Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਰਦੇਵ ਸਿੰਘ ਦੇਵ ਮਾਨ ਨੇ ਦਿਹਾਤੀ ਖੇਤਰਾਂ ਚ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਕਿਹਾ, ਦਿਹਾਤੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 06 Feb 2025

Last updated on: Feb 06, 2025, 00:00 IST

ਨਾਭਾ ਦੇ ਵਿਧਾਇਕ ਸ੍ਰ: ਗੁਰਦੇਵ ਸਿੰਘ ਦੇਵ ਮਾਨ ਨੇ  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਸ-2) ਅਧੀਨ ਵੱਖ-ਵੱਖ ਸਕੀਮਾਂ  ਦੀ ਪ੍ਰਵਾਨਗੀ ਸਬੰਧੀ ਜ਼ਿਲ੍ਹਾ ਵਾਟਰ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਕੀਤੀ। ਉਹਨਾਂ  ਇਸ ਦੌਰਾਨ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਰਿਪੋਰਟ ਪਿੰਡ ਵਾਈਜ਼ ਤਿਆਰ ਕਰਨ ਦੀ ਹਦਾਇਤ ਕੀਤੀ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਹਰ ਘਰ ਪੀਣ ਵਾਲਾ ਸਾਫ-ਸੁਥਰਾ ਪਾਣੀ ਉਪਲਬਧ ਕਰਵਾਉਣ ਅਤੇ ਹਰ ਘਰ ਵਿੱਚ ਪਖਾਨੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਕਾਸ ਪ੍ਰੋਜੈਕਟ ਤੁਰੰਤ ਮੁਕੰਮਲ ਕੀਤੇ ਜਾਣ। ਉਹਨਾ ਪਿੰਡਾਂ ਵਿੱਚ ਗ੍ਰਾਮੀਣ ਮਿਸ਼ਨ (ਫੇਸ-2) ਤਹਿਤ ਕੰਮਿਊਨਿਟੀ ਸੈਨੇਟਰੀ ਕੰਪਲੈਕਸ, ਪਖਾਨਿਆਂ ਦੀ ਉਸਾਰੀ, ਠੋਸ ਤੇ ਤਰਲ ਕੂੜਾ ਪ੍ਰਬੰਧਨ, ਗੋਬਰ ਧਨ ਤੇ ਬਾਇਓ ਗੈਸ ਅਤੇ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਲਗਵਾਉਣ ਸਬੰਧੀ ਸਮੀਖਿਆ ਕੀਤੀ। 

ਉਹਨਾਂ ਹਦਾਇਤ ਕੀਤੀ ਕਿ ਹਰੇਕ ਅਧਿਕਾਰੀ ਕੰਮ ਵਿੱਚ ਤੇਜੀ ਦਿਖਾਵੇ ਅਤੇ ਕਿਸੇ ਵੀ ਕੰਮ ਵਿੱਚ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਹਨਾਂ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਨੂੰ ਹਦਾਇਤ ਕੀਤੀ ਕਿ ਸੌਂਪੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ ਅਤੇ ਪਿੰਡਾਂ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਚੱਲ ਰਹੇ ਪ੍ਰੋਜੈਕਟਾਂ ਨੂੰ ਰੋਜ਼ਾਨਾਂ ਅਧਾਰ ‘ਤੇ ਮੋਨੀਟਰ ਕੀਤਾ ਜਾਵੇ ਅਤੇ ਉਹਨਾਂ ਨੂੰ ਮਿੱਥੇ ਸਮੇਂ ਅੰਦਰ-ਅੰਦਰ ਮੁਕੰਮਲ ਕਰਵਾਇਆ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ , ਜ਼ਿਲ੍ਹਾ ਸੈਨੀਟੇਸ਼ਨ ਅਫਸਰ ਰਸ਼ਪਿੰਦਰ ਸਿੰਘ , ਕਾਰਜਕਾਰੀ ਇੰਜੀਨੀਅਰ ਵਿਪਿਨ ਸਿੰਗਲਾ , ਕਾਰਜਕਾਰੀ ਇੰਜੀਨੀਅਰ ਜਸਵਿੰਦਰ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD