Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਵਨੀਤ ਕੁਮਾਰ ਵੱਲੋਂ ਬੀ.ਪੀ., ਸ਼ੂਗਰ ਅਤੇ ਕੈਂਸਰ ਦੀ ਰੋਕਥਾਮ ਲਈ ਮੀਟਿੰਗ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 07 Feb 2025

Last updated on: Feb 07, 2025, 00:00 IST

ਅੱਜ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਗੈਰ ਸੰਚਾਰੀ ਰੋਗਾਂ ਬੀ.ਪੀ., ਸ਼ੂਗਰ ਅਤੇ ਕੈਂਸਰ ਦੀ ਰੋਕਥਾਮ ਅਤੇ ਮੁਫਤ ਇਲਾਜ ਸਬੰਧੀ ਸਿਹਤ ਵਿਭਾਗ ਫਰੀਦਕੋਟ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਧ ਤੋੜ ਵੱਧ ਸਕਰੀਨਿੰਗ ਕੈਂਪ ਲਗਾਏ ਜਾਣ ਤਾਂ ਜੋ ਬੀ.ਪੀ., ਸ਼ੂਗਰ ਅਤੇ ਕੈਂਸਰ ਦੇ ਮਰੀਜਾਂ ਦੀ ਜਲਦ ਭਾਲ ਹੋ ਸਕੇ ਅਤੇ ਸਮੇਂ ਸਿਰ ਇਲਾਜ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਣ। 

ਉਹਨਾਂ ਕਿਹਾ ਕਿ ਇਹਨਾਂ ਕੈਪਾਂ ਵਿੱਚ  ਰੈਡ ਕਰਾਸ ਅਤੇ ਹੋਰ ਸਮਾਜਸੇਵੀ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾਵੇ। ਸ਼੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਨੌਜਵਾਨ ਪੀੜੀ ਵਿੱਚ ਬੀਪੀ, ਸ਼ੂਗਰ ਅਤੇ ਕੈੰਸਰ ਦੀ ਬਿਮਾਰੀ ਤੇਜੀ ਨਾਲ ਫੈਲ ਰਹੀ ਹੈ ਸੋ ਆਮ ਲੋਕਾਂ ਨੂੰ ਇਹਨਾਂ ਤੋਂ ਬਚਣ ਲਈ ਚੰਗਾ ਰਹਿਣ ਸਹਿਣ, ਸੈਰ ਕਸਰਤ ਅਤੇ ਸੰਤੁਲਿਤ ਖੁਰਾਕ ਲੈਣ ਲਈ ਜਾਗਰੂਕ ਕਰਨ ਲਈ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇ। 

ਉਹਨਾਂ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਆਸ਼ਾ, ਆਂਗਣਵਾੜੀ ਵਰਕਰ ਅਤੇ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਘਰ ਘਰ ਜਾ ਕੇ ਬਲੱਡ ਪ੍ਰੈਸ਼ਰ ਦੀ ਜਾਂਚ ਦੇ ਨਾਲ ਸ਼ੂਗਰ ਅਤੇ ਕੈਂਸਰ ਦੇ ਲੱਛਣਾ ਰਾਹੀਂ ਮਰੀਜਾਂ ਦੀ ਪਹਿਚਾਣ ਕਰਨ ਦੀ ਹਦਾਇਤ  ਕੀਤੀ, ਤਾਂ ਜੋ ਉਹਨਾਂ ਦਾ ਮੁਫਤ ਅਤੇ ਜਲਦ ਇਲਾਜ ਹੋ ਸਕੇ। ਉਹਨਾਂ ਮੈਡੀਕਲ ਕਾਲਜ ਦੇ ਸਹਿਯੋਗ ਨਾਲ ਕੈਂਸਰ ਦੇ ਲੱਛਣਾਂ ਵਾਲੇ ਮਰੀਜਾਂ ਦੀ ਮੋਬਾਈਲ ਵੈਨ ਰਾਹੀਂ ਪਿੰਡ ਪਿੰਡ ਜਾ ਕੇ ਕਲੀਨੀਕਲ ਜਾਂਚ ਕਰਨ ਲਈ ਵੀ ਕਿਹਾ।

ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ ਬਿਮਾਰੀ ਹੈ, ਆਮ ਤੌਰ ਤੇ ਲੋਕਾਂ ਨੂੰ ਜਾਂਚ ਤੋਂ ਬਿਨਾਂ ਇਹ ਪਤਾ ਹੀ ਨਹੀਂ ਲਗਦਾ ਕਿ ਉਹਨਾਂ ਨੂੰ ਬਲੱਡ ਪ੍ਰੈਸ਼ਰ ਜਾਂ ਸ਼ੂਗਰ ਦੀ ਬਿਮਾਰੀ ਹੈ। ਸੋ, ਇਹਨਾਂ ਬਿਮਾਰੀਆਂ ਸਬੰਧੀ ਸਮੇਂ ਸਿਰ ਡਾਕਟਰੀ ਜਾਂਚ ਅਤੇ ਇਲਾਜ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਨੌਜਵਾਨ ਪੀੜੀ ਵਿੱਚ ਦਿਲ ਦੇ ਦੌਰੇ ਨਾਲ ਹੋਣ ਵਾਲੀਆਂ ਮੌਤਾਂ ਦਾ ਮੁੱਖ ਕਾਰਣ ਬੀ.ਪੀ. ਅਤੇ ਸੂਗਰ ਹੀ ਹਨ। 

ਉਹਨਾਂ ਕਿਹਾ ਕਿ ਕੈਂਸਰ ਤੋਂ ਬਚਣ ਲਈ ਸਰੀਰ ਵਿੱਚ ਕਿਤੇ ਵੀ ਗੰਢ ਹੋਣ, ਕਿਸੇ ਹਿੱਸੇ ਚੋਂ ਖੂਨ ਆਉਣ ਤੇ ਤਰੁੰਤ ਹਸਪਤਾਲ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ। ਡਾ. ਚੰਦਰ ਸ਼ੇਖਰ ਨੇ ਮੀਟਿੰਗ ਵਿੱਚ ਗੱਲ ਜੋਰ ਦੇ ਕੇ ਕਹੀ ਕਿ ਸਾਨੂੰ ਲੋਕਾਂ ਨੂੰ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੈਂਸਰ ਤੋਂ ਬਚਣ ਲਈ ਸਾਦਾ ਰਹਿਣ ਸਹਿਣ, ਚੰਗੀ ਖੁਰਾਕ ਅਤੇ ਤਣਾਅ ਮੁਕਤ ਜਿੰਦਗੀ ਜਿਉਣ ਲਈ ਜਾਗਰੂਕ ਅਤੇ ਪ੍ਰੇਰਿਤ ਕਰਨ ਦੀ ਲੋੜ ਹੈ। 

ਉੇਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਅਨੁਸਾਰ ਦੁਨੀਆਂ ਭਰ ਵਿੱਚ ਬਲੱਡ ਪ੍ਰੈਸ਼ਰ ਨਾਲ 10.5% ਮੌਤਾਂ ਹੁੰਦੀਆਂ ਹਨ, ਜਦਕਿ ਸਾਹ ਦੀਆਂ ਬਿਮਾਰੀਆਂ ਨਾਲ 3.2%, ਡਾਇਰੀਆ ਨਾਲ 1.9%, ਏਡਜ ਨਾਲ 1.6%, ਟੀਬੀ ਨਾਲ 1.3% ਅਤੇ ਮਲੇਰੀਆ ਨਾਲ 0.6% ਮੌਤਾਂ ਹੁੰਦੀਆਂ ਹਨ। ਸੋ, ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਤਣਾਅ ਸਾਰੀਆਂ ਭਿਆਨਕ ਬਿਮਾਰੀਆਂ ਦੇ ਜਨਮਦਾਤਾ ਹਨ, ਸਾਨੂੰ ਸਭ ਨੂੰ ਰਲਕੇ ਇਹਨਾਂ ਨਾਲ ਲੜਨਾ ਪਵੇਗਾ ਤਾਂ ਜੋ ਜਿਲਾ ਫਰੀਦਕੋਟ ਨੂੰ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੈਂਸਰ ਦੀ ਬਿਮਾਰੀ ਤੋਂ ਮੁਕਤ ਕੀਤਾ ਜਾ ਸਕੇ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੁਮਾਰ, ਐਨ.ਸੀ.ਡੀ. ਨੋਡਲ ਅਫਸਰ ਡਾ. ਵਿਵੇਕ ਰਿਜੋਰਾ, ਐਸ.ਐਮ.ੳ. ਡਾ. ਪਰਮਜੀਤ ਸਿੰਘ ਬਰਾੜ, ਐਸ.ਐਮ.ੳ. ਡਾ. ਰਾਜੀਵ ਭੰਡਾਰੀ, ਜਿਲਾ ਟੀ.ਬੀ. ਅਫਸਰ ਡਾ. ਲੀਨਾ ਚੋਪੜਾ ਭੱਲਾ, ਜਿਲਾ ਟੀਕਾਕਰਣ ਅਫਸਰ ਡਾ. ਸਰਵਦੀਪ ਸਿੰਘ ਰੋਮਾਣਾ, ਜਿਲਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਲਖਵਿੰਦਰ ਸਿੰਘ ਕੈਂਥ, ਐਨ.ਸੀ.ਡੀ ਕੰਨਸਲਟੈੰਟ ਰਛਪਾਲ ਸਿੰਘ ਅਤੇ ਹੋਰ ਮੈਡੀਕਲ ਅਫਸਰ ਅਤੇ ਐਨ.ਸੀ.ਡੀ. ਕਲੀਨਿਕ ਸਟਾਫ ਹਾਜਰ ਸੀ।

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD