Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੀਵਰਮੈਨਾਂ ਦੀਆਂ ਮੰਗਾਂ ਦਾ ਜਲਦ ਹੋਵੇਗਾ ਹੱਲ : ਡਾ. ਰਵਜੋਤ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮ ਅਧਿਕਾਰੀਆਂ ਸਮੇਤ ਸਫ਼ਾਈ ਕਰਮਚਾਰੀ ਯੂਨੀਅਨ ਨਾਲ ਕੀਤੀ ਮੀਟਿੰਗ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bram Shanker Jimpa

Web Admin

Web Admin

5 Dariya News

ਹੁਸ਼ਿਆਰਪੁਰ , 06 Feb 2025

Last updated on: Feb 06, 2025, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਨਗਰ ਨਿਗਮ ਹੁਸ਼ਿਆਰਪੁਰ ਦੇ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਤੀਨਿੱਧੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੀਟਿੰਗ ਦਾ ਮੰਤਵ ਸਫ਼ਾਈ ਕਰਮਚਾਰੀਆਂ ਵਿਸ਼ੇਸ਼ ਕਰਕੇ ਸੀਵਰਮੈਨਾਂ ਨੂੰ ਪੱਕਾ ਕਰਨ ਦੇ ਵਿਸ਼ੇ ’ਤੇ ਵਿਚਾਰ ਵਟਾਂਦਰਾ ਕਰਨਾ ਅਤੇ ਉਨ੍ਹਾਂ ਦੇ ਹੱਲ ਦੀ ਦਿਸ਼ਾ ਵਿਚ ਠੋਸ ਕਦਮ ਉਠਾਉਣਾ ਸੀ।

ਡਾ. ਰਵਜੋਤ ਸਿੰਘ ਨੇ ਯੂਨੀਅਨ ਦੇ ਪ੍ਰਤੀਨਿੱਧੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸੀਵਰਮੈਨਾਂ ਨੂੰ ਪੱਕਾ ਕਰਨ ਦੇ ਮੁੱਦੇ ’ਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਇਕ ਪ੍ਰਸਤਾਵ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜਿਆ ਗਿਆ ਹੈ ਜਿਸ ਵਿਚ ਨਿਗਮ ਨੇ ਸੀਵਰਮੈਨਾਂ ਦੀ ਸੇਲਰੀ ਦਾ ਖਰਚਾ ਉਠਾਉਣ ਦੀ ਜ਼ਿੰਮੇਵਾਰੀ ਲਈ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਲਈ ਇਕ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦਾ ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡਾ ਨੈਤਿਕ ਅਤੇ ਸਮਾਜਿਕ ਕਰਤੱਵ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਤਾਂ ਜੋ ਕਰਮਚਾਰੀਆਂ ਨੂੰ ਜਲਦ ਤੋਂ ਜਲਦ ਰਾਹਤ ਮਿਲ ਸਕੇ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾ ਨੂੰ ਪੂਰਾ ਵਿਸ਼ਵਾਸ ਹੈ ਕਿ ਸੀਵਰਮੈਨਾਂ ਦੀਆਂ ਮੰਗਾਂ ਦਾ ਹੱਲ ਜਲਦ ਨਿਕਲੇਗਾ। ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਸਥਾਨਕ ਸਰਕਾਰਾਂ ਮੰਤਰੀ ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਨੂੰ ਜ਼ਰੂਰੀ ਫੰਡ ਉਪਲੱਬਧ ਕਰਵਾਉਣਗੇ।

ਮੀਟਿੰਗ ਵਿਚ ਮੇਅਰ ਸੁਰਿੰਦਰ ਕੁਮਾਰ, ਕਮਿਸ਼ਨਰ ਡਾ. ਅਮਨਦੀਪ ਕੌਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਐਸ.ਡੀ.ਐਮ. ਸੰਜੀਵ ਸ਼ਰਮਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਪਾਬਲਾ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਯੂਨੀਅਨ ਦੇ ਪ੍ਰਤੀਨਿੱਧੀ ਮੌਜੂਦ ਸਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bram Shanker Jimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD