮਐਲ), ਅਤੇ ਡੇਟਾ ਐਨਾਲਿਿਟਕਸ ਵਰਗੇ ਮਹੱਤਵਪੂਰਨ ਵਿਿਸ਼ਆਂ ਜੋ ਤਕਨਾਲੋਜੀ ਅਤੇ ਕਾਰੋਬਾਰ ਦੇ ਭਵਿੱਖ ਨੂੰ ਮੁੜ ਆਕਾਰ ਦੇ ਰਹੇ ਹਨ - ਵਿੱਚ ਡੂੰਘਾਈ ਨਾਲ ਆਪਣੇ ਵਿਚਾਰ ਰੱਖੇ। ਉਨ੍ਹਾਂ ਦੱਸਿਆ ਕਿ ਕਿਵੇਂ ਏਆਈ ਅਤੇ ਐਮਐਲ ਵੱਖ-ਵੱਖ ਉਦਯੋਗਾਂ ਵਿੱਚ ਨਵੀਨਤਾ ਅੱਗੇ ਦੀ ਅੱਗੇ ਜਾ ਰਹੀ ਹੈ ਅਤੇ ਕਰੀਅਰ ਦੇ ਮੌਕੇ ਵਧਾਉਣ ਲਈ ਇਹਨਾਂ ਅਤਿ-ਆਧੁਨਿਕ ਤਕਨਾਲੋਜੀਆਂ ਨੂੰ ਅਪਣਾਉਣਾ ਅਤਿਅੰਤ ਜਰੂਰੀ ਹੈ।

ਤਕਨੀਕੀ ਤਰੱਕੀਆਂ ਬਾਰੇ ਚਰਚਾ ਕਰਨ ਤੋਂ ਇਲਾਵਾ, ਸ਼੍ਰੀ ਵਰੁਣ ਕਪੂਰ ਨੇ ਤਕਨੀਕੀ ਉਦਯੋਗ ਵਿੱਚ ਇਮਾਨਦਾਰੀ, ਮਨੁੱਖੀ ਕਦਰਾਂ-ਕੀਮਤਾਂ ਅਤੇ ਨੈਤਿਕ ਵਿਚਾਰਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਸ਼੍ਰੀ ਕਪੂਰ ਨੇ ਵਿਿਦਆਰਥੀਆਂ ਨੂੰ ਆਪਣੇ ਅਕਾਦਮਿਕ ਪਾਠਕ੍ਰਮ ਤੋਂ ਪਰੇ ਸੋਚਣ ਅਤੇ ਜੀਵਨ ਭਰ ਸਿੱਖਣ ਵਾਲੇ ਬਣਨ ਲਈ ਵੀ ਉਤਸ਼ਾਹਿਤ ਕੀਤਾ ਜੋ ਨੈਤਿਕ ਮਿਆਰਾਂ ਨੂੰ ਕਾਇਮ ਰੱਖਦੇ ਹੋਏ ਤਕਨਾਲੋਜੀ ਦੀ ਦੁਨੀਆ ਵਿੱਚ ਅਰਥਪੂਰਨ ਯੋਗਦਾਨ ਪਾ ਸਕਦੇ ਹਨ।

ਇਸ ਤੋਂ ਪਹਿਲਾਂ ਡਾ. ਅਮਿਤ ਚੋਪੜਾ, ਡਾਇਰੈਕਟਰ, ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਨੇ ਸਾਰੇ ਮਹਿਮਾਨਾਂ ਅਤੇ ਵਿਿਦਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਡਾ. ਕੁਲਦੀਪ ਸਿੰਘ ਬਰਾੜ, ਪਲੇਸਮੈਂਟ-ਇਨ-ਚਾਰਜ, ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਨੇ ਟੀਸੀਐਸ ਦੇ ਵਫ਼ਦ ਨਾਲ ਜਾਣ-ਪਛਾਣ ਕਰਵਾਈ। 

ਇੰਜੀਨੀਅਰ ਗੁਰਪ੍ਰੀਤ ਸਿੰਘ, ਪਲੇਸਮੈਂਟ-ਇਨ-ਚਾਰਜ, ਕੰਪਿਊਟਰ ਇੰਜੀਨੀਅਰ ਅਤੇ ਤਕਨਾਲੋਜੀ ਵਿਭਾਗ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD