Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਮੀਟਰ ਲਗਾਉਣ ਲਈ ਮੁਲਜ਼ਮ ਨੇ ਪਹਿਲਾਂ ਲਏ ਸੀ 3500 ਰੁਪਏ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Jalandhar, Punjab State Power Corporation Ltd, PSPCL

Web Admin

Web Admin

5 Dariya News

ਜਲੰਧਰ , 07 Feb 2025

Last updated on: Feb 07, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿੱਚ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ (ਸੀਐਚਬੀ) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਸੈਨਿਕ ਵਿਹਾਰ, ਪਿੰਡ ਢਿੱਲਵਾਂ ਜ਼ਿਲ੍ਹਾ ਜਲੰਧਰ ਦੇ ਵਸਨੀਕ ਰਾਕੇਸ਼ ਕੁਮਾਰ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਜਲੰਧਰ ਦੀ ਰੋਜ਼ ਕਲੋਨੀ ਪਿੰਡ ਬੜਿੰਗ ਵਿਖੇ ਉਸਦੀ ਰਿਸ਼ਤੇਦਾਰ ਦੇ ਘਰ ਘਰੇਲੂ ਬਿਜਲੀ ਸਪਲਾਈ ਲਈ ਨਵਾਂ ਮੀਟਰ ਲਗਾਉਣ ਬਦਲੇ ਸਬੰਧਤ ਜੂਨੀਅਰ ਇੰਜੀਨੀਅਰ (ਜੇਈ) ਸੁਰਜੀਤ ਸਿੰਘ ਖਾਤਰ 5000 ਰੁਪਏ ਅਤੇ ਆਪਣੇ ਲਈ 500 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। 

ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਮੁਲਜ਼ਮ ਸੀਐਚਬੀ ਨੇ 31-01-2025 ਨੂੰ ਉਸ ਘਰ ਵਿੱਚ ਬਿਜਲੀ ਦਾ ਮੀਟਰ ਲਗਾਉਣ ਮੌਕੇ ਉਸ ਕੋਲੋਂ 3500 ਰੁਪਏ ਲੈ ਲਏ ਅਤੇ ਬਾਕੀ ਰਕਮ ਬਾਅਦ ਵਿੱਚ ਅਦਾ ਕਰਨ ਲਈ ਕਿਹਾ। ਹੁਣ ਉਕਤ ਮੁਲਜ਼ਮ ਸ਼ਿਕਾਇਤਕਰਤਾ ਅਤੇ ਖਪਤਕਾਰ ਨੂੰ 2000 ਰੁਪਏ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ ਅਤੇ ਧਮਕੀ ਦੇ ਰਿਹਾ ਹੈ ਕਿ ਨਹੀਂ ਤਾਂ ਉਹ ਮੀਟਰ ਲਾਹਿਆ ਜਾ ਸਕਦਾ ਹੈ।

ਬੁਲਾਰੇ ਨੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਸੀਐਚਬੀ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। 

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਦੌਰਾਨ ਸਬੰਧਤ ਜੇਈ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Jalandhar , Punjab State Power Corporation Ltd , PSPCL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD