Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਜਲੰਧਰ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਰਾਜ ਪੱਧਰ ਤੇ ਮਨਾਉਣ ਲਈ ਤਿਆਰੀਆਂ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਜਲੰਧਰ , 07 Feb 2025

Last updated on: Feb 07, 2025, 00:00 IST

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਵਸ ਜਲੰਧਰ ਵਿਖੇ ਰਾਜ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਸੰਤਾਂ, ਮਹਾਂਪੁਰਸ਼ਾਂ ਦੇ ਪ੍ਰਕਾਸ਼ ਉਤਸਵ ਧਾਰਮਿਕ ਰੀਤਾਂ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਜਲੰਧਰ ਵਿਖੇ ਰਾਜ ਪੱਧਰੀ ਸਮਾਗਮ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। 

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਕਤ ਰਾਜ ਪੱਧਰੀ ਸਮਾਗਮ ਸਬੰਧੀ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਰਾਜ ਪੱਧਰੀ ਸਮਾਗਮ ਅਤੇ ਇਸ ਤੋਂ ਪਹਿਲਾਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਸਜਾਈਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੌਰਾਨ ਸ਼ਹਿਰ ਦੀ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਮੋਬਾਈਲ ਟਾਇਲਟ ਯੂਨਿਟ, ਸਟਰੀਟ ਲਾਈਟਾਂ ਅਤੇ ਸਜਾਵਟ ਲਈ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਸ਼ੋਭਾ ਯਾਤਰਾ ਦੇ ਰੂਟ ਵਿੱਚ ਬਿਜਲੀ ਦੀਆਂ ਤਰ੍ਹਾਂ ਦੀ ਸੁਚੱਜੀ ਮੁਰੰਮਤ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਕੈਬਨਿਟ ਮੰਤਰੀ ਵਲੋਂ ਸਿਹਤ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਕਿ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਅਤੇ ਰਾਜ ਪੱਧਰੀ ਸਮਾਗਮ ਦੌਰਾਨ ਮੈਡੀਕਲ ਸਹੂਲਤ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। 

ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮੈਡੀਕਲ ਐਮਰਜੈਂਸੀ ਨਾਲ ਨਜਿੱਠਣ ਲਈ ਐਂਬੂਲੈਂਸ, ਡਾਕਟਰਾਂ ਦੀ ਟੀਮ ਵੀ ਤਾਇਨਾਤ ਕੀਤੀ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਸ਼ੋਭਾ ਯਾਤਰਾ ਅਤੇ ਵਿਸ਼ਾਲ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਲੰਘਣ ਵਾਲੀ ਸ਼ੋਭਾ ਯਾਤਰਾ ਦੌਰਾਨ ਮਹਿਲਾ ਪੁਲਿਸ ਦੀ ਢੁੱਕਵੀਂ ਤਾਇਨਾਤੀ ਨੂੰ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਟਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਜਾਣ ਅਤੇ ਇਸ ਸਬੰਧੀ ਲੋਕਾਂ ਨੂੰ ਪਹਿਲਾਂ ਜਾਗਰੂਕ ਕੀਤਾ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕੰਟਰੋਲ ਰੂਮ ਸਥਾਪਤ ਕੀਤੇ ਜਾਣ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੂਰਬ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਆਪਸੀ ਤਾਲਮੇਲ ਨਾਲ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ। 

ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਨਗਰ ਨਿਗਮ ਵਿਨੀਤ ਧੀਰ, ਵਿਧਾਇਕ ਰਮਨ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਚੇਅਰਮੈਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਪਾਲ ਸਿੰਘ, ਚੇਅਰਮੈਨ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਸਿੰਘ ਬੱਸੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ, ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਅਤੇ ਸਟੀਫ਼ਨ ਕਲੇਰ ਤੋਂ ਇਲਾਵਾ ਵੱਖ-ਵੱਖ ਧਾਰਮਿਕ ਜਥੇਬੰਦੀਆਂ ਤੇ ਸਭਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD