Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਡਾ. ਸੰਦੀਪ ਪਾਠਕ ਨੇ ਪੰਜਾਬ ਵਿੱਚ ਪਾਕਿਸਤਾਨੀ ਡਰੋਨਾਂ ਦੇ ਵੱਧ ਰਹੇ ਘੁਸਪੈਠ 'ਤੇ ਚਿੰਤਾ ਪ੍ਰਗਟਾਈ

ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ 550 ਕਿਲੋਮੀਟਰ ਲੰਬੀ ਸਰਹੱਦ ਡਰੋਨ ਦੇ ਵਧਦੇ ਖ਼ਤਰਿਆਂ ਦਾ ਸਾਹਮਣਾ ਕਰ ਰਹੀ ਹੈ, ਭਾਰਤ ਨੂੰ ਤੁਰੰਤ ਉੱਨਤ ਐਂਟੀ-ਡਰੋਨ ਤਕਨਾਲੋਜੀ ਦੀ ਲੋੜ ਹੈ : ਡਾ. ਸੰਦੀਪ ਪਾਠਕ

Dr. Sandeep Pathak, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਵੀਂ ਦਿੱਲੀ , 10 Feb 2025

Last updated on: Feb 10, 2025, 00:00 IST

ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੇ ਅੱਜ ਰਾਜ ਸਭਾ ਸੈਸ਼ਨ ਦੌਰਾਨ ਪਾਕਿਸਤਾਨ ਤੋਂ ਪੰਜਾਬ ਵਿੱਚ ਡਰੋਨ ਘੁਸਪੈਠ ਦੇ ਗੰਭੀਰ ਮੁੱਦੇ ਨੂੰ ਉਜਾਗਰ ਕੀਤਾ। ਜ਼ੀਰੋ ਆਵਰ ਦੌਰਾਨ ਇਸ ਗੰਭੀਰ ਮਸਲੇ ਨੂੰ ਉਠਾਉਂਦੇ ਹੋਏ, ਡਾ. ਪਾਠਕ ਨੇ ਇਸ ਮੁੱਦੇ ਦੇ ਰਾਸ਼ਟਰੀ ਸੁਰੱਖਿਆ ਅਤੇ ਸਰਹੱਦੀ ਖੇਤਰਾਂ ਦੇ ਵਸਨੀਕਾਂ ਦੇ ਰੋਜ਼ਾਨਾ ਜੀਵਨ ਨਾਲ ਸਿੱਧੇ ਸਬੰਧ 'ਤੇ ਜ਼ੋਰ ਦਿੱਤਾ।

ਡਾ. ਪਾਠਕ ਨੇ ਦੱਸਿਆ ਕਿ ਪੰਜਾਬ ਦੀ ਪਾਕਿਸਤਾਨ ਨਾਲ 550 ਕਿਲੋਮੀਟਰ ਲੰਬੀ ਸਰਹੱਦ ਲਗਦੀ ਹੈ, ਜਿਸ ਕਾਰਨ ਇਹ ਸਰਹੱਦ ਪਾਰ ਡਰੋਨ ਗਤੀਵਿਧੀਆਂ ਲਈ ਬਹੁਤ ਜ਼ਿਆਦਾ ਸੰਵੇਦਨਸ਼ੀਲ ਹੈ। ਉਨ੍ਹਾਂ ਨੇ ਚਿੰਤਾਜਨਕ ਅੰਕੜੇ ਪ੍ਰਗਟ ਕਰਦੇ ਹੋਏ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਭਾਰਤੀ ਖੇਤਰ ਵਿੱਚ ਦਾਖਲ ਹੋਣ ਵਾਲੇ ਡਰੋਨਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। 

2020 ਵਿੱਚ ਲਗਭਗ 50 ਡਰੋਨਾਂ ਦਾ ਪਤਾ ਲਗਾਇਆ ਗਿਆ ਸੀ। ਇਹ ਗਿਣਤੀ ਹਰ ਸਾਲ ਲਗਾਤਾਰ ਵਧ ਰਹੀ ਹੈ। 2024 ਤੱਕ ਲਗਭਗ 300-350 ਡਰੋਨ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੁੰਦੇ ਦੇਖੇ ਗਏ ਸਨ। ਸੰਸਦ ਮੈਂਬਰ ਨੇ ਇਨ੍ਹਾਂ ਡਰੋਨਾਂ ਨੂੰ ਬੇਅਸਰ ਕਰਨ ਵਿੱਚ ਅਸਫਲਤਾ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। 

ਡਾ. ਪਾਠਕ ਨੇ ਕਿਹਾ"ਸੁਰੱਖਿਆ ਬਲ ਇਨ੍ਹਾਂ ਡਰੋਨਾਂ ਦੇ ਸਿਰਫ ਇੱਕ ਛੋਟੇ ਜਿਹੇ ਪ੍ਰਤੀਸ਼ਤ ਨੂੰ ਹੀ ਬੇਅਸਰ ਕਰਨ ਦੇ ਯੋਗ ਹਨ, ਭਾਵ ਜ਼ਿਆਦਾਤਰ ਡਰੋਨ ਭਾਰਤ ਦੀ ਜ਼ਮੀਨ 'ਤੇ ਉਤਰਦੇ ਹਨ, ਆਪਣੇ ਪੇਲੋਡ ਪਹੁੰਚਾਉਂਦੇ ਹਨ ਅਤੇ ਵਾਪਸ ਉੱਡ ਜਾਂਦੇ ਹਨ ਅਤੇ ਉਨ੍ਹਾਂ ਦੀ ਪਹਿਚਾਣ ਹੀ ਨਹੀਂ ਹੋ ਪਾਉਂਦੀ। ਇਹ ਇੱਕ ਗੰਭੀਰ ਮੁੱਦਾ ਹੈ ਅਤੇ ਤੁਰੰਤ ਕਾਰਵਾਈ ਦੀ ਜ਼ਰੂਰਤ ਨੂੰ ਉਜਾਗਰ ਕਰਦਾ ਹੈ," 

ਉਨ੍ਹਾਂ ਨੇ ਇਨ੍ਹਾਂ ਡਰੋਨ ਘੁਸਪੈਠਾਂ ਦੇ ਰਣਨੀਤਕ ਪ੍ਰਭਾਵਾਂ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਸਿਰਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੱਕ ਸੀਮਿਤ ਨਹੀਂ ਹਨ, ਸਗੋਂ ਸੰਭਾਵੀ ਅੱਤਵਾਦੀ ਗਤੀਵਿਧੀਆਂ ਲਈ ਹਥਿਆਰਾਂ ਅਤੇ ਉਪਕਰਣਾਂ ਦੀ ਢੋਆ-ਢੁਆਈ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਇਨ੍ਹਾਂ ਡਰੋਨਾਂ ਦੀ ਵਰਤੋਂ ਇੱਕ ਪ੍ਰੌਕਸੀ ਯੁੱਧ ਦੇ ਹਿੱਸੇ ਵਜੋਂ ਕਰ ਰਿਹਾ ਹੈ। 

ਜੇਕਰ ਇਹ ਬਿਨਾਂ ਰੋਕ-ਟੋਕ ਜਾਰੀ ਰਿਹਾ ਤਾਂ ਇਹ ਰਾਸ਼ਟਰੀ ਸੁਰੱਖਿਆ ਅਤੇ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਜੀਵਨ ਲਈ ਇੱਕ ਵੱਡਾ ਖ਼ਤਰਾ ਪੈਦਾ ਕਰ ਸਕਦਾ ਹੈ। ਡਾ. ਪਾਠਕ ਨੇ ਚੀਨ ਅਤੇ ਤੁਰਕੀ ਵਰਗੇ ਦੇਸ਼ਾਂ ਤੋਂ ਡਰੋਨਾਂ ਦੀ ਦਰਾਮਦ ਕਰਕੇ ਪਾਕਿਸਤਾਨ ਨੂੰ ਮਿਲ ਰਹੇ ਤਕਨੀਕੀ ਲਾਭ ਨੂੰ ਉਜਾਗਰ ਕੀਤਾ, ਜਦੋਂ ਕਿ ਭਾਰਤ ਉੱਨਤ ਐਂਟੀ-ਡਰੋਨ ਤਕਨਾਲੋਜੀ ਵਿਕਸਤ ਕਰਨ ਵਿੱਚ ਪਿੱਛੇ ਹੈ। 

ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਨੂੰ ਇਸ ਖਤਰੇ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਤੁਰੰਤ ਉੱਨਤ ਐਂਟੀ-ਡਰੋਨ ਤਕਨਾਲੋਜੀ ਪ੍ਰਾਪਤ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਰੱਖਿਆ ਦੀ ਪਹਿਲੀ ਲਾਈਨ ਨੂੰ ਸਿਖਲਾਈ ਦੇਣਾ ਵੀ ਉਨਾ ਹੀ ਮਹੱਤਵਪੂਰਨ ਹੈ। ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਦਰਪੇਸ਼ ਮੁਸ਼ਕਲਾਂ ਵੱਲ ਧਿਆਨ ਦਿਵਾਉਂਦੇ ਹੋਏ ਡਾ. ਪਾਠਕ ਨੇ ਦੱਸਿਆ ਕਿ ਕਿਵੇਂ ਡਰੋਨਾਂ ਦੇ ਆਉਣ ਨਾਲ ਅਕਸਰ ਪੂਰੇ ਪਿੰਡ ਸੀਲ ਹੋ ਜਾਂਦੇ ਹਨ ਅਤੇ ਸੁਰੱਖਿਆ ਕਾਰਨਾਂ ਕਰਕੇ ਹਰ ਘਰ ਦੀ ਤਲਾਸ਼ੀ ਲਈ ਜਾਂਦੀ ਹੈ। 

ਉਨ੍ਹਾਂ ਸਰਕਾਰ ਨੂੰ ਡਰੋਨ ਘੁਸਪੈਠ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਉਣ ਅਤੇ ਇਸ ਚੁਣੌਤੀ ਨਾਲ ਨਜਿੱਠਣ ਲਈ ਸਹੀ ਹੱਲ ਲਾਗੂ ਕਰਨ ਦੀ ਅਪੀਲ ਕੀਤੀ। ਡਾ. ਪਾਠਕ ਨੇ ਡਰੋਨਾਂ ਨੂੰ ਬੇਅਸਰ ਕਰਨ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਆਧੁਨਿਕ, ਘੱਟ-ਉਚਾਈ ਵਾਲੀਆਂ ਤਕਨਾਲੋਜੀਆਂ ਅਤੇ ਰਣਨੀਤਕ ਉਪਕਰਣਾਂ ਦੀ ਵਰਤੋਂ ਦੀ ਸਿਫਾਰਸ਼ ਕੀਤੀ। 

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮੁੱਦੇ ਨੂੰ ਹੱਲ ਕਰਨ ਲਈ ਤੇਜ਼ੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ, ਖਾਸ ਕਰਕੇ ਅੰਮ੍ਰਿਤਸਰ ਅਤੇ ਤਰਨਤਾਰਨ ਵਰਗੇ ਸਰਹੱਦੀ ਖੇਤਰਾਂ ਵਿੱਚ, ਜਿੱਥੇ ਇਨ੍ਹਾਂ ਦਾ ਪ੍ਰਭਾਵ ਸਭ ਤੋਂ ਗੰਭੀਰ ਹੈ।

 

Tags: Dr. Sandeep Pathak , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD