Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬਲਜੀਤ ਕੌਰ ਨੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਧੇ ਹੋਏ ਫੰਡਾਂ ਅਤੇ ਨੀਤੀਗਤ ਸੁਧਾਰਾਂ ਦੀ ਮੰਗ ਕੀਤੀ

ਮੰਤਰੀ ਨੇ ਪੰਜਾਬ ਲਈ 583 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਨਵੀਂ ਦਿੱਲੀ , 08 Feb 2025

Last updated on: Feb 08, 2025, 00:00 IST

ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਨੂੰ ਉਭਾਰਿਆ ਅਤੇ ਭਾਰਤ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਮੁੱਖ ਨੀਤੀਗਤ ਸੁਧਾਰਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ। 

ਉਨਾਂ ਨੇ ਇਸ ਪਹਿਲਕਦਮੀ ਲਈ ਭਾਰਤ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਸੂਬੇ ਦੀਆਂ ਆਪੋ-ਆਪਣੀਆਂ ਚੁਣੌਤੀਆਂ ਹੰਦੀਆਂ ਹਨ ਅਤੇ ਇਹ ਪਲੇਟਫਾਰਮ ਸੂਬਿਆਂ ਨੂੰ ਆਪਣੀਆਂ ਵਿਸ਼ੇਸ਼ ਸਮੱਸਿਆਵਾਂ ਨੂੰ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਲਗਭਗ 32 ਫੀਸਦੀ ਹੈ, ਜੋ ਕਿ ਭਵਿੱਖ ਵਿੱਚ ਹੋਰ ਵੀ ਵਧਣ ਦੀ ਸੰਭਾਵਨਾ ਹੈ। 

ਉਨਾਂ ਕਿਹਾ ਕਿ ਇਸ ਆਬਾਦੀ ਦੇ ਮੱਦੇਨਜ਼ਰ ਆਦਰਸ਼ ਗ੍ਰਾਮ ਯੋਜਨਾ ਅਧੀਨ ਪਿੰਡਾਂ ਲਈ ਗੈਪ ਫਿਲਿਗ ਫੰਡ ਵਜੋਂ 20 ਲੱਖ  ਪ੍ਰਤੀ ਪ੍ਰੋਜੈਕਟ ਨਿਰਧਾਰ ਕੀਤਾ ਗਿਆ ਹੈ, ਜੋ ਕਿ ਘੱਟੋ-ਘੱਟ 1 ਕਰੋੜ ਤੱਕ ਵਧਾਇਆ ਜਾਣਾ ਚਾਹੀਦਾ ਹੈ ਕਿਉਂਕਿ ਮੌਜੂਦਾ ਫੰਡ ਵਿਆਪਕ ਬੁਨਿਆਦੀ ਢਾਂਚੇ ਦੇ ਵਿਕਾਸ, ਖਾਸ ਕਰਕੇ ਸੜਕ ਨਿਰਮਾਣ ਲਈ ਨਾਕਾਫੀ ਹੈ।

ਉਨਾਂ ਇਹ ਵੀ ਦੱਸਿਆ ਕਿ ਸਮਾਜਿਕ ਨਿਆਂ ਵਿਭਾਗ ਯੋਜਨਾਵਾਂ ਨੂੰ ਲਾਗੂ ਕਰਨ ਲਈ ਪੇਂਡੂ ਵਿਕਾਸ ਵਿਭਾਗ ‘ਤੇ ਨਿਰਭਰ ਹੈ, ਜਿਸ ਕਾਰਨ ਕਈ ਪ੍ਰਸ਼ਾਸਕੀ ਰੁਕਾਵਟਾਂ ਸਾਹਮਣੇ ਆ ਰਹੀਆਂ। ਇਸ ਮੁੱਦੇ ਨੂੰ ਨਜਿੱਠਣ ਲਈ, ਉਨਾਂ ਨੇ ਭਾਰਤ ਸਰਕਾਰ ਨੂੰ ਸਮਾਜਿਕ ਨਿਆਂ ਵਿਭਾਗ ਅਧੀਨ ਜ਼ਿਲਾ ਅਤੇ ਸੂਬਾ ਪੱਧਰ ‘ਤੇ ਇੱਕ ਸਮਰਪਿਤ ਤਕਨੀਕੀ ਇਕਾਈ ਸਥਾਪਤ ਕਰਨ ਲਈ ਵਿਸਤਿ੍ਰਤ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਵੀ ਅਪੀਲ ਕੀਤੀ ਤਾਂ ਜੋ ਪ੍ਰੋਜੈਕਟਾਂ ਦੀ ਪ੍ਰਭਾਵੀ ਨਿਗਾਹਸਾਨੀ ਅਤੇ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। 

ਇਸ ਤੋਂ ਇਲਾਵਾ, ਉਨਾਂ ਨੇ ਤਕਨੀਕੀ ਇਕਾਈਆਂ ਨਾਲ ਸਬੰਧਤ ਖਰਚਿਆਂ ਨੂੰ ਪੂਰਾ ਕਰਨ ਅਤੇ ਭਲਾਈ ਪ੍ਰੋਗਰਾਮਾਂ ਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪ੍ਰਸ਼ਾਸਕੀ ਖ਼ਰਚਿਆਂ ਨੂੰ ਮੌਜੂਦਾ 4 ਫੀਸਦ ਤੋਂ ਵਧਾ ਕੇ 10 ਫੀਸਦ ਕਰਨ ਲਈ ਕਿਹਾ। ਡਾ. ਬਲਜੀਤ ਕੌਰ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸੂਬਿਆਂ ਨੂੰ ਵਿਕਾਸ ਪ੍ਰੋਜੈਕਟਾਂ ਲਈ ਪਿੰਡਾਂ ਦੀ ਚੋਣ ਕਰਨ ਵਿੱਚ ਖ਼ੁਦਮੁਖਤਿਆਰੀ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਨਾਂ ਨੂੰ ਜ਼ਮੀਨੀ ਹਕੀਕਤਾਂ ਦਾ ਬਿਹਤਰ ਗਿਆਨ ਹੰਦਾ ਹੈ। 

ਇਸ ਦੇ ਨਾਲ ਹੀ ਉਨਾਂ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੇ ਦਾਇਰੇ ਨੂੰ ਵਧਾਉਣ ਲਈ ਕਿਹਾ, ਜਿਸ ਨਾਲ ਰਾਜਾਂ ਨੂੰ ਸਥਾਨਕ ਜਰੂਰਤਾਂ ਦੇ ਅਧਾਰ ‘ਤੇ ਵਿਕਾਸ ਕਾਰਜਾਂ ਦੀ ਚੋਣ ਬਾਰੇ ਫੈਸਲਾ ਲੈਣ ਦੀ ਖੁੱਲ ਹੋਵੇ। ਉਨਾਂ ਅੱਗੇ ਬੇਨਤੀ ਕੀਤੀ ਕਿ ਚੁਣੇ ਗਏ ਪਿੰਡਾਂ ਲਈ ਪ੍ਰਸ਼ਾਸਕੀ ਖ਼ਰਚੇ ਪਹਿਲਾਂ ਤੋਂ ਜਾਰੀ ਕੀਤੇ ਜਾਣ ਤਾਂ ਜੋ ਜਰੂਰੀ ਤਿਆਰੀਆਂ ਪਹਿਲਾਂ ਹੀ ਕੀਤੀਆਂ ਜਾ ਸਕਣ।

ਕੈਬਨਿਟ ਮੰਤਰੀ ਨੇ ਹੁਨਰ ਵਿਕਾਸ ਪ੍ਰੋਜੈਕਟਾਂ ਦੀ ਗ੍ਰਾਂਟ ਅਤੇ ਸਹਾਇਤਾ ਕੰਪੋਨੈਂਟ ਨੂੰ ਦਰਪੇਸ਼ ਸਮੱਸਿਆਵਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਬਹੁਤ ਸਮਾਂ ਲਗਦਾ ਹੈ। ਮੌਜੂਦਾ ਸ਼ਰਤਾਂ ਮੁਤਾਬਿਕ ਨਵਾਂ ਫੰਡ ਉਦੋਂ ਤੱਕ ਜਾਰੀ ਕਰਨ ਨਹੀਂ ਹੰਦਾ ਜਦੋਂ ਤੱਕ ਪਿਛਲੀ ਕਿਸ਼ਤ ਦਾ 75 ਫੀਸਦ ਵਰਤਿਆ ਨਾ ਗਿਆ ਹੋਵੇ, ਜੋ ਅਕਸਰ ਪ੍ਰੋਜੈਕਟ ਦੇ ਲਾਗੂ ਹੋਣ ਵਿੱਚ ਦੇਰੀ ਦਾ ਕਾਰਨ ਬਣਦੀ ਹੈ। 

ਉਨਾਂ ਭਾਰਤ ਸਰਕਾਰ ਨੂੰ ਇਸ ਸ਼ਰਤ ਵਿੱਚ ਖਾਸ ਕਰਕੇ ਚੋਣਾਂ ਦੌਰਾਨ, ਢਿੱਲ ਦੇਣ ਲਈ ਵੀ ਅਪੀਲ ਕੀਤੀ  ਕਿਉਂਕਿ ਇਸ ਸਮੇਂ ਪ੍ਰਸ਼ਾਸਕੀ ਪ੍ਰਕਿਰਿਆਵਾਂ ਪ੍ਰੋਜੈਕਟ ਲਾਗੂ ਕਰਨ ਦੀ ਰਫ਼ਤਾਰ ਨੂੰ ਮੱਠਾ ਕਰ ਦਿੰਦਿਆਂ ਹਨ। ਇੱਕ ਹੋਰ ਅਹਿਮ ਮੰਗ ਉਭਾਰਦਿਆਂ ਮੰਤਰੀ ਨੇ ਕਿਹਾ ਕਿ ਲਾਭਪਾਤਰੀਆਂ ਲਈ ਵਿੱਤੀ ਸਹਾਇਤਾ ਨੂੰ 50,000 ਤੋਂ ਵਧਾ ਕੇ 1,00,000 ਕੀਤਾ ਜਾਵੇ ਕਿਉਂਕਿ ਮੌਜੂਦਾ ਰਕਮ ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ ਵਰਗੀਆਂ ਹੋਰ ਯੋਜਨਾਵਾਂ ਦੇ ਮੁਕਾਬਲੇ ਨਾਕਾਫੀ ਹੈ। 

ਉਨਾਂ ਇਹ ਵੀ ਬੇਨਤੀ ਕੀਤੀ ਕਿ ਇਸ ਵਿੱਤੀ ਸਹਾਇਤਾ ਨੂੰ ਕਰਜ਼ੇ ਦੇ ਹਿੱਸੇ ਤੋਂ ਵੱਖ ਰੱਖਿਆ ਜਾਵੇ, ਕਿਉਂਕਿ ਬਹੁਤ ਸਾਰੇ ਲਾਭਪਾਤਰੀ ਆਰਥਿਕ ਤੌਰ ‘ਤੇ ਕਮਜੋਰ ਵਰਗ ਨਾਲ ਸਬੰਧਤ ਹਨ ਜਿਨਾਂ ਨੂੰ ਕਰਜ਼ਾ ਲੈਣ ਲਈ ਢੁਕਵੇਂ ਅਸਾਸਿਆਂ ਦੀ ਘਾਟ ਰਹਿੰਦੀ ਹੈ। ਉਨਾਂ ਪੰਜਾਬ ਲਈ ਵਿੱਤੀ ਘਾਟ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਯੋਜਨਾ ਦੇ ਤਹਿਤ 3,293 ਪਿੰਡ ਚੁਣੇ ਗਏ ਸਨ, ਜਿਨਾਂ ਦੀ ਕੁੱਲ ਬਕਾਇਆ ਰਕਮ 684 ਕਰੋੜ ਰੁਪਏ ਹੈ। 

ਜਦਕਿ ਭਾਰਤ ਸਰਕਾਰ ਤੋਂ ਹੁਣ ਤੱਕ ਸਿਰਫ 61 ਕਰੋੜ ਰੁਪਏ ਹੀ ਪ੍ਰਾਪਤ ਹੋਏ ਹਨ, ਜਿਸ ਵਿੱਚ ਦੋ ਮਹੀਨੇ ਪਹਿਲਾਂ ਪ੍ਰਾਪਤ ਹੋਏ 40 ਕਰੋੜ ਰੁਪਏ ਵੀ ਸ਼ਾਮਲ ਹਨ, ਜਿਸ ਨਾਲ ਇਹ ਕਵਰੇਜ ਸਿਰਫ 365 ਪਿੰਡਾਂ ਤੱਕ ਸੀਮਤ ਹੋ ਕੇ ਰਹਿ ਗਈ । ਉਨਾਂ ਭਾਰਤ ਸਰਕਾਰ ਨੂੰ ਜੋਰਦਾਰ ਅਪੀਲ ਕੀਤੀ ਕਿ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਬਕਾਇਆ 583 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ।

ਕੈਬਨਿਟ ਮੰਤਰੀ ਨੇ ਆਸ ਪ੍ਰਗਟਾਈ  ਕਿ ਭਾਰਤ ਸਰਕਾਰ ਇਨਾਂ ਮੰਗਾਂ ‘ਤੇ ਸਕਾਰਾਤਮਕ ਤੌਰ ‘ਤੇ ਵਿਚਾਰ ਕਰੇਗੀ, ਜਿਸ ਨਾਲ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਭਾਈਚਾਰੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਨੇ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਾਸ਼ੀਏ ‘ਤੇ ਧੱਕੇ ਵਰਗਾਂ ਲਈ ਅਣਥੱਕ ਯਤਨ ਕਰਨ ਲਈ ਵਚਨਬੱਧ ਹੈ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD