Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ.ਐਸ.ਪੀ. ਸਿੰਘ ਉਬਰਾਏ ਨੇ ਸਰਬੱਤ ਦਾ ਭਲਾ ਟਰੱਸਟ ਰਾਹੀਂ ਸ਼ੁਰੂ ਕੀਤੀ ਨਿਵੇਕਲੀ ਸੇਵਾ

ਹਵਾਈ ਅੱਡੇ ਤੇ ਆਉਣ ਵਾਲੇ ਮ੍ਰਿਤਕ ਸਰੀਰਾਂ ਤੇ ਬਿਮਾਰਾਂ ਨੂੰ ਘਰ ਤੱਕ ਪਹੁੰਚਣ ਦਾ ਚੁੱਕਿਆ ਜਿੰਮਾ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

5 Dariya News

5 Dariya News

5 Dariya News

ਅੰਮ੍ਰਿਤਸਰ , 07 Feb 2025

Last updated on: Feb 07, 2025, 00:00 IST

ਆਪਣੇ ਮਿਸਾਲੀ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ. ਸਿੰਘ ਉਬਰਾਏ ਨੇ ਇੱਕ ਵਾਰ ਮੁੜ ਨਿਵੇਕਲੀ ਪਹਿਲ ਕਰਦਿਆਂ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਕਿਸੇ ਵੀ ਦੇਸ਼ ਤੋਂ ਪਹੁੰਚਣ ਵਾਲੇ ਮਿਤ੍ਰਕ ਸਰੀਰਾਂ ਅਤੇ ਬਿਮਾਰ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਐਂਬੂਲੈਂਸ ਸੇਵਾ ਦੀ ਸ਼ੁਰੂਆਤ ਕੀਤੀ ਹੈ। 

ਜਿਸ ਤਹਿਤ ਅੱਜ ਡਾ.ਉਬਰਾਏ ਵੱਲੋਂ ਉਕਤ ਐਂਬੂਲੈਂਸ ਨੂੰ ਟਰੱਸਟ ਦੀ ਅੰਮ੍ਰਿਤਸਰ ਇਕਾਈ ਨੂੰ ਸੌਂਪਿਆ ਗਿਆ। ਡਾ.ਉਬਰਾਏ ਵੱਲੋਂ ਇਹ ਮੁਫ਼ਤ ਐਂਬੂਲੈਂਸ ਸੇਵਾ ਤੀਸਰੀ ਪਾਤਸ਼ਾਹੀ ਗੁਰੂ ਅਮਰਦਾਸ ਜੀ ਦੀ 450 ਸਾਲਾ ਗੁਰਤਾਗੱਦੀ ਨੂੰ ਸਮਰਪਿਤ ਕੀਤੀ ਗਈ ਹੈ। ਇਸ ਦੌਰਾਨ ਗੱਲਬਾਤ ਕਰਦਿਆਂ ਡਾ.ਉਬਰਾਏ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਅਰਬ ਦੇਸ਼ਾਂ ਸਮੇਤ ਹੋਰਨਾਂ ਦੇਸ਼ਾਂ ਅੰਦਰ ਆਪਣੀ ਜਾਨ ਗਵਾਉਣ ਵਾਲੇ ਬਦਨਸੀਬ ਲੋਕਾਂ ਦੇ ਮਿਤ੍ਰਕ ਸਰੀਰ ਵਾਰਸਾਂ ਤੱਕ ਪਹੁੰਚਾਉਣ ਦੀ ਸੇਵਾ ਨਿਭਾਉਂਦਿਆਂ ਵੇਖਣ ਵਿੱਚ ਆਇਆ ਸੀ ਕਿ ਬਹੁਤ ਸਾਰੇ ਲੋੜਵੰਦ ਪਰਿਵਾਰ ਆਪਣੇ ਧੀਆਂ-ਪੁੱਤਾਂ ਦੇ ਮ੍ਰਿਤਕ ਸਰੀਰ ਘਰ ਲੈ ਕੇ ਲਈ ਐਂਬੂਲੈਂਸ ਦਾ ਪ੍ਰਬੰਧ ਵੀ ਨਹੀਂ ਸਨ ਕਰ ਸਕਦੇ। 

ਜਿਸ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਅੱਜ ਤੋਂ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਕਿਸੇ ਵੀ ਦੇਸ਼ ਤੋਂ ਪਹੁੰਚਣ ਵਾਲੇ ਮ੍ਰਿਤਕ ਸਰੀਰ ਅਤੇ ਆਮ ਗੱਡੀ 'ਚ ਸਫ਼ਰ ਕਰਨ ਦੇ ਸਮਰੱਥ ਨਾ ਹੋਣ ਵਾਲੇ ਵਿਅਕਤੀਆਂ ਨੂੰ ਮੁਫ਼ਤ ਐਂਬੂਲੈਂਸ/ਸ਼ਵ ਵੈਨ ਦੀ ਸੇਵਾ ਦਿੱਤੀ ਜਾਵੇਗੀ। ਉਨ੍ਹਾਂ ਇੱਥੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਸੇਵਾ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਦੇ ਲੋਕਾਂ ਲਈ ਵੀ ਹੋਵੇਗੀ। ਡਾ.ਉਬਰਾਏ ਨੇ ਨੌਜਵਾਨਾਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਜੇਕਰ ਵਿਦੇਸ਼ਾਂ ਅੰਦਰ ਭੇਜਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਹਿਲਾਂ ਉੱਚ ਸਿੱਖਿਆ ਤੇ ਕਿੱਤਾ ਮੁਖੀ ਸਿਖਲਾਈ ਜ਼ਰੂਰ ਦਵਾਉਣ ਤੋਂ ਇਲਾਵਾ ਸਹੀ ਦਸਤਾਵੇਜਾਂ ਅਤੇ ਜਾਇਜ਼ ਤਰੀਕੇ ਨਾਲ ਹੀ ਭੇਜਣ।

ਇਸ ਮੌਕੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਡੀਆ ਅਡਵਾਈਜ਼ਰ ਰਵਿੰਦਰ ਰੌਬਿਨ, ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ,ਵਿੱਤ ਸਕੱਤਰ ਨਵਜੀਤ ਸਿੰਘ ਘਈ, ਮਨਪ੍ਰੀਤ ਸਿੰਘ ਆਦਿ ਵੀ ਮੌਜ਼ੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD