Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਿਭਾਗ ਦੇ ਗੈਸਟ ਹਾਊਸ ਦੀ ਐਕਸਟੈਂਸ਼ਨ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ

ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਰਿਕਾਰਡ ਸਮੇਂ ’ਚ ਮੁਕੰਮਲ ਹੋਵੇਗੀ ਇਮਾਰਤ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਠਾਨਕੋਟ , 07 Feb 2025

Last updated on: Feb 07, 2025, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਧਾਰ ਕਲਾਂ ਵਿਖੇ ਜੰਗਲਾਤ ਵਿਭਾਗ ਦੇ ਗੈਸਟ ਹਾਊਸ ਵਿਖੇ ਐਕਸਟੈਂਸ਼ਨ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ। ਇਸ ਬਿਲਡਿੰਗ ਵਿੱਚ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਦੋ ਹੋਰ ਕਮਰੇ ਅਤੇ ਇੱਕ ਸਵੀਟ ਰੂਮ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਇਥੇ ਬਣੇ ਪੁਰਾਣੇ ਕਮਰਿਆਂ ਦੀ ਰੈਨੋਵੇਸ਼ਨ ਵੀ ਕੀਤੀ ਜਾਵੇਗੀ। 

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਧਰਮਵੀਰ ਸਿੰਘ ਵਣ ਮੰਡਲ ਅਧਿਕਾਰੀ ਪਠਾਨਕੋਟ, ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜਰ ਸਨ। ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ  ਨੇ ਕਿਹਾ ਕਿ ਗਰੀਨ ਮਿਸ਼ਨ ਪੰਜਾਬ ਤਹਿਤ ਲਗਭਗ 1 ਕਰੋੜ ਰੁਪਏ ਨਾਲ ਬਣਨ ਵਾਲੀ ਇਸ ਇਮਾਰਤ ਨਾਲ ਇਲਾਕੇ ਵਿੱਚ ਸੈਰ-ਸਪਾਟੇ ਨੂੰ ਹੋਰ ਹੁਲਾਰਾ ਮਿਲੇਗਾ। 

ਉਨ੍ਹਾਂ ਦੱਸਿਆ ਕਿ ਅਪ੍ਰੈਲ ਮਹੀਨੇ ਤੱਕ ਇਸ ਕਾਰਜ ਨੂੰ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਿੱਜੀ ਰੁਚੀ ਲੈ ਕੇ ਪਠਾਨਕੋਟ ਨੂੰ ਈਕੋ ਟੂਰੀਜ਼ਮ ਹੱਬ ਬਣਾਉਣ ਲਈ ਕਾਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਰਾਮ ਸਿੰਘ ਪਠਾਣੀਆ ਦੀ ਕਰਮ ਭੂਮੀ ਪਠਾਨਕੋਟ ਗੇਟਵੇਅ ਆਫ਼ ਹਿਮਾਚਲ ਹੈ ਅਤੇ ਇਥੇ ਮਿੰਨੀ ਗੋਆ, ਰਾਵੀ ਦਰਿਆ, ਚਮਰੌੜ ਆਦਿ ਜਿਹੀਆਂ ਕੁਦਰਤੀ ਨਿਆਮਤਾਂ ਅਤੇ ਅਨੋਖੀਆਂ ਸੈਰ-ਸਪਾਟਾ ਥਾਵਾਂ ਮੌਜੂਦ ਹਨ, ਜਿਨ੍ਹਾਂ ਨੂੰ ਵਿਕਸਿਤ ਕਰਨ ਲਈ ਵੱਡੀਆਂ-ਵੱਡੀਆਂ ਸੰਸਥਾਵਾਂ ਨਾਲ ਗੱਲਬਾਤ ਚੱਲ ਰਹੀ ਹੈ। 

ਉਨ੍ਹਾਂ ਕਿਹਾ ਕਿ ਇਥੇ ਟੂਰਿਜ਼ਮ ਦਾ ਕਾਫ਼ੀ ਸਕੋਪ ਹੈ, ਇਸ ਲਈ ਇਸ ਇਤਿਹਾਸਿਕ ਧਰਤੀ ਨੂੰ ਸੈਰ-ਸਪਾਟਾ ਹੱਬ ਬਣਾਉਣ ਲਈ ਸਰਕਾਰ ਦਿਨ-ਰਾਤ ਕੰਮ ਕਰ ਰਹੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸੇ ਤਰ੍ਹਾਂ ਗੈਸਟ ਹਾਊਸ ਵਿੱਚ ਬਣੇ ਪੁਰਾਣੇ ਕਮਰਿਆਂ ਨੂੰ ਵੀ ਰੈਨੋਵੇਟ ਕੀਤਾ ਜਾਵੇਗਾ ਅਤੇ ਇਸ ਕਾਰਜ ’ਤੇ 10 ਲੱਖ ਰੁਪਏ ਖ਼ਰਚ ਕੀਤੇ ਜਾਣਗੇ। 

ਉਨ੍ਹਾਂ ਦੁਹਰਾਇਆ ਕਿ ਮਾਨ ਸਰਕਾਰ ਕੋਲ ਪੰਜਾਬ ਦੇ ਵਿਕਾਸ ਲਈ ਪੈਸੇ ਦੀ ਘਾਟ ਨਹੀਂ ਹੈ। ਇਸੇ ਦੌਰਾਨ ਹਲਕਾ ਇੰਚਾਰਜ ਸ੍ਰੀ ਅਮਿਤ ਮਿੰਟੂ ਨੇ ਹਲਕਾ ਸੁਜਾਨਪੁਰ ਦੇ ਧਾਰ ਬਲਾਕ ਵਿੱਚ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਧਾਰ ਬਲਾਕ ਦੇ ਵਿਕਾਸ ਵਿੱਚ ਇੱਕ ਨਵਾਂ ਅਧਿਆਏ ਜੁੜ ਗਿਆ ਹੈ ਅਤੇ ਉਨ੍ਹਾਂ ਦੇ ਕੀਤੇ ਉਪਰਾਲਿਆ ਸਦਕਾ ਹੀ ਜਿਲ੍ਹਾ ਪਠਾਨਕੋਟ ਦੇ ਧਾਰ ਖੇਤਰ ਨੂੰ ਇੱਕ ਨਵੀਂ ਪਹਿਚਾਣ ਮਿਲੀ ਹੈ। 

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD