Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪ੍ਰੋ. ਰਾਘਵੇਂਦਰ ਪੀ. ਤਿਵਾੜੀ ਨੂੰ ਜ਼ੀ ਪੀਐਚਐਚ ਪ੍ਰਾਈਡ ਆਫ਼ ਮਾਲਵਾ ਸ਼ੋਅ ਵਿੱਚ ਸਨਮਾਨਿਤ ਕੀਤਾ ਗਿਆ

Central University of Punjab, CUPB, Bathinda, Prof. Raghvendra P Tiwari, Zee Punjab Haryana Himachal, Zee PHH,Malwa Show

Web Admin

Web Admin

5 Dariya News

ਬਠਿੰਡਾ , 08 Feb 2025

Last updated on: Feb 08, 2025, 00:00 IST

ਮਾਲਵਾ ਖੇਤਰ ਵਿੱਚ ਉੱਚ ਸਿੱਖਿਆ ਸੰਸਥਾਵਾਂ ਵਿੱਚ ਹੁਨਰ ਵਿਕਾਸ, ਨਵੀਨਤਾ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ)-2020 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਜਿਹੇ ਅਦਾਰਿਆਂ ਨੂੰ ਮਾਰਗਦਰਸ਼ਨ ਪ੍ਰਦਾਨ ਕਰਨ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਦੇ ਵਾਈਸ-ਚਾਂਸਲਰ ਅਤੇ ਇੰਡੀਅਨ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀ, ਸ਼ਿਮਲਾ ਦੇ ਡਾਇਰੈਕਟਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੂੰ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਪ੍ਰੋਗਰਾਮ 'ਪ੍ਰਾਈਡ ਆਫ਼ ਮਾਲਵਾ' ਵਿੱਚ ਸਨਮਾਨਿਤ ਕੀਤਾ ਗਿਆ।

ਉੱਘੇ ਸਿੱਖਿਆ ਸ਼ਾਸਤਰੀ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਕੋਲ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਚਾਰ ਦਹਾਕਿਆਂ ਤੋਂ ਵੱਧ ਦਾ ਤਜਰਬਾ ਹੈ ਅਤੇ ਉਨ੍ਹਾਂ ਨੂੰ ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਜ਼ੀ ਪੀਐਚਐਚ ਮੀਡਿਆ ਚੈਨਲ ਦੇ ਸੰਪਾਦਕ ਸ਼੍ਰੀ ਦੀਪਕ ਧਵਨ ਅਤੇ ਮਾਰਕੀਟਿੰਗ ਹੈਡ ਸ਼੍ਰੀ ਲਖਵਿੰਦਰ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਸਿੰਘ ਮਹਿਤਾ ਦੀ ਹਾਜ਼ਰੀ ਵਿੱਚ ਪ੍ਰੋ. ਤਿਵਾਰੀ ਨੂੰ ਇਹ ਵੱਕਾਰੀ ਸਨਮਾਨ ਪ੍ਰਦਾਨ ਕੀਤਾ।

ਪ੍ਰੋਗਰਾਮ ਦੌਰਾਨ ਆਯੋਜਿਤ ਇੱਕ ਪੈਨਲ ਚਰਚਾ ਵਿੱਚ ਪ੍ਰੋ. ਤਿਵਾਰੀ ਨੇ ਉੱਚ ਸਿੱਖਿਆ ਸੰਸਥਾਵਾਂ ਨੂੰ ਨੌਜਵਾਨਾਂ ਨੂੰ ਸੰਪੂਰਨ ਅਤੇ ਮੁੱਲ-ਅਧਾਰਤ ਸਿੱਖਿਆ, ਹੁਨਰ ਵਿਕਾਸ, ਅੰਤਰ-ਅਨੁਸ਼ਾਸਨੀ ਖੋਜ ਅਤੇ ਅਨੁਭਵ ਅਧਾਰਿਤ ਸਿਖਲਾਈ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਸੀਯੂ ਪੰਜਾਬ ਨੇ ਸੀਯੂਪੀਆਰਡੀਐਫ ਨਿਧਿ ਆਈ-ਟੀਬੀਆਈ ਇਨਕਿਊਬੇਟਰ, ਈ-ਯੁਵਾ ਕੇਂਦਰ ਅਤੇ ਆਈਡੀਆ ਲੈਬ ਵਰਗੇ ਪ੍ਰਮੁੱਖ ਨਵੀਨਤਾ ਕੇਂਦਰ ਸਥਾਪਤ ਕੀਤੇ ਹਨ, ਜੋ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਨਵੀਨਤਾਕਾਰੀ ਵਿਚਾਰਾਂ ਨੂੰ ਵਿਹਾਰਕ ਹੱਲਾਂ ਵਿੱਚ ਬਦਲਣ ਲਈ ਪਲੇਟਫਾਰਮ ਪ੍ਰਦਾਨ ਕਰ ਰਹੇ ਹਨ। 

ਇਹ ਯਤਨ ਨਾ ਸਿਰਫ਼ ਖੇਤਰੀ ਨਵੀਨਤਾ ਨੂੰ ਹੁਲਾਰਾ ਦੇ ਰਹੇ ਹਨ ਬਲਕਿ ਭਾਰਤ ਦੇ ਉੱਭਰ ਰਹੇ ਸਟਾਰਟਅੱਪ ਈਕੋਸਿਸਟਮ ਨੂੰ ਵੀ ਸਸ਼ਕਤ ਬਣਾ ਰਹੇ ਹਨ। ਪ੍ਰੋ. ਤਿਵਾਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਵੋਕਲ ਫਾਰ ਲੋਕਲ' ਪਹਿਲਕਦਮੀ ਦੇ ਅਨੁਸਾਰ ਖੇਤਰੀ ਚੁਣੌਤੀਆਂ ਨੂੰ ਹੱਲ ਕਰਨ ਲਈ ਸੀਯੂ ਪੰਜਾਬ ਦੀ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸੀਯੂ ਪੰਜਾਬ ਦੀਆਂ ਖੋਜ ਟੀਮਾਂ ਮਾਲਵਾ ਖੇਤਰ ਦੇ ਵਾਤਾਵਰਣ, ਖੇਤੀਬਾੜੀ ਅਤੇ ਸਿਹਤ ਸੰਭਾਲ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ 'ਤੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। 

ਉਨ੍ਹਾਂ ਇਹ ਵੀ ਦੱਸਿਆ ਕਿ ਸੀਯੂ ਪੰਜਾਬ ਨੇ ਉੱਤਰੀ ਭਾਰਤ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੇ ਕੰਸੋਰਟੀਅਮ ਅਤੇ ਬਠਿੰਡਾ ਖੇਤਰ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੇ ਕੰਸੋਰਟੀਅਮ ਦੀ ਸਥਾਪਨਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਵਿੱਚ ਚੋਟੀ ਦੀਆਂ ਅਕਾਦਮਿਕ ਅਤੇ ਖੋਜ ਸੰਸਥਾਵਾਂ ਨਾਲ ਭਾਈਵਾਲੀ ਕੀਤੀ ਗਈ ਹੈ। ਇਨ੍ਹਾਂ ਕੰਸੋਰਟੀਅਮਾਂ ਦਾ ਉਦੇਸ਼ ਸਾਂਝੇ ਖੋਜ ਪ੍ਰੋਜੈਕਟਾਂ, ਫੈਕਲਟੀ ਅਤੇ ਵਿਦਿਆਰਥੀ ਆਦਾਨ-ਪ੍ਰਦਾਨ, ਸਰੋਤਾਂ ਦੀ ਸਾਂਝੀ ਵਰਤੋਂ ਅਤੇ ਇੰਡਸਟ੍ਰੀ-ਲਿੰਕੜ ਡੁਅਲ/ਜੋਇੰਟ ਡਿਗਰੀ ਪ੍ਰੋਗਰਾਮਾਂ ਰਾਹੀਂ ਅਕਾਦਮਿਕ ਅਤੇ ਖੋਜ ਉੱਤਮਤਾ ਨੂੰ ਉਤਸ਼ਾਹਿਤ ਕਰਨਾ ਹੈ।

ਪ੍ਰਾਈਡ ਆਫ਼ ਮਾਲਵਾ ਸ਼ੋਅ ਦੇ ਪੈਨਲਿਸਟਾਂ ਅਤੇ ਭਾਗੀਦਾਰਾਂ ਨੇ ਹੁਨਰ-ਅਧਾਰਤ ਅਤੇ ਗੁਣਵੱਤਾ ਵਾਲੀ ਉੱਚ ਸਿੱਖਿਆ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਸਸ਼ਕਤ ਬਣਾ ਕੇ ਇੱਕ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੇ ਪ੍ਰੋ. ਤਿਵਾਰੀ ਦੇ ਦ੍ਰਿਸ਼ਟੀਕੋਣ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਖੇਤਰ ਦੇ ਉੱਚ ਸਿੱਖਿਆ ਸੰਸਥਾਨਾਂ ਨੂੰ ਸਮਾਜਿਕ ਤਬਦੀਲੀ ਅਤੇ ਅਕਾਦਮਿਕ ਉੱਤਮਤਾ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਪ੍ਰੋ. ਤਿਵਾਰੀ ਦੇ ਸੱਦੇ ਦੀ ਵੀ ਸ਼ਲਾਘਾ ਕੀਤੀ। 

 

Tags: Central University of Punjab , CUPB , Bathinda , Prof. Raghvendra P Tiwari , Zee Punjab Haryana Himachal , Zee PHH , Malwa Show

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD