Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀਸੀ ਆਸ਼ਿਕਾ ਜੈਨ ਨੇ ਲਾਲੜੂ ਵਿੱਚ ਗੈਰ-ਕਾਨੂੰਨੀ ਕਬਜ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ

ਬਿਨਾਂ ਕਿਸੇ ਦੇਰੀ ਤੋਂ ਕਾਨੂੰਨ ਅਨੁਸਾਰ ਕਬਜ਼ੇ ਹਟਾਉਣ ਦੇ ਹੁਕਮ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 06 Feb 2025

Last updated on: Feb 06, 2025, 00:00 IST

ਲਾਲੜੂ ਨਗਰ ਕੌਂਸਲ ਖੇਤਰ ਵਿੱਚ ਨਗਰ ਕੌਂਸਲ ਦੀ ਜ਼ਮੀਨ ’ਤੇ ਹੋਏ ਨਾਜਾਇਜ਼ ਕਬਜ਼ਿਆਂ ਅਤੇ ਬਿਲਡਿੰਗ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਕੀਤੀਆਂ ਉਸਾਰੀਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਗਰ ਕੌਂਸਲ ਨੂੰ ਬਿਨਾਂ ਕਿਸੇ ਦੇਰੀ ਤੋਂ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਕਾਰਜ ਸਾਧਕ ਅਫ਼ਸਰ ਗੁਰਬਖਸ਼ੀਸ਼ ਸਿੰਘ ਅਤੇ ਸਹਾਇਕ ਮਿਉਂਸਪਲ ਇੰਜਨੀਅਰ ਹਰਦੀਪ ਸਿੰਘ ਨਾਲ ਨਜਾਇਜ਼ ਕਬਜ਼ਿਆਂ ਦੇ ਮੁੱਦੇ ਦਾ ਜਾਇਜ਼ਾ ਲੈਂਦਿਆਂ, ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸ਼ਹਿਰੀ ਲੋਕਲ ਬਾਡੀਜ਼ ਬਿਲਡਿੰਗ ਬਾਈ-ਲਾਜ਼ ਬਾਈਪਾਸ ਕਰਕੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਅਤੇ ਉਸਾਰੀਆਂ ਨੂੰ ਗੰਭੀਰਤਾ ਨਾਲ ਲੈਣ, ਨਹੀਂ ਤਾਂ, ਕਬਜ਼ਿਆਂ/ਗੈਰ-ਕਾਨੂੰਨੀ ਉਸਾਰੀ ਵੱਲ ਅੱਖਾਂ ਬੰਦ ਕਰਕੇ ਰੱਖਣ ਲਈ ਡਿਊਟੀ ਵਿੱਚ ਢਿੱਲ ਲਈ ਐੱਮ ਸੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਬਜ਼ਿਆਂ ਅਤੇ ਨਜਾਇਜ਼ ਉਸਾਰੀਆਂ ਕਾਰਨ ਭਵਿੱਖ ਵਿੱਚ ਆਮ ਲੋਕਾਂ ਲਈ ਗੰਭੀਰ ਸਮੱਸਿਆ ਪੈਦਾ ਹੋ ਸਕਦੀ ਹੈ ਅਤੇ ਸਰਕਾਰੀ ਜ਼ਮੀਨਾਂ 'ਤੇ ਨਜਾਇਜ਼ ਕਬਜ਼ਿਆਂ ਜਾਂ ਨਕਸ਼ਿਆਂ ਲਈ ਨੋਟੀਫਾਈਡ ਫੀਸ ਅਦਾ ਨਾ ਕਰਨ ਨਾਲ ਰਾਜ ਦੇ ਮਾਲੀਏ ਨੂੰ ਵੀ ਨੁਕਸਾਨ ਪਹੁੰਚਦਾ ਹੈ।

ਉਨ੍ਹਾਂ ਨਗਰ ਕੌਂਸਲ ਨੂੰ ਪੁਲੀਸ ਦੀ ਮਦਦ ਲੈਣ ਦੇ ਨਾਲ-ਨਾਲ ਉਪ ਮੰਡਲ ਮੈਜਿਸਟਰੇਟ ਤੋਂ ਜ਼ਿਲ੍ਹਾ ਮੈਜਿਸਟਰੇਟ ਨਿਯੁਕਤ ਕਰਵਾ ਕੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲਾਲੜੂ ਵਿੱਚ ਛੱਪੜ ਦੀ ਜ਼ਮੀਨ ਖਾਲੀ ਕਰਵਾ ਕੇ ਪਾਰਕ ਜਾਂ ਖੇਡ ਮੈਦਾਨ ਵਿੱਚ ਤਬਦੀਲ ਕਰਨ ਲਈ ਉਤਸ਼ਾਹਿਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਕੀ ਨਗਰ ਕੌਂਸਲਾਂ ਨੂੰ ਵੀ ਆਪਣੇ ਇਲਾਕਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਧਿਆਨ ਦੇਣਾ ਚਾਹੀਦਾ ਹੈ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD