Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਾਕਸੀ ਸਾਹਨੀ ਨੇ ਜਲ ਸਪਲਾਈ ਸਕੀਮਾਂ ਦੇ ਕਰੀਬ 35 ਕਰੋੜ ਰੁਪਏ ਦੇ ਕੰਮਾਂ ਨੂੰ ਦਿੱਤੀ ਪ੍ਰਵਾਨਗੀ

ਬੀ:ਡੀ:ਪੀ:ਓਜ਼ ਨੂੰ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਵਿੱਚ ਤੇਜੀ ਲਿਆਉਣ ਦਿੱਤੇ ਨਿਰਦੇਸ਼

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 06 Feb 2025

Last updated on: Feb 06, 2025, 00:00 IST

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸੀ ਸਾਹਨੀ ਦੀ ਪ੍ਰਧਾਨਗੀ ਹੇਠ  ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਜ-2) ਅਧੀਨ ਜਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਅਤੇ ਜਲ ਸਪਲਾਈ ਸਕੀਮਾਂ ਨੂੰ ਚਲਾਉਣ ਸਬੰਧੀ ਜਿਲ੍ਹਾ ਵਾਟਰ ਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨ ਨੇ ਸਲਾਨਾ ਲਾਗੂ ਯੋਜਨਾ 2025-26 ਦੀ ਪ੍ਰਵਾਨਗੀ ਅਤੇ ਕਮਿਊਨਿਟੀ ਵਾਟਰ ਸ਼ੁੱਧੀਕਰਨ ਪਲਾਂਟ ਨੂੰ ਚਲਾਉਣ ਸਬੰਧੀ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ 31 ਮਾਰਚ 2025 ਤੱਕ ਦਿੱਤੇ ਗਏ ਓ.ਡੀ.ਐਫ ਪਲੱਸ ਮਾਡਲ ਦੇ ਟੀਚੇ ਨੂੰ ਪੂਰਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ 60 ਨੰਬਰ ਬੰਦ ਪਏ ਕਮਿਊਨਿਟੀ ਵਾਟਰ ਸ਼ੁੱਧੀਕਰਨ ਪਲਾਂਟਾਂ ਨੂੰ ਚਲਾਉਣ ਲਈ ਫੰਡਾਂ ਦਾ ਪ੍ਰਬੰਧ 15ਵੇ ਵਿੱਤ ਕਮਿਸ਼ਨ ਵਿੱਚੋ ਕਰਨ ਲਈ ਕਿਹਾ। 

ਉਹਨਾਂ ਨੇ ਜਿਲ੍ਹੇ ਅੰਮ੍ਰਿਤਸਰ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਚੱਲ ਰਹੇ ਪ੍ਰੋਜੈਕਟਾਂ ਨੂੰ ਰੋਜਾਨਾ ਨਿਗਰਾਨੀ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਕਿਹਾਕਿ ਉਹ ਚੱਲ ਰਹੇ ਕੰਮਾਂ ਦੀ ਖੁਦ ਨਿਰਗਾਨੀ ਕਰਨ ਅਤੇ ਰੋਜਾਨਾ ਰਿਪੋਰਟ ਪੇਸ਼ ਕੀਤੀ ਜਾਵੇ। 

ਡਿਪਟੀ ਕਮਿਸ਼ਨਰ ਵੱਲੋਂ ਜਲ ਸਪਲਾਈ ਸਕੀਮਾਂ ਲਈ ਕਰੀਬ 35 ਕਰੋੜ ਰੁਪਏ ਕੰਮਾਂ ਨੂੰ ਪ੍ਰਵਾਨਗੀ ਵੀ ਦਿੱਤੀ। ਸ੍ਰੀ ਨਿਤਿਨ ਕਾਲੀਆ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ, ਮੰਡਲ ਨੰ: 1, ਅੰਮ੍ਰਿਤਸਰ ਵੱਲੋ ਸਵੱਛ ਭਾਰਤ ਮਿਸ਼ਨ ਦੇ ਵੱਖੑਵੱਖ ਪ੍ਰੋਜੈਕਟਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ-2 ਅਧੀਨ 123 ਵਿਅਕਤੀਗਤ ਪਖਾਨਿਆਂ ਲਈ 18.45 ਲੱਖ ਰੁਪਏ, 17 ਸਾਂਝੇ ਪਖਾਨਿਆਂ ਲਈ 51 ਲੱਖ ਰੁਪਏ, ਤਰਲ ਕੂੜਾ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ, 15ਵੇ ਵਿੱਤ ਕਮਿਸ਼ਨ ਅਤੇ ਮਨਰੇਗਾ ਅਧੀਨ 3429.28 ਲੱਖ ਰੁਪਏ ਅਤੇ 6 ਪਲਾਸਟਿਕ ਵੇਸਟ ਮੈਨੇਜਮੈਟ ਪ੍ਰੋਜੈਕਟਾਂ ਲਈ 96 ਲੱਖ ਰੁਪਏ ਦੇ ਫੰਡ ਸਲਾਨਾ ਲਾਗੂ ਯੋਜਨਾ 2025-26 ਵਿੱਚ ਲਏ ਗਏ ਹਨ। 

ਜਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਵੱਲੋ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਤੇ ਜਲ ਸਪਲਾਈ ਸਕੀਮਾਂ ਦੇ ਕੰਮਾਂ ਨੂੰ ਮਨਜੂਰੀ ਦਿੱਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਵੱਲੋ ਕਿਹਾ ਕਿ ਸਵੱਛ ਭਾਰਤ ਮਿਸ਼ਨ ਦੇ ਕੰਮਾਂ ਸਬੰਧੀ ਲੋਕਾਂ ਨੂੰ ਜਾਗੂਰਕ ਕਰਨ ਲਈ ਸੈਲਫ ਹੈਲਪ ਗਰੁੱਪਾਂ, ਵਲੰਟੀਅਰਾਂ, ਐੱਨ.ਜੀ.ਓਜ਼ ਆਦਿ ਦੀ ਮਦਦ ਲਈ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ,  ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਸਦੀਪ ਮਲਹੋਤਰਾ,  ਸ੍ਰੀ ਹਰਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ, ਸ੍ਰੀ ਜਗਦੀਸ਼ ਸਿੰਘ, ਉਪ ਮੰਡਲ ਅਫਸਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸ੍ਰੀ ਗੁਰਪ੍ਰੀਤ ਸਿੰਘ, ਉਪ ਮੰਡਲ ਅਫਸਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸ੍ਰੀ ਧਰਮਿੰਦਰ ਸਿੰਘ, ਜਿਲ੍ਹਾ ਸਿੱਖਿਆ ਅਫਸਰ, ਸ੍ਰੀਮਤੀ ਨਵਦੀਪ ਕੌਰ, ਸਿਹਤ ਵਿਭਾਗ, ਸ੍ਰੀ ਰਵਿੰਦਰ ਸਿੰਘ, ਸੁਪਰਡੇਟ ਜਿਲ੍ਹਾ ਪ੍ਰੋਗਰਾਮ ਅਫਸਰ, ਸ੍ਰੀ ਸਤਨਾਮ ਸਿੰਘ, ਜਲ ਸਰੋਤ ਵਿਭਾਗ, ਸ੍ਰੀ ਸਤਵਿੰਦਰ ਸਿੰਘ, ਖੇਤੀਬਾੜੀ ਵਿਭਾਗ, ਸ੍ਰੀ ਮਲਕੀਤ ਸਿੰਘ, ਬੀ.ਡੀ.ਪੀ.ਓ ਜੰਡਿਆਲਾ, ਸ੍ਰੀ ਮਲਕੀਤ ਸਿੰਘ, ਬੀ.ਡੀ.ਪੀ.ਓ ਹਰਛਾ ਛੀਨਾ, ਸ੍ਰੀ ਬਿਕਰਮਜੀਤ ਸਿੰਘ, ਬੀ.ਡੀ.ਪੀ.ਓ ਅਟਾਰੀ, ਸ੍ਰੀ ਕ੍ਰਿਸ਼ਨ ਸਿੰਘ, ਬੀ.ਡੀ.ਪੀ.ਓ ਚੋਗਾਵਾ, ਸ੍ਰੀਮਤੀ ਜਸਬੀਰ ਕੌਰ, ਬੀ.ਡੀ.ਪੀ.ਓ ਰਮਦਾਸ, ਸ੍ਰੀਮਤੀ ਵਿਭੂਤੀ ਸਰਮਾ, ਸੀ.ਡੀ.ਐਸ, ਸ੍ਰੀ ਛਕਿੰਦਰ ਸਿੰਘ, ਜੇ.ਈ ਸੈਨੀਟੇਸ਼ਨ ਹਾਜ਼ਰ ਸਨ।  

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD