Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਰੂਪਨਗਰ ਸ਼ਹਿਰ ਵਿੱਚ 12.47 ਕਰੋੜ ਦੀ ਲਾਗਤ ਨਾਲ ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਸ਼ੁਰੂ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dinesh Chadha,Rupnagar

Web Admin

Web Admin

5 Dariya News

ਰੂਪਨਗਰ , 07 Feb 2025

Last updated on: Feb 07, 2025, 00:00 IST

ਰੂਪਨਗਰ ਸ਼ਹਿਰ ਦੀ ਪੀਣ ਵਾਲੇ ਪਾਣੀ ਪਾਣੀ ਦੀ ਸਮੱਸਿਆ ਦਾ ਨਿਪਟਾਰਾ ਕਰਦੇ ਹੋਏ ਅੱਜ ਕੈਬਨਟ ਮੰਤਰੀ ਸਥਾਨਕ ਸਰਕਾਰਾਂ ਡਾ. ਰਵਜੋਤ ਸਿੰਘ ਨੇ ਅੰਮ੍ਰਿਤ ਸਕੀਮ 2.0 ਤਹਿਤ ਨਹਿਰੀ ਪਾਣੀ ਦੀ ਸਪਲਾਈ ਨੂੰ ਵਧਾਉਣ ਲਈ 12.47 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਡਾਕਟਰ ਰਵਜੋਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ, ਸੂਬਾ ਵਾਸੀਆਂ ਦੇ ਹਰ ਮਸਲੇ ਨੂੰ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। 

ਉਹਨਾਂ ਕਿਹਾ ਕਿ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਡਾ ਵੱਲੋਂ ਰੋਪੜ ਸ਼ਹਿਰ ਦੇ ਪੀਣ ਵਾਲੇ ਪਾਣੀ ਦਾ ਮਸਲਾ ਧਿਆਨ ਵਿੱਚ ਲਿਆਂਦਾ ਗਿਆ ਸੀ ਜਿਸ ਨੂੰ ਹੱਲ ਕਰਦੇ ਹੋਏ ਅੱਜ 12.47 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਕੁੱਲ ਅੱਠ ਕਿਲੋਮੀਟਰ ਪਾਈਪਲਾਈਨ ਪਾਈ ਜਾਏਗੀ ਜਿਸ ਵਿੱਚ ਰਾਈਜਿੰਗ ਮੇਨ 2.2 ਕਿਲੋਮੀਟਰ ਦਾ ਅਤੇ ਹਾਊਸਿੰਗ ਕਨੈਕਸ਼ਨ 1000 ਨੰਬਰ ਹੋਣਗੇ।

ਉਨ੍ਹਾਂ ਦੱਸਿਆ ਕਿ ਦੱਸਿਆ ਕਿ ਇਹ ਪ੍ਰੋਜੈਕਟ ਦਸੰਬਰ 2025 ਤੱਕ ਮੁਕੰਮਲ ਕੀਤਾ ਜਾਵੇਗਾ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਮਿਲੇਗੀ ਤੇ ਆਉਣ ਵਾਲੇ ਕਈ ਸਾਲਾਂ ਤੱਕ ਪਾਣੀ ਸਪਲਾਈ ਕਰਨ ਦੀ ਸਮਰੱਥਾ ਹੋਵੇਗੀ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਡਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਰੋਪੜ ਸ਼ਹਿਰ ਨੂੰ ਜਿੰਨ੍ਹਾਂ ਪਾਣੀ 1992 ਚ ਨਹਿਰ ਤੋਂ ਪੀਣ ਲਈ ਮਿਲਦਾ ਸੀ ਉੱਨਾ ਹੀ ਅੱਜ ਮਿਲਦਾ ਹੈ ਭਾਵੇਂਕਿ ਇਨ੍ਹਾਂ 33 ਸਾਲਾਂ ਚ ਸ਼ਹਿਰ ਚ ਅਬਾਦੀ ਕਈ ਗੁਣਾ ਵਧੀ ਹੈ।

ਪਰ ਇਨ੍ਹਾਂ 33 ਸਾਲਾਂ ਵਿਚ ਕਿਸੇ ਵੀ ਸਰਕਾਰ ਨੇ ਸ਼ਹਿਰ ਲਈ ਨਹਿਰੀ ਪਾਣੀ ਦੀ ਮਾਤਰਾ ਵਧਾਉਣ ਦਾ ਕਸ਼ਟ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਬਣਦੇ ਸਾਰ ਹੀ ਇਸ ਮੁਸ਼ਕਿਲ ਦੇ ਹੱਲ ਲਈ ਕਦਮ ਚੁੱਕੇ, ਵਾਟਰ ਸਪਲਾਈ ਮਹਿਕਮੇ ਰਾਹੀਂ ਪ੍ਰੋਜੈਕਟ ਬਣਵਾਇਆ ਅਤੇ ਮੁੱਖ ਮੰਤਰੀ ਸਾਹਿਬ ਤੋਂ ਮਨਜੂਰ ਕਰਵਾਇਆ। 

ਇਨ੍ਹਾਂ ਕੀਤੇ ਯਤਨਾ ਸਦਕਾ ਅੱਜ ਲੋਕਲ ਬਾਡੀ ਮੰਤਰੀ ਡਾ. ਰਵਜੋਤ ਵਲੋਂ ਅੱਜ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਹਲਕਾ ਵਿਧਾਇਕ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਰੂਪਨਗਰ ਸ਼ਹਿਰ ਤੇ ਬੇਅੰਤ ਨਗਰ, ਨਿਊ ਹਰਗੋਬਿੰਦ ਨਗਰ, ਗਿਆਨੀ ਜੈਲ ਸਿੰਘ ਨਗਰ, ਜਗਜੀਤ ਨਗਰ, ਪਾਵਰ ਕਾਲੋਨੀ ਨਜਦੀਕ ਗੁਰਦੁਆਰਾ ਭੱਠਾ ਸਾਹਿਬ ਆਦਿ ਦੇ ਇਲਾਕਾ ਨਿਵਾਸੀਆਂ ਨੂੰ ਪਾਣੀ ਦੀ ਸਪਲਾਈ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਐੱਸ ਪੀ ਰਾਜਪਾਲ ਸਿੰਘ ਹੁੰਦਲ, ਐੱਸ ਡੀ ਐੱਮ ਸਚਿਨ ਪਾਠਕ, ਸੀਨੀਅਰ ਪਾਰਟੀ ਆਗੂ ਭਾਗ ਸਿੰਘ ਮੈਦਾਨ, ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਲਾਲਪੁਰਾ, ਐਡਵੋਕੇਟ ਸਤਨਾਮ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਤੇ ਪਾਰਟੀ ਵਰਕਰ ਹਾਜ਼ਰ ਸਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dinesh Chadha , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD