Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਟਰੀਟ ਕ੍ਰਾਈਮ ਨਾਲ ਨਜਿੱਠਣ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ : ਅਰਪਿਤ ਸ਼ੁਕਲਾ

ਮੋਹਾਲੀ ਵਿੱਚ ਅਪਰਾਧ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ

Arpit Shukla, Special DGP, Law & Order, S.A.S. Nagar Mohali, Mohali, Sahibzada Ajit Singh Nagar, DIG Harcharan Singh Bhullar, Dr Jyoti Yadav, SSP Deepak Pareek

Web Admin

Web Admin

5 Dariya News

ਐਸ.ਏ.ਐਸ.ਨਗਰ , 07 Feb 2025

Last updated on: Feb 07, 2025, 00:00 IST

ਵਿਸ਼ੇਸ਼ ਡੀ.ਜੀ.ਪੀ., ਕਾਨੂੰਨ ਅਤੇ ਵਿਵਸਥਾ, ਸ਼੍ਰੀ ਅਰਪਿਤ ਸ਼ੁਕਲਾ ਨੇ ਅੱਜ ਸ਼ਾਮ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਜੀਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੀ ਅਗਵਾਈ ਹੇਠ , ਪੰਜਾਬ ਰਾਜ ਵਿੱਚ ਸਟ੍ਰੀਟ ਕ੍ਰਾਈਮ ਨੂੰ ਰੋਕਣ ਲਈ ਠੋਸ ਰਣਨੀਤੀ ਘੜੀ ਗਈ ਹੈ। ਡੀ ਆਈ ਜੀ ਹਰਚਰਨ ਸਿੰਘ ਭੁੱਲਰ ਅਤੇ ਐਸ ਐਸ ਪੀ ਦੀਪਕ ਪਾਰੀਕ ਨਾਲ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ.ਨਗਰ (ਮੁਹਾਲੀ) ਵਿੱਚ ਸਟਰੀਟ ਕ੍ਰਾਈਮ ਨੂੰ ਕਾਬੂ ਕਰਨ ਅਤੇ ਰੋਕਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣੂ ਕਰਵਾਉਂਦਿਆਂ ਸਪੈਸ਼ਲ ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਐਸ.ਏ.ਐਸ.ਨਗਰ (ਮੁਹਾਲੀ) ਜ਼ਿਲ੍ਹੇ ਵਿੱਚ ਅਪਰਾਧ ਦੇ ਗ੍ਰਾਫ ਨੂੰ ਹੇਠਾਂ ਲਿਆਉਣ ਲਈ ਪੁਲਿਸ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ ਸ਼ਾਨਦਾਰ ਕਾਰਵਾਈਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੀ.ਸੀ.ਆਰਜ਼ ਦੀ ਗਿਣਤੀ 13 ਤੋਂ ਵਧ ਕੇ 30 ਹੋ ਗਈ ਹੈ, ਜਿਸ ਨਾਲ ਪੁਲਿਸਿੰਗ ਵਿੱਚ ਸੁਧਾਰ ਹੋਇਆ ਹੈ ਅਤੇ ਅਕਤੂਬਰ 2024 ਤੋਂ ਦਸੰਬਰ 2024 ਤੱਕ ਲਗਭਗ 50% ਤੱਕ ਸਨੈਚਿੰਗ ਨੂੰ ਘਟਾਉਣ ਵਿੱਚ ਮਦਦ ਮਿਲੀ ਹੈ। 

ਇਸ ਤੋਂ ਇਲਾਵਾ ਜ਼ਿਲ੍ਹੇ ਭਰ ਵਿੱਚ 6 ਅੰਤਰ-ਜ਼ਿਲ੍ਹਾ ਰਾਤਰੀ ਨਾਕਿਆਂ ਦੀ ਰਣਨੀਤਕ ਤਾਇਨਾਤੀ ਕੀਤੀ ਗਈ ਹੈ। ਨਾਈਟ ਡੋਮੀਨੇਸ਼ਨ ਦੀ ਨਿਗਰਾਨੀ 3 ਜੀਓਜ਼ ਦੁਆਰਾ 10 ਇੰਸਪੈਕਟਰ ਰੈਂਕ ਦੇ ਅਫਸਰਾਂ ਦੇ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਰਾਤ ਦੀ ਚੈਕਿੰਗ ਦੌਰਾਨ 5711 ਵਾਹਨਾਂ ਦੇ ਟ੍ਰੈਫਿਕ ਚਲਾਨ ਕੀਤੇ ਗਏ ਹਨ ਜਦਕਿ ਦਸੰਬਰ 2024 ਤੋਂ ਹੁਣ ਤੱਕ 51 ਵਾਹਨ ਜ਼ਬਤ ਕੀਤੇ ਗਏ ਹਨ। ਇਸੇ ਤਰ੍ਹਾਂ ਸਾਲ 2024 ਵਿੱਚ ਕੁੱਲ 1,61,742 ਟ੍ਰੈਫਿਕ ਚਲਾਨ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚ 69,260 ਈ-ਚਾਲਾਨ ਅਤੇ 2189 ਡਰੰਕ ਐਂਡ ਡਰਾਈਵ ਚਲਾਨ ਸ਼ਾਮਲ ਹਨ। 

ਇਨ੍ਹਾਂ ਨਾਕਿਆਂ/ਨਾਕਿਆਂ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵੀ ਕੀਤੀ ਗਈ ਹੈ। ਵੱਖ-ਵੱਖ ਥਾਵਾਂ 'ਤੇ ਜ਼ਮਾਨਤ ਤੇ ਆਏ ਸਨੈਚਰਾਂ ਅਤੇ ਚੋਰਾਂ ਵਿਰੁੱਧ ਵਿਸ਼ੇਸ਼ ਨਿਗਰਾਨੀ ਮੁਹਿੰਮ ਸ਼ੁਰੂ ਕੀਤੇ ਗਈ ਹੈ ਅਤੇ 2025 ਵਿੱਚ ਹੀ ਅਜਿਹੇ ਅਪਰਾਧ ਦੇ ਸ਼ੱਕੀ ਵਿਅਕਤੀਆਂ ਵਿਰੁੱਧ ਬੀ ਏਨੀ ਐਸ ਐਸ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ 448 ਰੋਕਥਾਮ ਕਾਰਵਾਈਆਂ ਸ਼ੁਰੂ ਕੀਤੀਆਂ ਗਈਆਂ ਹਨ। 

ਲੋਕਾਂ ਨੂੰ ਅਪਰਾਧਿਕ ਗਤੀਵਿਧੀਆਂ ਤੋਂ ਸੁਰੱਖਿਅਤ ਰੱਖਣ ਲਈ ਥਾਣਾ ਜ਼ੀਰਕਪੁਰ ਦੇ ਅਧਿਕਾਰ ਖੇਤਰ ਵਿੱਚ 70 ਰੇਡੀਓ ਫ੍ਰੀਕੁਐਂਸੀ ਆਧਾਰਿਤ ਵਾਇਰਲੈੱਸ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਇਸੇ ਤਰ੍ਹਾਂ ਮੋਹਾਲੀ ਦੇ ਪ੍ਰਮੁੱਖ ਬਾਜ਼ਾਰ ਜਿਵੇਂ 3ਬੀ2 ਅਤੇ ਜੁਬਲੀ ਵਾਕ ਵਿਖੇ ਅਪਰਾਧ ਦੀ ਰੋਕਥਾਮ ਲਈ 35 ਸੀਸੀਟੀਵੀ ਕੈਮਰਿਆਂ ਨਾਲ ਕਵਰ ਕੀਤਾ ਗਿਆ ਹੈ। 

ਇਸ ਨਾਲ ਇਨ੍ਹਾਂ ਬਾਜ਼ਾਰਾਂ ਵਿੱਚ ਗੁੰਡਾਗਰਦੀ ਨੂੰ ਰੋਕਣ ਵਿੱਚ ਵੀ ਮਦਦ ਮਿਲੀ ਹੈ। ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਦੀਪਕ ਪਾਰੀਕ ਨਾਲ ਵਿਚਾਰ ਵਟਾਂਦਰਾ ਕਰਨ ਲਈ ਥਾਣਾ ਮਟੌਰ ਵਿਖੇ ਵਿਸ਼ੇਸ਼ ਡੀਜੀਪੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਐਸਪੀ (ਜਾਂਚ) ਡਾ: ਜੋਤੀ ਯਾਦਵ, ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਅਤੇ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਵੀ ਹਾਜ਼ਰ ਸਨ।     

 

Tags: Arpit Shukla , Special DGP , Law & Order , S.A.S. Nagar Mohali , Mohali , Sahibzada Ajit Singh Nagar , DIG Harcharan Singh Bhullar , Dr Jyoti Yadav , SSP Deepak Pareek

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD