Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ 1200 ਡੀਜ਼ਲ ਆਟੋਆਂ ਨੂੰ ਈਵੀ ਨਾਲ ਬਦਲਿਆ, ਹਰਿਤ ਆਵਾਜਾਈ ਨੂੰ ਹੁਲਾਰਾ ਦਿੱਤਾ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਚੰਡੀਗੜ੍ਹ , 07 Feb 2025

Last updated on: Feb 07, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਰਕਾਰ ਵੱਲੋਂ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਵਿੱਚ ਬਦਲਿਆ ਗਿਆ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਰ.ਏ. ਏ. ਐਚ.ਆਈ ਸਕੀਮ ਤਹਿਤ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਨਾਲ ਬਦਲਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ ਜੋ ਪੂਰਾ ਕਰ ਲਿਆ ਗਿਆ ਹੈ।  ਇਸ ਤੋਂ ਇਲਾਵਾ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ 200 ਪਿੰਕ ਈ-ਆਟੋ 90 ਫੀਸਦੀ ਸਬਸਿਡੀ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਹੁਣ ਤੱਕ 160 ਪਿੰਕ ਈ-ਆਟੋ ਡਲਿਵਰ ਕੀਤੇ ਜਾ ਚੁੱਕੇ ਹਨ।

 ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਨਤਕ ਆਵਾਜਾਈ ਨੂੰ ਮਜ਼ਬੂਤ ਕਰਨ ਅਤੇ ਨਿੱਜੀ ਸਾਧਨਾਂ 'ਤੇ ਨਿਰਭਰਤਾ ਨੂੰ ਘਟਾਉਣ ਲਈ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਲਈ ਕੁੱਲ 347 ਇਲੈਕਟ੍ਰਿਕ ਬੱਸਾਂ ਦੀ ਖਰੀਦ ਕੀਤੀ ਜਾ ਰਹੀ ਹੈ, ਜਿਸ ਵਿੱਚ ਅੰਮ੍ਰਿਤਸਰ ਲਈ 100 ਬੱਸਾਂ, ਜਲੰਧਰ ਲਈ 97 ਬੱਸਾਂ ਸ਼ਾਮਲ ਹਨ।  ਇਸੇ ਤਰ੍ਹਾਂ ਲੁਧਿਆਣਾ ਲਈ 100 ਬੱਸਾਂ ਅਤੇ ਪਟਿਆਲਾ 50 ਬੱਸਾਂ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਐਸ.ਏ.ਐਸ ਨਗਰ (ਮੁਹਾਲੀ) ਕਲੱਸਟਰ ਲਈ ਇਲੈਕਟ੍ਰਿਕ ਸਿਟੀ ਬੱਸ ਸੇਵਾ ਸ਼ੁਰੂ ਕਰਨ 'ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਖਰੜ, ਕੁਰਾਲੀ, ਜ਼ੀਰਕਪੁਰ, ਮੁੱਲਾਂਪੁਰ, ਡੇਰਾਬੱਸੀ ਅਤੇ ਬਨੂੜ ਸ਼ਾਮਲ ਹੋਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕਾਰਪੋਰੇਸ਼ਨ (ਪੀ.ਐਮ.ਆਈ.ਡੀ.ਸੀ.) ਵੱਲੋਂ ਮੁਹਾਲੀ ਲਈ ਇਲੈਕਟ੍ਰਿਕ ਬੱਸਾਂ ਚਲਾਉਣ ਲਈ ਸੰਭਾਵਨਾ ਅਧਿਐਨ  ਪੂਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਬੱਸਾ ਸ਼ਹਿਰ ਵਾਸੀਆਂ ਨੂੰ ਅਰਾਮਦਾਇਕ ਸਫਰ ਅਨੁਭਵ ਅਤੇ ਭਰੋਸੇਯੋਗ ਸੰਚਾਲਣ ਮੁਹਈਆ ਕਰਵਾਏਗੀ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਵੱਖ-ਵੱਖ ਪਹਿਲਕਦਮੀਆਂ ਪੰਜਾਬ ਸਰਕਾਰ ਦੀ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਲਈ ਸਗੋਂ ਨਾਗਰਿਕਾਂ ਨੂੰ ਆਧੁਨਿਕ, ਸੁਵਿਧਾਜਨਕ ਅਤੇ ਕੁਸ਼ਲ ਸ਼ਹਿਰੀ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਪ੍ਰਮਾਣ ਹਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD