Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਸੰਤ ਰਾਗ ਦਰਬਾਰ ਦਾ ਆਯੋਜਨ

ਨਵੀਂ ਰੁੱਤ ਅਤੇ ਪੁਰਾਤਨ ਰਾਗ ਪ੍ਰੰਪਰਾ ਨੂੰ ਸਮਰਪਿਤ

Guru Nanak Dev University Amritsar, Guru Nanak Dev University, Prof. Karamjeet Singh, GNDU, Amritsar, Basant Raag Darbar, Gurbani Raag Parmpra

Web Admin

Web Admin

5 Dariya News

ਅੰਮ੍ਰਿਤਸਰ , 06 Feb 2025

Last updated on: Feb 06, 2025, 00:00 IST

ਨਵੀਂ ਰੁੱਤ ਦੀ ਆਮਦ ਤੇ ਪੁਰਾਤਨ ਰਾਗ ਪ੍ਰੰਪਰਾ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਬਸੰਤ ਰਾਗ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਯੂਨੀਵਰਸਿਟੀ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਿਦਆਰਥੀਆਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰੀ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ ਕਰਮਜੀਤ ਸਿੰਘ ਅਤੇ ਪ੍ਰੋ ਅਮਰਜੀਤ ਸਿੰਘ ਮੁਖੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਉਪ ਕੁਲਪਤੀ ਪ੍ਰੋ ਕਰਮਜੀਤ ਸਿੰਘ ਨੇ ਸੰਗਤ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਰਾਗ ਦਰਬਾਰ ਵਿੱਚ ਹਾਜ਼ਰ ਸੰਗਤਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ ਕਿ ਨਵੀਂ ਪੀੜ੍ਹੀ ਪੁਰਾਤਨ ਰਾਗਾਂ ਨਾਲ ਜੁੜੀ ਹੋਈ ਹੈ।

ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਿਿਦਆਰਥੀ ਅਮਨਦੀਪ ਸਿੰਘ ਝੁਨੀਰ, ਹਰਸਲੀਨ ਕੌਰ, ਬਵਨੀਤ ਕੌਰ, ਅਤੇ ਹਸਨਦੀਪ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਗੁਰਦੁਆਰਾ ਸਾਹਿਬ ਸੰਗਤ ਵੱਲੋਂ ਨਵੀਂ ਰੁੱਤ ਨੂੰ ਸਮਰਪਿਤ ਹਰ ਸਾਲ ਬਸੰਤ ਰਾਗ ਦਰਬਾਰ ਦਾ ਆਯੋਜਨ ਕੀਤਾ ਜਾਂਦਾ ਹੈ। 

ਇਸ ਸਾਲ ਰਾਗ ਦਰਬਾਰ ਵਿੱਚ ਪਹਿਲੇ ਦਿਨ ਭਾਈ ਹਸਨਦੀਪ ਸਿੰਘ ਖੋਜਾਰਥੀ ਸੰਗੀਤ ਵਿਭਾਗ ਅਤੇ ਭਾਈ ਸੁਖਵਿੰਦਰ ਸਿੰਘ ਰਬਾਬੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਦੂਜੇ ਦਿਨ ਭਾਈ ਇਕਬਾਲ ਸਿੰਘ ਵਿਜੇਤਾ ਗਾਵਹੁ ਸੱਚੀ ਬਾਣੀ ਅਤੇ ਡਾ. ਗੁਰਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਆਖਰੀ ਦਿਨ ਭਾਈ ਈਸ਼ਵਰ ਸਿੰਘ ਲੁਧਿਆਣੇ ਵਾਲੇ ਅਤੇ ਡਾ. ਜਤਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਪ੍ਰੋਫੈਸਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਨੇ ਬਸੰਤ ਰਾਗ ਵਿੱਚ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

ਵਰਣਨਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤੀ ਪ੍ਰਬੰਧ ਚੱਲਦਾ ਹੈ ਅਤੇ ਸਮੁੱਚੀਆਂ ਸੇਵਾਵਾਂ ਯੂਨੀਵਰਸਿਟੀ ਵਿਿਦਆਰਥੀਆਂ ਦੀ ਸਮੂਹ ਸੰਗਤ ਵੱਲੋਂ ਨਿਭਾਈਆਂ ਜਾਂਦੀਆਂ ਹਨ। ਇਸ ਮੌਕੇ ਤੇ ਸ਼ਾਹਬਾਜ਼ ਸਿੰਘ, ਕੁਲਵੰਤ ਸਿੰਘ, ਅਕਾਸਬੀਰ ਸਿੰਘ, ਡਾ ਅਮਨਦੀਪ ਸਿੰਘ, ਡਾ ਮੋਹੱਬਤ ਸਿੰਘ, ਡਾ ਗੁਰਸਿਮਰਨ ਸਿੰਘ ਅਤੇ ਨਰਿੰਦਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ ਅਤੇ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

 

Tags: Guru Nanak Dev University Amritsar , Guru Nanak Dev University , Prof. Karamjeet Singh , GNDU , Amritsar , Basant Raag Darbar , Gurbani Raag Parmpra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD