Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਮਿਥੇ ਸਮੇਂ 'ਚ ਪੂਰਾ ਕੀਤਾ ਜਾਵੇ : ਡਾ. ਪ੍ਰੀਤੀ ਯਾਦਵ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 06 Feb 2025

Last updated on: Feb 06, 2025, 00:00 IST

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਖ ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਦੇ ਕੰਮਾਂ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਲੰਬਿਤ ਕੰਮਾਂ ਨੂੰ ਵੀ ਮਿਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। 

ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਬੀ.ਡੀ.ਪੀ.ਓਜ਼ ਤੇ ਵੱਖ ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਯੋਗ ਵਿਅਕਤੀਆਂ ਤੱਕ ਪਹੁੰਚੇ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜਾਬ ਨਿਰਮਾਣ ਪ੍ਰੋਗਰਾਮ, ਐਮ.ਪੀ. ਲੈਡ ਸਕੀਮ, ਸਮਾਰਟ ਵਿਲੇਜ਼ ਕੰਪੇਨ, ਅਨ-ਟਾਈਡ ਫੰਡ, ਪੇਂਡੂ ਖੇਡ ਸਟੇਡੀਅਮ, ਜਨ ਸੁਵਿਧਾ ਕੈਂਪ, ਅੰਮ੍ਰਿਤ ਸਰੋਵਰ ਸਮੇਤ ਪਿੰਡਾਂ 'ਚ ਚੱਲ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ 'ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ, ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। 

ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD