Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਨਮੋਲ ਗਗਨ ਮਾਨ ਨੇ ਅਧਿਕਾਰੀਆਂ ਨੂੰ ਖਰੜ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ

ਵਿਕਾਸ ਕਾਰਜਾਂ ਸਬੰਧੀ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐੱਸ.ਏ.ਐੱਸ.ਨਗਰ , 06 Feb 2025

Last updated on: Feb 06, 2025, 00:00 IST

ਹਲਕਾ ਖਰੜ ਦੀਆਂ ਮੁਸ਼ਕਲਾਂ ਦੇ ਹੱਲ ਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਵਲੋਂ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖੋ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਹਲਕਾ ਵਿਧਾਇਕ ਵੱਲੋਂ ਖਰੜ, ਕੁਰਾਲੀ ਅਤੇ ਨਯਾ ਗਾਓਂ ਨਗਰ ਕੌਂਸਲਾਂ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਹਲਕਾ ਖਰੜ ਦੀਆਂ ਲਿੰਕ ਸੜਕਾਂ ਬਣਾਉਣ ਦਾ ਕੰਮ ਜਿਵੇਂ ਕਿ ਕੁਰਾਲੀ ਤੋਂ  ਕਾਲੇਵਾਲ, ਸਿਉਂਕ ਤੋਂ ਪੱੜਛ ਅਤੇ ਚਟੋਲੀ ਤੋਂ ਖਿਜਰਾਬਾਦ ਤੱਕ ਨਿਰਮਾਣ ਦਾ ਕੰਮ ਪਹਿਲ ਦੇ ਆਧਾਰ ਤੇ ਕਰਨ ਅਤੇ ਹਲਕੇ ਦੀਆਂ ਬਾਕੀ ਸੜਕਾਂ ਦੀ ਜਲਦ ਰਿਪੇਅਰ ਕਰਨ ਅਤੇ ਬਰਸਾਤੀ ਨਾਲਿਆਂ/ਨਦੀਆਂ ਦੇ ਪੁੱਲਾਂ ਦਾ ਕੰਮ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।

ਉਹਨਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਰੀਆਂ ਸਕੀਮਾਂ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਲੋਕਾਂ ਉੱਤੇ ਅਤੇ ਸੂਬੇ ਦੇ ਵਿਕਾਸ ਲਈ ਖ਼ਰਚ ਕੀਤਾ ਜਾਵੇ। ਹਲਕਾ ਵਿਧਾਇਕ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰਨ ਸਮਰਪਣ ਭਾਵਨਾ ਅਤੇ ਇਕ ਮਿਸ਼ਨ ਵਾਂਗ ਕੰਮ ਕਰਨ ਤਾਂ ਜੋ ਲੋਕਾਂ ਨੂੰ ਬਣਦੀ ਸਹੂਲਤ ਮਿਲ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਹਲਕਾ ਵਿਧਾਇਕ ਨੂੰ ਭਰੋਸਾ ਦਿੱਤਾ ਕਿ ਉਹਨਾਂ ਵਲੋਂ ਜਾਰੀ ਨਿਰਦੇਸ਼ਾਂ ਨੂੰ ਲਾਗੂ ਕੀਤਾ ਜਾਵੇਗਾ ਅਤੇ ਖਰੜ ਹਲਕੇ ਦੀਆਂ ਸਾਰੀਆਂ ਸੜਕਾਂ  ਦੇ ਨਿਰਮਾਣ ਦਾ ਕੰਮ ਜਲਦ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਸਮੇਤ ਵੱਖੋ ਵੱਖੋ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD