Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉੱਤਰੀ ਜ਼ੋਨ ਯੁਵਕ ਮੇਲੇ 2024-25 ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ

ਵਾਈਸ ਚਾਂਸਲਰ, ਪ੍ਰੋ. ਡਾ. ਕਰਮਜੀਤ ਸਿੰਘ ਨੇ ਵਿਦਿਆਰਥੀ ਕਲਾਕਾਰਾਂ ਅਤੇ ਟੀਮ ਆਗੂਆਂ ਨੂੰ ਵਧਾਈ ਦਿੱਤੀ

Guru Nanak Dev University Amritsar, Guru Nanak Dev University, Prof. Karamjeet Singh, GNDU, Amritsar, North Zone Youth Festival, Association of Indian Universities, AIU

Web Admin

Web Admin

5 Dariya News

ਅੰਮ੍ਰਿਤਸਰ , 07 Feb 2025

Last updated on: Feb 07, 2025, 00:00 IST

ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏਆਈਯੂ) ਦੀ ਸਰਪ੍ਰਸਤੀ ਹੇਠ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਆਯੋਜਿਤ 38ਵੇਂ ਅੰਤਰ ਯੂਨੀਵਰਸਿਟੀ ਉੱਤਰੀ ਜ਼ੋਨ ਯੁਵਕ ਮੇਲੇ 2024-25 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦੂਜੀ ਰਨਰ-ਅੱਪ ਟਰਾਫੀ ਹਾਸਲ ਕੀਤੀ ਹੈ। 

ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. ਡਾ. ਕਰਮਜੀਤ ਸਿੰਘ ਨੇ ਜੇਤੂ ਟੀਮਾਂ, ਵਿਿਦਆਰਥੀ ਕਲਾਕਾਰਾਂ ਅਤੇ ਯੂਨੀਵਰਸਿਟੀ ਦੀ ਸੱਭਿਆਚਾਰਕ ਕਮੇਟੀ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਪ੍ਰਾਪਤੀਆਂ ਕਰਨ ਦੀ ਕਾਮਨਾ ਕੀਤੀ। ਡਾ. ਅਮਨਦੀਪ ਸਿੰਘ ਇੰਚਾਰਜ ਡਾਇਰੈਕਟਰ ਯੁਵਕ ਭਲਾਈ ਨੇ ਦੱਸਿਆ ਕਿ ਇਸ ਮੇਲੇ ਵਿੱਚ ਉੱਤਰੀ ਭਾਰਤ ਦੀਆਂ ਇੱਕੀ ਯੂਨੀਵਰਸਿਟੀਆਂ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਹਜ਼ਾਰ ਤੋਂ ਵੱਧ ਵਿਦਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਿਦਆਰਥੀਆਂ ਨੇ ਪੰਜ ਦਿਨਾਂ ਦੇ ਇਸ ਮੇਲੇ ਦੌਰਾਨ ਸ਼ਾਨਦਾਰ ਪ੍ਰਤਿਭਾ ਅਤੇ ਸਮਰਪਣ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਰਨਰਜ਼ਅਪ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਪਹਿਲੇ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਪਹਿਲਾ ਰਨਰ-ਅੱਪ ਖਿਤਾਬ ਹਾਸਲ ਕੀਤਾ।

ਪ੍ਰੋ. ਪਲਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ, ਪ੍ਰੋ. ਕਰਨਜੀਤ ਸਿੰਘ ਕਾਹਲੋਂ, ਰਜਿਸਟਰਾਰ, ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਿਦਆਰਥੀ ਭਲਾਈ ਨੇ ਵਿਿਦਆਰਥੀ ਕਲਾਕਾਰਾਂ ਅਤੇ ਸੱਭਿਆਚਾਰਕ ਕਮੇਟੀ ਦੇ ਮੈਂਬਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨਾ ਕੇਵਲ ਵਿਅਕਤੀਗਤ ਸਗੋਂ ਟੀਮ ਵਰਕ ਦੀ ਮਿਹਤਨ ਅਤੇ ਸਮਰਪਣ ਨੂੰ ਦਰਸਾਉਂਦੀ ਹੈ। 

ਇਸ ਪੁਜੀਸ਼ਨ ਤੋਂ ਇਲਾਵਾ ਯੂਨੀਵਰਸਿਟੀ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਿਨ੍ਹਾਂ ਵਿਚ ਫਾਈਨ ਆਰਟਸ ਵਿੱਚ ਚੈਂਪੀਅਨ, ਡਾਂਸ ਅਤੇ ਸੰਗੀਤ ਵਰਗ ਵਿਚ ਕ੍ਰਮਵਾਰ ਪਹਿਲੀ ਤੇ ਦੂਜੀ ਰਨਰ ਅੱਪ ਪੁਜ਼ੀਸ਼ਨ ਪ੍ਰਾਪਤ ਕੀਤੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਨੇ ਕਲਾਸੀਕਲ ਸਾਜ਼ ਪ੍ਰਦਰਸ਼ਨਾਂ ਵਿੱਚ ਦਬਦਬਾ ਬਣਾਉਣ ਤੋਂ ਇਲਾਵਾ ਪਰਕਸ਼ਨ ਅਤੇ ਗੈਰ-ਪਰਕਸ਼ਨ ਦੋਵਾਂ ਸ਼੍ਰੇਣੀਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। 

ਗਰੁੱਪ ਸੌਂਗ ਇੰਡੀਅਨ ਵਿੱਚ ਪਹਿਲਾ, ਮਾਈਮ ਅਤੇ ਔਨ-ਦ-ਸਪਾਟ ਪੇਂਟਿੰਗ ਵਿੱਚ ਦੋਵੇਂ ਪਹਿਲਾ ਸਥਾਨ, ਕਲੇ ਮਾਡਲੰਿਗ ਅਤੇ ਰੰਗੋਲੀ ਕਲਾ ਵਿੱਚ ਪਹਿਲਾ, ਲੋਕ ਨਾਚ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਗਿਆ। ਪੱਛਮੀ ਵੋਕਲ ਸੋਲੋ ਦੇ ਨਾਲ-ਨਾਲ ਕਲਾਸੀਕਲ ਡਾਂਸ ਨੇ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਲਈ ਤੀਜਾ ਸਥਾਨ ਪ੍ਰਾਪਤ ਕੀਤਾ। 

ਇਸੇ ਤਰ੍ਹਾਂ, ਕੋਲਾਜ ਵਿੱਚ: ਤੀਜਾ ਸਥਾਨ, ਕਲਾਸੀਕਲ ਵੋਕਲ ਸੋਲੋ: ਚੌਥਾ, ਲਾਈਟ ਵੋਕਲ ਸੋਲੋ: ਚੌਥਾ, ਫੋਕ ਆਰਕੈਸਟਰਾ: ਚੌਥਾ, ਇਕਾਂਗੀ ਚੌਥਾ, ਸਕਿੱਟ: ਚੌਥਾ, ਕਾਰਟੂਨਿੰਗ: ਚੌਥਾ, ਪੋਸਟਰ ਮੇਕਿੰਗ: ਪੰਜਵਾਂ, ਮਹਿੰਦੀ: ਪੰਜਵਾਂ, ਕੁਇਜ਼: ਪੰਜਵਾਂ ਸਥਾਨ ਹਾਸਲ ਕੀਤਾ। 

ਇਸ ਅਹਿਮ ਪ੍ਰਾਪਤੀ ਵਿਚ ਟੀਮ ਲੀਡਰਸ਼ਿਪ ਨੇ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ ਜਿਸ ਵਿਚ ਹੋਰਨਾਂ ਤੋਂ ਇਲਾਵਾ ਏਪੀਜੇ ਕਾਲਜ ਆਫ਼ ਫਾਈਨ ਆਰਟਸ ਜਲੰਧਰ, ਲਾਇਲਪੁਰ ਖਾਲਸਾ ਕਾਲਜ ਜਲੰਧਰ, ਖਾਲਸਾ ਕਾਲਜ ਅੰਮ੍ਰਿਤਸਰ, ਬੀਬੀਕੇ ਡੀਏਵੀ ਕਾਲਜ ਅੰਮ੍ਰਿਤਸਰ ਅਤੇ ਐਸਐਲ ਬਾਵਾ ਡੀਏਵੀ ਕਾਲਜ ਬਟਾਲਾ ਸਮੇਤ ਸੰਬੰਧਿਤ ਕਾਲਜਾਂ ਦੇ ਫੈਕਲਟੀ ਮੈਂਬਰਾਂ ਨੇ ਵੀ ਸਾਡੇ ਪ੍ਰਤਿਭਾਸ਼ਾਲੀ ਵਿਿਦਆਰਥੀ ਕਲਾਕਾਰ ਸ਼ਾਮਿਲ ਸਨ।

 

Tags: Guru Nanak Dev University Amritsar , Guru Nanak Dev University , Prof. Karamjeet Singh , GNDU , Amritsar , North Zone Youth Festival , Association of Indian Universities , AIU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD